ਮਜੀਠੀਆ ਦੇ ਹੱਕ ''ਚ ਜਾ ਰਹੇ ਅਕਾਲੀ ਵਰਕਰਾਂ ਨੂੰ ਰਾਹੋਂ ਪੁਲਸ ਨੇ ਰੋਕਿਆ
Wednesday, Jul 02, 2025 - 01:16 PM (IST)

ਰਾਹੋਂ (ਪ੍ਰਭਾਕਰ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵਰਕਰਾਂ ਨੂੰ ਬਿਕਰਮ ਮਜੀਠੀਆ ਦੇ ਹੱਕ 'ਚ ਮੋਹਾਲੀ ਜਾਣ ਤੋਂ ਰਾਹੋਂ ਵਿਖੇ ਪੁਲਸ ਵੱਲੋਂ ਰੋਕ ਲਿਆ ਗਿਆ। ਅੱਜ ਸਵੇਰੇ ਰਿਜੈਂਸੀ ਪਾਰਕ ਰਾਹੋਂ ਵਿਖੇ ਸ਼੍ਰੋਮਣੀ ਅਕਾਲੀ ਦਲ ਰਾਹੋਂ ਦੇ ਪ੍ਰਧਾਨ ਹੇਮੰਤ ਕੁਮਾਰ ਰਣਦੇਵ ਦੀ ਮੌਜੂਦਗੀ 'ਚ 100 ਤੋਂ ਵੱਧ ਅਕਾਲੀ ਵਰਕਰ ਇਕੱਠੇ ਹੋਏ ਸੀ, ਜਿਨ੍ਹਾਂ ਨੇ ਅੱਜ ਮੋਹਾਲੀ ਵਿਖੇ ਬਿਕਰਮ ਸਿੰਘ ਮਜੀਠੀਆ ਦੀ ਹੱਕ ਵਿੱਚ ਮੋਹਾਲੀ ਜਾਣਾ ਸੀ। ਪੁਲਸ ਥਾਣਾ ਰਾਹੋਂ ਦੇ ਇੰਸਪੈਕਟਰ ਨੀਰਜ ਚੌਧਰੀ ਅਤੇ ਸਬ ਇੰਸਪੈਕਟਰ ਕੇਵਲ ਕ੍ਰਿਸ਼ਨ ਦੀ ਪੁਲਸ ਪਾਰਟੀ ਨੇ ਉਨ੍ਹਾਂ ਨੂੰ ਰਾਹੋਂ ਉਨ੍ਹਾਂ ਦੇ ਘਰ ਦੇ ਬਾਹਰ ਹੀ ਰੋਕ ਲਿਆ।
ਇਹ ਵੀ ਪੜ੍ਹੋ: ਫਿਰ ਗੋਲ਼ੀਆਂ ਦੀ ਆਵਾਜ਼ ਨਾਲ ਦਹਿਲਿਆ ਪੰਜਾਬ! ਸੈਰ ਕਰ ਰਹੇ ਨੌਜਵਾਨ ਦਾ ਗੋਲ਼ੀਆਂ ਮਾਰ ਕੀਤਾ ਕਤਲ
ਇਸ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਸ਼ਿਕਾਰ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਦੀ ਸਰਕਾਰ ਜਿੰਨਾ ਮਰਜ਼ੀ ਅਕਾਲੀਆਂ 'ਤੇ ਜ਼ੁਲਮ ਕਰ ਲਵੇ ਪਰ ਅਕਾਲੀ ਵਰਕਰਾਂ ਦੇ ਹੌਸਲੇ ਹੋਰ ਬੁਲੰਦ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਇਨ੍ਹਾਂ ਨੇ ਸਵੇਰ ਤੋਂ ਹੀ ਅਕਾਲੀਆਂ ਦੇ ਲੀਡਰ-ਵਰਕਰਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਪੁਲਸ ਭੇਜ ਕੇ ਨਜ਼ਰਬੰਦ ਕੀਤਾ ਗਿਆ ਤਾਂ ਕਿ ਇਹ ਲੋਕ ਬਿਕਰਮ ਮਜੀਠੀਆ ਦੇ ਹੱਕ ਵਿੱਚ ਮੋਹਾਲੀ ਨਾ ਪਹੁੰਚ ਸਕਣ।
ਇਹ ਵੀ ਪੜ੍ਹੋ: ਪੰਜਾਬ 'ਚ ਰੂਹ ਕੰਬਾਊ ਹਾਦਸਾ! ਇਕ ਦਿਨ ਪਹਿਲਾਂ ਛੁੱਟੀ ਆਏ ਫ਼ੌਜੀ ਸਮੇਤ ਦੋ ਦੀ ਦਰਦਨਾਕ ਮੌਤ
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਐਮਰਜੈਂਸੀ ਵਾਲੇ ਹਾਲਾਤ ਪੈਦਾ ਹੋ ਚੁੱਕੇ ਹਨ। ਕਿਤੇ ਦਿਨ-ਦਿਹਾੜੇ ਗੋਲ਼ੀਆਂ ਚੱਲ ਰਹੀਆਂ ਹਨ ਕਿਤੇ ਲੁੱਟਖੋਹ ਹੋ ਰਹੀਆਂ ਹਨ ਪਰ ਸਰਕਾਰ ਦੇ ਕੰਨਾਂ ਤੱਕ ਜੂ ਨਹੀਂ ਸਰਕਦੀ। ਉਨ੍ਹਾਂ ਇਹ ਵੀ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਵਰਕਰਾਂ ਨਾਲ ਇੰਨਾ ਪਿਆਰ ਹੈ ਕਿ ਸਾਰੇ ਪੰਜਾਬ ਦੇ ਵਰਕਰ ਮੋਹਾਲੀ ਜਾਣ ਨੂੰ ਤਿਆਰ ਸੀ। ਭਗਵੰਤ ਸਿੰਘ ਮਾਨ ਦੀ ਪੰਜਾਬ ਵਿੱਚ ਸਿਰਫ਼ ਡੇਢ ਸਾਲ ਦੀ ਸਰਕਾਰ ਬਾਕੀ ਰਹਿ ਗਈ ਹੈ। ਮੁੜ ਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਵੇਗੀ।
ਇਸ ਮੌਕੇ 'ਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਹਿੰਮਤ ਬੋਬੀ, ਕੌਂਸਲਰ ਪਰਮ ਸਿੰਘ ਖਾਲਸਾ, ਗੁਲਾਟੀ ਸਿੰਘ, ਬਲਦੇਵ ਸਿੰਘ, ਸੁਸਾਇਟੀ ਦੇ ਸਾਬਕਾ ਪ੍ਰਧਾਨ, ਮਹਿੰਦਰ ਸਿੰਘ ਸੰਧੂ, ਸਰਦਾਰ ਕੁਲਵਿੰਦਰ ਸਿੰਘ ਤੋਂ ਇਲਾਵਾ ਕਈ ਅਕਾਲੀ ਵਰਕਰ ਲੀਡਰਾਂ ਮੌਜੂਦ ਸਨ। ਜਿਨ੍ਹਾਂ ਨੇ ਅਕਾਲੀ ਦਲ ਜ਼ਿੰਦਾਬਾਦ ਵਿਕਰਮ ਸਿੰਘ ਮਜੀਠੀਆ ਜ਼ਿੰਦਾਬਾਦ ਦੇ ਨਾਅਰੇ ਲਗਾਏ।
ਇਹ ਵੀ ਪੜ੍ਹੋ: ਜਲੰਧਰ ਵਿਖੇ ਸਕਾਰਪੀਓ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ, ਕੁੜੀ ਦੀ ਦਰਦਨਾਕ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e