ਅਮਨ ਨਗਰ ਦਾ ਸ਼ਰਾਬ ਸਮੱਗਲਰ ਸੋਨੂੰ ਠੂਠਾ ਗ੍ਰਿਫਤਾਰ

06/26/2020 3:23:59 PM

ਜਲੰਧਰ (ਵਰੁਣ)— ਅਮਨ ਨਗਰ ਦੇ ਸ਼ਰਾਬ ਸਮੱਗਲਰ ਸੋਨੂੰ ਠੂਠਾ ਨੂੰ ਸੀ. ਆਈ. ਏ. ਸਟਾਫ ਦੀ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਸੋਨੂੰ ਖ਼ਿਲਾਫ਼ ਕੁਝ ਦਿਨ ਪਹਿਲਾਂ ਹੀ ਥਾਣਾ ਨੰਬਰ 8 'ਚ 110 ਦਾ ਕਲੰਦਰਾ ਤਿਆਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਹ ਫਰਾਰ ਸੀ। ਇਸ ਤੋਂ ਬਾਅਦ ਪੁਲਸ ਉਸ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਸੀ, ਜਿਸ ਲਈ ਪੁਲਸ ਅਧਿਕਾਰੀਆਂ ਨੇ ਸੀ. ਆਈ. ਏ. ਸਟਾਫ-1 ਦੀ ਡਿਊਟੀ ਲਾਈ ਸੀ।

ਇਹ ਵੀ ਪੜ੍ਹੋ: ਜਲੰਧਰ ਦੇ ਇਹ ਇਲਾਕੇ ਰਹਿਣਗੇ ਸੀਲ, ਕੰਟੇਨਮੈਂਟ ਜ਼ੋਨ ਦੀ ਨਵੀਂ ਲਿਸਟ ਹੋਈ ਜਾਰੀ

ਸੀ. ਆਈ. ਏ. ਸਟਾਫ ਦੀ ਟੀਮ ਨੇ ਲਗਾਤਾਰ ਸੋਨੂੰ ਠੂਠਾ ਦੇ ਘਰ, ਦਫਤਰ ਸਮੇਤ ਵੱਖ-ਵੱਖ ਟਿਕਾਣਿਆਂ 'ਤੇ ਰੇਡ ਕੀਤੀ ਪਰ ਬੁੱਧਵਾਰ ਨੂੰ ਉਸ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਗ੍ਰਿਫਤਾਰ ਕਰ ਲਿਆ ਹੈ। ਸੋਨੂੰ ਠੂਠਾ ਖ਼ਿਲਾਫ਼ ਸ਼ਰਾਬ ਸਮੱਗਲਿੰਗ ਦੇ ਅੱਧੀ ਦਰਜਨ ਦੇ ਲਗਭਗ ਕੇਸ ਦਰਜ ਹਨ। ਇਸ ਤੋਂ ਪਹਿਲਾਂ ਵੀ ਉਸ ਨੂੰ ਸੀ. ਆਈ. ਏ. ਸਟਾਫ ਦੀ ਟੀਮ ਨੇ ਗ੍ਰਿਫਤਾਰ ਕਰ ਕੇ ਜੇਲ ਭੇਜਿਆ ਸੀ। ਸੋਨੂੰ ਦੀ ਸ਼ਰਾਬ ਵਾਲੀ ਖੇਪ ਫੜੇ ਜਾਣ 'ਤੇ ਉਦੋਂ ਉਹ ਆਪਣੇ ਪਰਿਵਾਰ ਨਾਲ ਹਿਮਾਚਲ ਪ੍ਰਦੇਸ਼ ਸਥਿਤ ਬਗਲਾਮੁਖੀ ਮਾਤਾ ਦੇ ਮੰਦਰ ਦੇ ਨਜ਼ਦੀਕ ਯੈਲੋ ਹੋਟਲ ਵਿਚ ਰਹਿ ਰਿਹਾ ਸੀ, ਜਿੱਥੇ ਪੁਲਸ ਨੇ ਰੇਡ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ।

ਇਹ ਵੀ ਪੜ੍ਹੋ: ਫਗਵਾੜਾ ਗੇਟ ਗੋਲੀਕਾਂਡ: ਜਲੰਧਰ 'ਚ ਹੀ ਰਹਿ ਰਿਹਾ ਸੀ ਹਰਿਆਣੇ ਦਾ ਕ੍ਰਿਮੀਨਲ, ਪੁਲਸ ਸੀ ਬੇਖਬਰ

ਸੋਨੂੰ ਠੂਠਾ ਨੂੰ ਰਾਜਨੀਤਕ ਸਰਪ੍ਰਸਤੀ ਪ੍ਰਾਪਤ ਹੋਣ ਕਾਰਣ ਉਹ ਕਾਫੀ ਸਮੇਂ ਤੋਂ ਵੱਡੇ ਪੱਧਰ 'ਤੇ ਸ਼ਰਾਬ ਦਾ ਨਾਜਾਇਜ਼ ਕਾਰੋਬਾਰ ਚਲਾ ਰਿਹਾ ਸੀ, ਜਿਸ ਨੇ ਆਪਣੀ ਸ਼ਰਾਬ ਵਿਕਾਉਣ ਲਈ ਛੋਟੇ-ਛੋਟੇ ਬੱਚਿਆਂ ਨੂੰ ਵੀ ਸਪਲਾਇਰ ਬਣਾਇਆ ਹੋਇਆ ਸੀ। ਸੀ. ਆਈ. ਏ. ਸਟਾਫ ਦੇ ਇੰਚਾਰਜ ਹਰਮਿੰਦਰ ਸਿੰਘ ਸੈਣੀ ਨੇ ਇਸ ਗੱਲ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਠੂਠਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਦਾ ਬੁੱਧਵਾਰ ਨੂੰ ਹੀ ਕੋਰੋਨਾ ਟੈਸਟ ਕਰਵਾਇਆ ਗਿਆ ਹੈ, ਜਿਸ ਦੀ ਰਿਪੋਰਟ ਦੇ ਆਧਾਰ 'ਤੇ ਤੈਅ ਹੋਵੇਗਾ ਕਿ ਉਸ ਨੂੰ ਜੇਲ ਭੇਜਿਆ ਜਾਵੇਗਾ ਜਾਂ ਨਹੀਂ।
ਇਹ ਵੀ ਪੜ੍ਹੋ: ਕੋਵਿਡ-19: ਰੋਜ਼ਗਾਰ ਮੁਹੱਈਆ ਕਰਵਾਉਣ ਲਈ ਹੁਸ਼ਿਆਰਪੁਰ ਪ੍ਰਸ਼ਾਸਨ ਦੀ ਨਿਵੇਕਲੀ ਪਹਿਲ


shivani attri

Content Editor

Related News