ਜਲੰਧਰ ਵਾਲਿਆਂ ਲਈ ਖ਼ਤਰੇ ਦੀ ਘੰਟੀ! 21 ਮਰੀਜ਼ਾਂ 'ਚੋਂ 3 ਪਾਜ਼ੇਟਿਵ, ਸਿਵਲ ਸਰਜਨ ਨੇ ਦਿੱਤੀਆਂ ਹਦਾਇਤਾਂ

Saturday, Oct 19, 2024 - 11:23 AM (IST)

ਜਲੰਧਰ (ਰੱਤਾ) – ਸ਼ੁੱਕਰਵਾਰ ਨੂੰ ਡੇਂਗੂ ਅਤੇ ਚਿਕਨਗੁਨੀਆ ਦੇ 2-2 ਪਾਜ਼ੇਟਿਵ ਕੇਸ ਮਿਲਣ ਨਾਲ ਜ਼ਿਲ੍ਹੇ 'ਚ ਡੇਂਗੂ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 74 ਅਤੇ ਚਿਕਨਗੁਨੀਆ ਦੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 19 ’ਤੇ ਪਹੁੰਚ ਗਈ ਹੈ। ਜ਼ਿਲ੍ਹਾ ਐਪੀਡੀਮਾਇਲੋਜਿਸਟ ਡਾ. ਆਦਿੱਤਿਆਪਾਲ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਡੇਂਗੂ ਦੇ ਸ਼ੱਕੀ 21 ਮਰੀਜ਼ਾਂ ਦੇ ਸੈਂਪਲ ਟੈਸਟ ਕੀਤੇ ਗਏ ਅਤੇ ਉਨ੍ਹਾਂ 'ਚੋਂ 3 ਦੀ ਰਿਪੋਰਟ ਪਾਜ਼ੇਟਿਵ ਆਈ। ਪਾਜ਼ੇਟਿਵ ਆਉਣ ਵਾਲੇ ਮਰੀਜ਼ਾਂ 'ਚੋਂ ਇਕ ਮਰੀਜ਼ ਕਿਸੇ ਹੋਰ ਜ਼ਿਲ੍ਹੇ ਦਾ ਰਹਿਣ ਵਾਲਾ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਵਿਭਾਗ ਨੇ ਇਸ ਨਾਲ ਚਿਕਨਗੁਨੀਆ ਦੇ 3 ਸ਼ੱਕੀ ਮਰੀਜ਼ਾਂ ਦੇ ਸੈਂਪਲ ਵੀ ਟੈਸਟ ਕੀਤੇ ਅਤੇ ਉਨ੍ਹਾਂ 'ਚੋਂ 2 ਦੀ ਰਿਪੋਰਟ ਪਾਜ਼ੇਟਿਵ ਆਈ।

ਡਾ. ਆਦਿੱਤਿਆਪਾਲ ਨੇ ਦੱਸਿਆ ਕਿ ਜ਼ਿਲ੍ਹੇ ਦੇ 74 ਡੇਂਗੂ ਪਾਜ਼ੇਟਿਵ ਮਰੀਜ਼ਾਂ 'ਚੋਂ 51 ਸ਼ਹਿਰੀ ਅਤੇ 23 ਦਿਹਾਤੀ ਇਲਾਕਿਆਂ ਦੇ ਰਹਿਣ ਵਾਲੇ ਹਨ। ਸਿਹਤ ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸ਼ਹਿਰੀ ਇਲਾਕਿਆਂ 'ਚ 739 ਅਤੇ ਦਿਹਾਤੀ ਇਲਾਕਿਆਂ 'ਚ 2808 ਘਰਾਂ ਦਾ ਸਰਵੇ ਕੀਤਾ ਅਤੇ ਇਸ ਦੌਰਾਨ ਉਨ੍ਹਾਂ ਨੂੰ ਸ਼ਹਿਰੀ ਇਲਾਕਿਆਂ 'ਚ 13 ਅਤੇ ਦਿਹਾਤੀ ਇਲਾਕਿਆਂ 'ਚ 17 ਥਾਵਾਂ ’ਤੇ ਡੇਂਗੂ ਬੁਖਾਰ ਫੈਲਾਉਣ ਵਾਲੇ ਮੱਛਰਾਂ ਦਾ ਲਾਰਵਾ ਮਿਲਿਆ, ਜਿਸ ਨੂੰ ਟੀਮਾਂ ਨੇ ਤੁਰੰਤ ਨਸ਼ਟ ਕਰ ਦਿੱਤਾ।

ਇਹ ਖ਼ਬਰ ਵੀ ਪੜ੍ਹੋ - ਕੈਂਸਰ ਅੱਗੇ ਹਾਰਿਆ ਕਪਿਲ ਦਾ ਦੋਸਤ, ਸਦਮੇ 'ਚ ਪਰਿਵਾਰ, ਜਾਣੋ ਕਿੰਨੀ ਜਾਇਦਾਦ ਛੱਡ ਗਏ ਅਦਾਕਾਰ

ਸਿਵਲ ਸਰਜਨ ਨੇ ਲੋਕਾਂ ਨੂੰ ਡੇਂਗੂ ਬੁਖਾਰ ਤੋਂ ਬਚਾਅ ਸਬੰਧੀ ਕੀਤਾ ਜਾਗਰੂਕ
‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਲੋਕਾਂ ਨੂੰ ਡੇਂਗੂ ਬੁਖਾਰ ਤੋਂ ਬਚਾਅ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੁਹਿੰਮ ਅਧੀਨ ਈ. ਐੱਸ. ਆਈ. ਹਸਪਤਾਲ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਸਿਵਲ ਸਰਜਨ ਨੇ ਉਨ੍ਹਾਂ ਨੂੰ ਸਮਝਾਇਆ ਕਿ ਉਹ ਆਪਣੇ ਘਰਾਂ ਦੇ ਆਲੇ-ਦੁਆਲੇ, ਵਿਹੜੇ 'ਚ ਅਤੇ ਛੱਤ ’ਤੇ ਪਾਣੀ ਇਕੱਠਾ ਨਾ ਹੋਣ ਦੇਣ ਕਿਉਂਕਿ ਇਨ੍ਹਾਂ 'ਚ ਡੇਂਗੂ ਬੁਖਾਰ ਫੈਲਾਉਣ ਵਾਲੇ ਮੱਛਰਾਂ ਦਾ ਲਾਰਵਾ ਪੈਦਾ ਹੋ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਬਾਰੇ ਵੀ ਦੱਸਿਆ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਰਾਕੇਸ਼ ਚੋਪੜਾ, ਜ਼ਿਲਾ ਐਪੀਡੀਮਾਇਲੋਜਿਸਟ ਡਾ. ਆਦਿੱਤਿਆਪਾਲ ਵੀ ਹਾਜ਼ਰ ਸਨ।

ਮਾਸ ਮੀਡੀਆ ਵਿੰਗ ਮਰਜ਼ੀ ਨਾਲ ਹੀ ਜਾਰੀ ਕਰਦੈ ਅੰਕੜੇ!
ਸਿਵਲ ਸਰਜਨ ਦਫਤਰ ਦੇ ਮਾਸ ਮੀਡੀਆ ਵਿੰਗ ਦੀ ਘਟੀਆ ਕਾਰਜਪ੍ਰਣਾਲੀ ਦਾ ਵੀ ਜਵਾਬ ਨਹੀਂ। ਇਸ ਵਿੰਗ ਦੇ ਅਧਿਕਾਰੀਆਂ ਦਾ ਦਫਤਰ ਦੇ ਹੋਰਨਾਂ ਅਧਿਕਾਰੀਆਂ ਨਾਲ ਸ਼ਾਇਦ ਕੋਈ ਤਾਲਮੇਲ ਨਹੀਂ ਹੈ। ਇਸ ਗੱਲ ਦਾ ਅੰਦਾਜ਼ਾ ਇਸ ਤੋਂ ਲਾਇਆ ਜਾ ਸਕਦਾ ਹੈ ਕਿ ਸ਼ੁੱਕਰਵਾਰ ਨੂੰ ਮਾਸ ਮੀਡੀਆ ਵਿੰਗ ਵੱਲੋਂ ਜਾਰੀ ਕੀਤੇ ਗਏ ਪ੍ਰੈੱਸ ਨੋਟ ’ਚ ਦੇਖਿਆ ਗਿਆ ਕਿ ਵਿਭਾਗ ਦੀਆਂ ਟੀਮਾਂ ਨੇ ਜ਼ਿਲੇ ਦੇ 2248 ਘਰਾਂ ਦਾ ਸਰਵੇ ਕੀਤਾ ਤੇ ਉਨ੍ਹਾਂ ਨੂੰ ਇਸ ਦੌਰਾਨ 7 ਥਾਵਾਂ ’ਤੇ ਮੱਛਰਾਂ ਦਾ ਲਾਰਵਾ ਮਿਲਿਆ।

ਇਹ ਖ਼ਬਰ ਵੀ ਪੜ੍ਹੋ -  ਸਾਰਾ ਗੁਰਪਾਲ ਨੇ ਪੰਜਾਬੀ ਇੰਡਸਟਰੀ 'ਤੇ ਲਾਏ ਗੰਭੀਰ ਦੋਸ਼, ਪੋਸਟ ਨੇ ਛੇੜੀ ਚਰਚਾ

ਦੂਜੇ ਪਾਸੇ ਜ਼ਿਲਾ ਐਪੀਡੀਮਾਇਲੋਜਿਸਟ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਮੁਤਾਬਕ ਵਿਭਾਗ ਦੀਆਂ ਟੀਮਾਂ ਨੇ ਸ਼ੁੱਕਰਵਾਰ ਨੂੰ 3547 ਘਰਾਂ ਦਾ ਸਰਵੇ ਕੀਤਾ ਅਤੇ ਇਸ ਦੌਰਾਨ ਉਨ੍ਹਾਂ ਨੂੰ 30 ਥਾਵਾਂ ’ਤੇ ਮੱਛਰਾਂ ਦਾ ਲਾਰਵਾ ਮਿਲਿਆ। ਹੁਣ ਇਨ੍ਹਾਂ ਦੋਵਾਂ ਰਿਪੋਰਟਾਂ ਵਿਚੋਂ ਕਿਹੜੀ ਸਹੀ ਹੈ, ਇਹ ਤਾਂ ਵਿਭਾਗ ਦੇ ਉੱਚ ਅਧਿਕਾਰੀ ਹੀ ਜਾਣਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


sunita

Content Editor

Related News