ਵੱਖ-ਵੱਖ ਮਾਮਲਿਆਂ ’ਚ ਨਸ਼ੇ ਵਾਲੇ ਟੀਕੇ ਤੇ ਨਾਜਾਇਜ਼ ਸ਼ਰਾਬ ਬਰਾਮਦ

Saturday, Jul 13, 2019 - 01:36 AM (IST)

ਵੱਖ-ਵੱਖ ਮਾਮਲਿਆਂ ’ਚ ਨਸ਼ੇ ਵਾਲੇ ਟੀਕੇ ਤੇ ਨਾਜਾਇਜ਼ ਸ਼ਰਾਬ ਬਰਾਮਦ

ਰੂਪਨਗਰ, (ਵਿਜੇ)- ਜ਼ਿਲੇ ਦੀ ਮੋਰਿੰਡਾ ਪੁਲਸ ਨੇ ਵੱਖ-ਵੱਖ ਥਾਵਾਂ ’ਤੇ ਵੱਖ-ਵੱਖ ਵਿਅਕਤੀਆਂ ਕੋਲੋਂ ਚੋਰੀ ਦੀ ਐਕਟਿਵਾ, ਨਸ਼ੇ ਵਾਲੇ ਟੀਕੇ ਅਤੇ ਨਾਜਾਇਜ਼ ਸ਼ਰਾਬ ਫਡ਼ਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੋਰਿੰਡਾ ਥਾਣਾ ਮੁਖੀ ਹਰਕੀਰਤ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਸੁਰਜੀਤ ਸਿੰਘ ਦੀ ਟੀਮ ਨੇ ਇਕ ਮੁਖਬਰ ਖਾਸ ਵੱਲੋਂ ਦਿੱਤੀ ਸੂਚਨਾ ਦੇ ਅਾਧਾਰ ’ਤੇ ਸਰਕਾਰੀ ਹਸਪਤਾਲ ਮੋਰਿੰਡਾ ਦੇ ਨੇਡ਼ੇ ਰਾਹੁਲ ਕਰਿਆਨਾ ਸਟੋਰ ’ਤੇ ਤਲਾਸ਼ੀ ਲਈ ਤਾਂ ਉੱਥੋਂ 6 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਪੁਲਸ ਨੇ ਇਸ ਸਬੰਧੀ ਰਾਹੁਲ ਨਾਰੰਗ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਐੱਸ.ਆਈ. ਅਮਨਦੀਪ ਸਿੰਘ ਦੀ ਪੁਲਸ ਪਾਰਟੀ ਵੱਲੋਂ ਏ.ਐੱਸ.ਆਈ. ਹਰਵਿੰਦਰ ਸਿੰਘ ਤੇ ਕੁਲਵਿੰਦਰ ਸਿੰਘ ਦੀ ਟੀਮ ਵੱਲੋਂ ਰੈਸਟ ਹਾਊਸ ਦੇ ਨੇਡ਼ੇ ਨਾਕਾ ਲਾਇਆ ਹੋਇਆ ਸੀ ਕਿ ਐਕਟਿਵਾ ਸਵਾਰ 2 ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 28 ਨਸ਼ੇ ਵਾਲੇ ਟੀਕੇ ਬਰਾਮਦ ਕੀਤੇ। ਉਨ੍ਹਾਂ ਦੱਸਿਆ ਕਿ ਦੋਵਾਂ ਦੀ ਪਛਾਣ ਗੁਰਇਕਬਾਲ ਸਿੰਘ ਵਾਸੀ ਕਕਰਾਲੀ ਅਤੇ ਅਮਨਦੀਪ ਸਿੰਘ ਵਾਸੀ ਧਨੌਰੀ ਵੱਜੋਂ ਹੋਈ ਜਦਕਿ ਉਨ੍ਹਾਂ ਕੋਲ ਜੋ ਐਕਟਿਵਾ ਸੀ ਉਹ ਵੀ ਚੋਰੀ ਦਾ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਪੁਲਸ ਨੇ ਉਨ੍ਹਾਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਜਿਥੋਂ ਉਨ੍ਹਾਂ ਦਾ ਇਕ ਦਿਨ ਦਾ ਪੁਲਸ ਰਿਮਾਂਡ ਮਿਲਿਆ।


author

Bharat Thapa

Content Editor

Related News