''ਯੁੱਧ ਨਸ਼ਿਆਂ ਵਿਰੁੱਧ'' ਮੁਹਿੰਮ ਤਹਿਤ ਰੂਪਨਗਰ ਜ਼ਿਲ੍ਹੇ ‘ਚ ਕੀਤੇ ਜਾਣ ਵਾਲੇ ਸਾਰੇ ਪ੍ਰੋਗਰਾਮ ਰੱਦ
Wednesday, May 07, 2025 - 07:02 PM (IST)

ਰੂਪਨਗਰ (ਵਿਜੇ ਸ਼ਰਮਾ)-ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਸਿੰਘ ਵਾਲੀਆ ਨੇ ਜਾਣਕਾਰੀ ਦਿੰਦੇ ਦੱਸਿਆ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਹੋਣ ਵਾਲੇ ਸਾਰੇ ਪ੍ਰੋਗਰਾਮ ਜ਼ਿਲ੍ਹੇ ’ਚ ਰੱਦ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ 8 ਮਈ ਨੂੰ ਅੰਤਰਰਾਸ਼ਟਰੀ ਰੈੱਡ ਕਰਾਸ ਦਿਵਸ ਦੇ ਮੌਕੇ 'ਤੇ ਪੰਜਾਬ ਸਰਕਾਰ ਦੇ ਹੁਕਮਾਂ 'ਤੇ ਜ਼ਿਲ੍ਹਾ ਰੂਪਨਗਰ ਵਿੱਚ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਲੜੀ ਤਹਿਤ ਸਰਕਾਰੀ ਕਾਲਜ ਰੂਪਨਗਰ ਵਿਖੇ ਕੀਤਾ ਜਾਣ ਵਾਲਾ ਪ੍ਰੋਗਰਾਮ 'ਨਸ਼ਾ ਮੁਕਤੀ ਯਾਤਰਾ' ਅਗਲੇ ਹੁਕਮਾਂ ਤੱਕ ਮੁਲਤਵੀ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਨਸ਼ਾ ਮੁਕਤੀ ਯਾਤਰਾ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਪਿੰਡਾਂ ਵਿੱਚ ਕੀਤੇ ਜਾਣ ਵਾਲੇ ਪ੍ਰੋਗਰਾਮ ਵੀ ਰੱਦ ਕੀਤੇ ਜਾਂਦੇ ਹਨ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ ਦੇ ਸਕੂਲਾਂ 'ਚ ਭਲਕੇ ਤੋਂ 11 ਤਾਰੀਖ਼ ਤੱਕ ਛੁੱਟੀਆਂ ਦਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e