ਸਾਰੇ ਵੋਟਰਾਂ ਨੂੰ SRI ਤਹਿਤ ਇਨੋਮੀਰੇਸ਼ਨ ਫਾਰਮ ਭਰਨਾ ਹੋਵੇਗਾ ਜ਼ਰੂਰੀ : ਡਿਪਟੀ ਕਮਿਸ਼ਨਰ
Friday, May 22, 2026 - 02:37 PM (IST)
ਨਵਾਂਸ਼ਹਿਰ (ਤ੍ਰਿਪਾਠੀ)- ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਜ਼ਿਲ੍ਹਾ ਸ. ਭ. ਸ. ਨਗਰ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਨਟੈਸਿਵ ਰਿਵੀਜ਼ਨ ਦੌਰਾਨ ਸਾਰੇ ਵੋਟਰਾਂ ਨੂੰ ਇਨੋਮੀਰੇਸ਼ਨ ਫਾਰਮ ਭਰਨਾ ਜਰੂਰੀ ਹੋਵੇਗਾ। ਜਿਨ੍ਹਾਂ ਵੋਟਰ ਦੁਆਰਾ ਇਨੋਮੀਰੇਸ਼ਨ ਫਾਰਮ ਨਹੀ ਭਰਿਆ ਜਾਵੇਗਾ। ਉਨ੍ਹਾਂ ਦਾ ਨਾਮ ਡਰਾਫਟ ਵੋਟਰ ਸੂਚੀ ਵਿੱਚ ਨਾਮ ਸ਼ਾਮਲ ਨਹੀਂ ਹੋਵੇਗਾ। ਉਨ੍ਹਾਂ ਦੱਸਿਆ ਕਿ ਐੱਸ. ਆਰ. ਆਈ. ਦਾ ਕੰਮ ਪਾਰਦਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਉਨ੍ਹਾਂ ਇਸ ਸਬੰਧੀ ਜਾਣਾਕਰੀ ਸਾਂਝੇ ਕਰਦੇ ਹੋਏ ਦੱਸਿਆ ਕਿ ਸਪੈਸ਼ਲ ਇੰਨਟੈਸਿਵ ਰਵੀਜ਼ਨ (ਐੱਸ. ਆਈ. ਆਰ) ਪੂਰੇ ਪੰਜਾਬ ਵਿੱਚ ਅਤੇ ਇਸ ਜਿਲ੍ਹੇ ਵਿੱਚ ਸ਼ਹੀਦ ਭਗਤ ਸਿੰਘ ਨਗਰ ਵਿੱਚ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀ. ਐੱਲ. ਓਜ਼ ਘਰੋ-ਘਰੀ ਜਾ ਕੇ ਵੋਟਰ ਦੇ ਫਾਰਮ ਭਰਵਾਉਣਗੇ। ਇਸ ਕਾਰਜ ਲਈ 615 ਬੀ. ਐੱਲ. ਓਜ਼, 62 ਸੁਪਰਵਾਈਜਰ, 03 ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, 6 ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, ਸਮੇਤ ਪੂਰਾ ਚੋਣ ਅਮਲਾ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਐੱਸ. ਆਈ. ਆਰ. ਸਬੰਧੀ ਬੀ. ਐੱਲ. ਓਜ਼. ਨੂੰ ਟ੍ਰੇਨਿੰਗ ਦੇਣ ਅਤੇ ਹੋਰ ਤਿਆਰੀਆਂ ਸਬੰਧੀ ਕੰਮ 15 ਜੂਨ 2026 ਤੋਂ 24 ਜੂਨ 2026 ਤੱਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਹਰੇਕ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵੋਟਰਆਂ ਨੂੰ ਵੋਟਰ ਸੂਚੀ ਬਾਹਰ ਕਰਨਾ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਦੋਹਰੀ ਵੋਟ ਰੱਖਣਾ ਭਾਰਤੀ ਸੰਵਿਧਾਨ ਅਨੁਸਾਰ ਅਪਰਾਧ ਹੈ। ਜਿਸ ਲਈ ਇਕ ਸਾਲ ਤੱਕ ਦੀ ਕੈਦ ਦੀ ਸਜਾ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਸਪੈਸ਼ਲ ਇੰਨਟੈਸਿਵ ਰਿਵੀਜ਼ਨ ਲਈ ਇਕ ਵੋਟਰ ਸੂਚੀ 2003 ਦਾ ਮਜੂਦ ਵੋਟਰ ਸੂਚੀ 2025 ਨਾਮ ਮੈਪਿੰਗ/ਮਾਲਣ ਕੀਤਾ ਜਾਣਾ ਹੈ। ਇਸ ਦੇ ਨਾਲ ਹੀ ਐੱਸ. ਆਈ. ਆਰ. ਬਾਰੇ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਨੂੰ ਤਰਕ ਸੰਗਤ ਕਰਨ ਦਾ ਕਾਰਜ 24 ਜੁਲਾਈ 2026 ਤੱਕ ਕੀਤਾ ਜਾਵੇਗਾ।
ਵੋਟਰ ਸੂਚੀ ਦੀ ਖਰੜਾ ਮਿਤੀ 31 ਜੁਲਾਈ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ ਮਿਤੀ 31 ਜੁਲਾਈ 2026 ਤੋਂ 30 ਅਗਸਤ 2026 ਤੱਕ ਪੇਸ਼ ਕੀਤੇ ਜਾਣ ਸਕਦੇ ਹਨ। ਦਾਅਵੇ ਅਤੇ ਇਤਰਾਜ ਦਾ ਨਿਪਟਾਰਾ 28 ਸਤੰਬਰ 2026 ਤੱਕ ਕੀਤਾ ਜਾਵੇਗਾ। ਜਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 01 ਅਕਤੂਬਰ 2026 ਨੂੰ ਕੀਤੀ ਜਾਵੇਗੀ। ਜ਼ਿਲ੍ਹੇ ਵਿੱਚ ਪ੍ਰੀ-ਮੈਪਿੰਗ ਦੌਰਾਨ ਸਾਲ 2003 ਦੇ ਵੋਟਰ ਦਾ ਮਿਲਣ ਵੋਟਰ ਸੂਚੀ 2025 ਦੇ ਵੋਟਰ ਨਾਲ ਲਗਭਗ 89 ਫ਼ੀਸਦੀ ਮੁਕੰਮਲ ਕੀਤਾ ਜਾ ਚੁੱਕਾ ਹੈ।
ਇਹ ਵੀ ਪੜ੍ਹੋ: ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ ਕਰ ਲਓ ਇਹ ਕੰਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
