ਭਾਰਤ ਬੰਦ ਦੀ ਸਫ਼ਲਤਾ ਨੇ ਕਿਸਾਨ ਅੰਦੋਲਨ ਨੂੰ ਹੋਰ ਮਜ਼ਬੂਤੀ ਪ੍ਰਦਾਨ ਕੀਤੀ : ਵਿਧਾਇਕ ਸੰਦੋਆ

12/09/2020 2:04:45 PM

ਨੂਰਪੁਰਬੇਦੀ (ਭੰਡਾਰੀ)— ਦੇਸ਼ ਭਰ 'ਚ ਭਾਰਤ ਬੰਦ ਨੂੰ ਮਿਲੇ ਭਾਰੀ ਸਮਰਥਨ ਨੇ ਕਿਸਾਨ ਅੰਦੋਲਨ ਨੂੰ ਯਕੀਨਨ ਹੋਰ ਮਜ਼ਬੂਤੀ ਪ੍ਰਦਾਨ ਕੀਤੀ ਹੈ। ਉਕਤ ਵਿਚਾਰ ਰੂਪਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਜੋ ਬੀਤੇ 14 ਦਿਨਾਂ ਤੋਂ ਕਿਸਾਨ ਅੰਦੋਲਨ ਦੌਰਾਨ ਟਿਕਰੀ ਬਾਰਡਰ 'ਤੇ ਡਟੇ ਹੋਏ ਹਨ ਨੇ ਫੋਨ 'ਤੇ 'ਜਗ ਬਾਣੀ' ਨਾਲ ਗੱਲਬਾਤ ਕਰਦਿਆਂ ਪ੍ਰਗਟਾਏ।

ਇਹ ਵੀ ਪੜ੍ਹੋ: ਕਿਸਾਨੀ ਰੰਗ 'ਚ ਰੰਗੀ ਗਈ ਵਿਆਹ ਦੀ 'ਜਾਗੋ', 'ਪੇਚਾ ਪੈ ਗਿਆ ਸੈਂਟਰ' ਨਾਲ ਗੀਤ 'ਤੇ ਪਏ ਭੰਗੜੇ (ਤਸਵੀਰਾਂ)

ਉਨ੍ਹਾਂ ਕਿਹਾ ਕਿ ਦੇਸ਼ ਭਰ ਤੋਂ ਬੰਦ ਦੇ ਸਫਲ ਹੋਣ ਦੀਆਂ ਰਿਪੋਰਟਾਂ ਹਾਸਲ ਹੋਈਆਂ ਹਨ ਜਿਸ ਤੋਂ ਸਾਫ਼ ਜਾਪਦਾ ਹੈ ਕਿ ਭਾਰਤ ਦੇ ਹਰ ਸੂਬੇ ਦਾ ਕਿਸਾਨ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਤੋਂ ਖਫ਼ਾ ਅਤੇ ਪਰੇਸ਼ਾਨ ਹੈ। ਉਨ੍ਹਾਂ ਕਿਹਾ ਕਿ ਬਿਨ੍ਹਾਂ ਸ਼ੱਕ ਅੱਜ ਦੇ ਭਾਰਤ ਬੰਦ ਨੂੰ ਮਿਲੇ ਭਰਵੇਂ ਸਮਰਥਨ ਨੇ ਸਾਬਤ ਕਰ ਦਿੱਤਾ ਹੈ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣਾ ਬੇਹੱਦ ਜ਼ਰੂਰੀ ਹੈ।

ਇਹ ਵੀ ਪੜ੍ਹੋ: ਭਾਰਤ ਬੰਦ ਦੌਰਾਨ ਜਲੰਧਰ 'ਚ ਗੁੰਡਾਗਰਦੀ, ਹਥਿਆਰਬੰਦ ਨੌਜਵਾਨਾਂ ਨੇ ਫੈਕਟਰੀ ਕਾਮਿਆਂ ਦੀ ਕੀਤੀ ਕੁੱਟਮਾਰ

ਉਨ੍ਹਾਂ ਕਿਹਾ ਕਿ ਲੋਕਾਂ ਤੋਂ ਮਿਲ ਰਹੇ ਭਰਪੂਰ ਸਮਰਥਨ ਕਾਰਣ ਉਕਤ ਅੰਦੋਲਨ ਤੇਜ਼ ਹੋਣ ਦੇ ਨਾਲ-ਨਾਲ ਮਜ਼ਬੂਤ ਹੁੰਦਾ ਜਾ ਰਿਹਾ ਹੈ ਅਤੇ ਕੇਂਦਰ ਸਰਕਾਰ ਨੂੰ ਕਿਸਾਨ ਅੰਦੋਲਨ ਦੇ ਅੱਗੇ ਹਰ ਸੂਰਤ ਝੁੱਕਣਾ ਪਵੇਗਾ ਅਤੇ ਉਕਤ ਕਾਲੇ ਕਾਨੂੰਨ ਵਾਪਸ ਲੈਣੇ ਹੀ ਪੈਣਗੇ। ਉਨ੍ਹਾਂ ਕਿਸਾਨਾਂ, ਵੱਖ-ਵੱਖ ਸੰਗਠਨਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਅੰਦੋਲਨ ਦੀ ਸਫ਼ਲਤਾ ਲਈ ਆਪਣਾ ਸਹਿਯੋਗ ਦੇਣਾ ਜਾਰੀ ਰੱਖਣ। ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਹੋਰ ਵਿਧਾਇਕ ਅਤੇ ਕਿਸਾਨ ਹਾਜ਼ਰ ਸਨ।

ਇਹ ਵੀ ਪੜ੍ਹੋ: ਰੌਂਗਟੇ ਖੜ੍ਹੇ ਕਰ ਦੇਵੇਗੀ ਪਤਨੀ ਦੀ ਇਹ ਕਰਤੂਤ, ਧੀਆਂ ਤੇ ਭੈਣਾਂ ਨਾਲ ਮਿਲ ਕੇ ਜਿਊਂਦਾ ਸਾੜਿਆ ਪਤੀ


shivani attri

Content Editor

Related News