ਜਲੰਧਰ ਵਿਖੇ ਫੈਕਟਰੀ ’ਚ ਅਮੋਨੀਆ ਗੈਸ ਹੋਈ ਲੀਕ, ਢਾਈ ਘੰਟੇ ਦੀ ਕੋਸ਼ਿਸ਼ ਮਗਰੋਂ ਲੀਕੇਜ ਕੀਤੀ ਬੰਦ
Monday, Mar 18, 2024 - 11:03 AM (IST)
ਜਲੰਧਰ (ਸੁਨੀਲ)- ਕਰੀਬ 4 ਮਹੀਨੇ ਪਹਿਲਾਂ ਰਾਏਪੁਰ ਤੋਂ ਧੋਗੜੀ ਰੋਡ ’ਤੇ ਇਕ ਬੰਦ ਪਈ ਫੈਕਟਰੀ ’ਚੋਂ ਸ਼ਿਵ ਸੈਨਿਕਾਂ ਨੇ ਪੁਲਸ ਨੂੰ ਬੀਫ਼ ਬਰਾਮਦ ਕਰਵਾਇਆ ਸੀ ਅਤੇ ਇਸ ਮਾਮਲੇ ’ਚ 17 ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ’ਚ ਪੁਲਸ ਨੇ 15 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਇਹ ਸਾਰੇ ਹੁਣ ਜ਼ਮਾਨਤ ’ਤੇ ਬਾਹਰ ਹਨ। ਜਾਣਕਾਰੀ ਦਿੰਦਿਆਂ ਫੈਕਟਰੀ ਮਾਲਕ ਵੈਭਵ ਦੀਵਾਨ ਵਾਸੀ ਨਰਵਾਣਾ ਹਰਿਆਣਾ ਨੇ ਦੱਸਿਆ ਕਿ ਕਰੀਬ 5 ਦਿਨ ਪਹਿਲਾਂ ਫੈਕਟਰੀ ’ਚ ਚੋਰੀ ਦੀ ਘਟਨਾ ਵਾਪਰੀ ਸੀ।
ਇਸ ਦੀ ਸ਼ਿਕਾਇਤ ਥਾਣਾ ਮਕਸੂਦਾਂ ਅਤੇ ਥਾਣਾ ਆਦਮਪੁਰ ਦੀ ਪੁਲਸ ਨੂੰ ਦਿੱਤੀ ਗਈ ਸੀ ਪਰ ਅਜੇ ਤੱਕ ਪੁਲਸ ਨੇ ਫੈਕਟਰੀ 'ਚੋਂ ਸਾਮਾਨ ਚੋਰੀ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਨਹੀਂ ਕੀਤਾ ਅਤੇ ਨਾ ਹੀ ਸਾਮਾਨ ਲੱਭ ਸਕੀ ਹੈ। ਵੈਭਵ ਦੀਵਾਨ ਨੇ ਦੱਸਿਆ ਕਿ ਬੀਤੀ ਰਾਤ ਕਰੀਬ 7.30 ਵਜੇ ਫੈਕਟਰੀ ਦੇ ਬੰਦ ਪਏ ਡੀ-ਫ੍ਰੀਜ਼ਰ ’ਚੋਂ ਅਚਾਨਕ ਅਮੋਨੀਆ ਗੈਸ ਲੀਕ ਹੋਣ ਲੱਗੀ ਤੇ ਜਦੋਂ ਉਨ੍ਹਾਂ ਨੂੰ ਇਸ ਦੀ ਸੂਚਨਾ ਮਿਲੀ ਤਾਂ ਉਨ੍ਹਾਂ ਇਸ ਦੀ ਸੂਚਨਾ ਥਾਣਾ ਆਦਮਪੁਰ ਅਤੇ ਫਾਇਰ ਬ੍ਰਿਗੇਡ ਨੂੰ ਦਿੱਤੀ ਅਤੇ ਮੌਕੇ ’ਤੇ ਆਦਮਪੁਰ ਦੇ ਡੀ. ਐੱਸ. ਪੀ. ਸੁਮਿਤ ਸੂਦ ਆਪਣੀ ਪੁਲਸ ਪਾਰਟੀ ਸਮੇਤ ਜੰਡੂਸਿੰਘਾ ਚੌਕੀ ਦੇ ਇੰਚਾਰਜ ਜੰਗ ਬਹਾਦਰ ਤੇ ਫਾਇਰ ਬ੍ਰਿਗੇਡ ਅਧਿਕਾਰੀ ਨਛੱਤਰ ਸਿੰਘ ਨਾਲ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ।
ਇਹ ਵੀ ਪੜ੍ਹੋ: ਮੂਸੇਵਾਲਾ ਦੇ ਛੋਟੇ ਭਰਾ ਦੀ ਸਭ ਤੋਂ ਪਹਿਲੀ ਵੀਡੀਓ ਆਈ ਸਾਹਮਣੇ, ਮਾਂ ਚਰਨ ਕੌਰ ਦੀ ਗੋਦੀ 'ਚ ਦਿਸਿਆ ਛੋਟਾ ਸਿੱਧੂ
ਜਾਣਕਾਰੀ ਦਿੰਦਿਆਂ ਫਾਇਰ ਬ੍ਰਿਗੇਡ ਅਧਿਕਾਰੀ ਨਛੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚ ਕੇ ਦੇਖਿਆ ਕਿ ਬੰਦ ਪਈ ਫੈਕਟਰੀ ਦੇ ਅੰਦਰ ਅਮੋਨੀਆ ਗੈਸ ਲੀਕ ਹੋ ਰਹੀ ਸੀ ਤੇ ਉਨ੍ਹਾਂ ਨੇ ਸਾਵਧਾਨੀ ਵਜੋਂ ਆਪਣੇ ਕਰਮ ਚਾਰੀਆਂ ਨੂੰ ਆਕਸੀਜਨ ਗੈਸ ਮਾਸਕ ਲਗਾ ਕੇ ਅਮੋਨੀਆ ਗੈਸ ਲੀਕ ਬੰਦ ਕਰਨ ਲਈ ਭੇਜਿਆ। ਉਨ੍ਹਾਂ ਦੱਸਿਆ ਕਿ ਕਰੀਬ ਢਾਈ ਘੰਟੇ ਬਾਅਦ ਗੈਸ ਲੀਕ ਬੰਦ ਹੋ ਗਈ ਤੇ ਉਨ੍ਹਾਂ ਸੁੱਖ ਦਾ ਸਾਹ ਲਿਆ।
ਇਹ ਵੀ ਪੜ੍ਹੋ: ਜਲੰਧਰ ਵਿਖੇ ਬੱਲੇ-ਬੱਲੇ ਫਾਰਮ ਨੇੜੇ ਮਿਲੀ ਕਰੀਬ 5 ਸਾਲਾ ਬੱਚੇ ਦੀ ਲਾਸ਼, ਫ਼ੈਲੀ ਸਨਸਨੀ, ਕਤਲ ਦਾ ਸ਼ੱਕ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8