ਅੰਮ੍ਰਿਤਪਾਲ ਨੇ ਖਰੀਦੀਆਂ ਸਨ 30 ਤੋਂ ਵੱਧ ਬੁਲੇਟਪਰੂਫ ਜੈਕਟਾਂ, 6 ਫਾਈਨਾਂਸ ਕੰਪਨੀਆਂ ਤੇ ਕਰੀਬੀ ਰਾਡਾਰ ''ਤੇ

03/22/2023 1:58:55 AM

ਜਲੰਧਰ : ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਦੀ ਜਾਂਚ ਨੂੰ ਲੈ ਕੇ ਗ੍ਰਹਿ ਮੰਤਰਾਲਾ ਪੂਰੀ ਤਰ੍ਹਾਂ ਚੌਕਸ ਹੈ। ਇਸ ਲਈ ਰਾਸ਼ਟਰੀ ਜਾਂਚ ਏਜੰਸੀ (NIA) ਜਾਂਚ 'ਚ ਸ਼ਾਮਲ ਹੋ ਗਈ ਹੈ। ਐੱਨਆਈਏ ਦੀਆਂ 8 ਟੀਮਾਂ ਨੇ ਪੰਜਾਬ ਪਹੁੰਚ ਕੇ ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਗੁਰਦਾਸਪੁਰ ਜ਼ਿਲ੍ਹਿਆਂ 'ਚ ਹਥਿਆਰਾਂ, ਵਿਦੇਸ਼ੀ ਸਬੰਧਾਂ, ਫੰਡਿੰਗ ਤੇ ਆਈਐੱਸਆਈ ਦੇ ਸਬੰਧਾਂ ਦੀ ਜਾਂਚ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਲੰਡਨ ’ਚ ਭਾਰਤੀ ਹਾਈ ਕਮਿਸ਼ਨ ਤੋਂ ਤਿਰੰਗਾ ਉਤਾਰਨ ਵਾਲਾ ਅਵਤਾਰ ਸਿੰਘ ਖੰਡਾ ਗ੍ਰਿਫ਼ਤਾਰ

ਪੰਜਾਬ ਪੁਲਸ ਨੇ ਅੰਮ੍ਰਿਤਪਾਲ ਸਿੰਘ ਦੇ 458 ਨਜ਼ਦੀਕੀ ਸਾਥੀਆਂ ਦੀ ਪਛਾਣ ਕਰ ਲਈ ਹੈ ਤੇ ਉਨ੍ਹਾਂ ਦੀ ਸੂਚੀ ਐੱਨਆਈਏ ਨੂੰ ਸੌਂਪ ਦਿੱਤੀ ਹੈ। ਇਨ੍ਹਾਂ ਨੂੰ ਏ, ਬੀ ਅਤੇ ਸੀ ਸ਼੍ਰੇਣੀਆਂ ਵਿੱਚ ਵੰਡਿਆ ਗਿਆ ਹੈ। ਏ ਕੈਟਾਗਰੀ ਦੇ 142 ਲੋਕ ਅਜਿਹੇ ਹਨ, ਜੋ 24 ਘੰਟੇ ਅੰਮ੍ਰਿਤਪਾਲ ਨਾਲ ਰਹਿੰਦੇ ਸਨ। ਬੀ ਸ਼੍ਰੇਣੀ 'ਚ 213 ਲੋਕ ਅਜਿਹੇ ਸਨ, ਜੋ ਵਿੱਤ ਅਤੇ ਸੰਸਥਾ ਦਾ ਕੰਮ ਦੇਖਦੇ ਸਨ। ਜਲੰਧਰ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਦੀਆਂ 6 ਫਾਈਨਾਂਸ ਕੰਪਨੀਆਂ ਦੀ ਸ਼ਨਾਖਤ ਕੀਤੀ ਗਈ ਹੈ, ਜਿਨ੍ਹਾਂ 'ਚ ਪਿਛਲੇ ਸਾਲ 20 ਅਗਸਤ ਤੋਂ ਹੁਣ ਤੱਕ ਕਰੋੜਾਂ ਰੁਪਏ ਦਾ ਲੈਣ-ਦੇਣ ਹੋਇਆ ਹੈ। ਜਲੰਧਰ ਦੇ 2 ਹਵਾਲਾ ਕਾਰੋਬਾਰੀਆਂ ਦੀ ਵੀ ਸ਼ਨਾਖਤ ਹੋਈ ਹੈ, ਜਿਨ੍ਹਾਂ ਦੀ ਭਾਲ ਜਾਰੀ ਹੈ।

ਇਹ ਵੀ ਪੜ੍ਹੋ : ਅਜਬ-ਗਜ਼ਬ : ਦੇਸ਼ ਦਾ ਅਨੋਖਾ ਪਿੰਡ, ਜਿੱਥੇ ਰਹਿੰਦੇ ਹਨ ਸਿਰਫ਼ ਬੌਣੇ ਲੋਕ

ਇਸ ਦੇ ਨਾਲ ਹੀ ਪੰਜਾਬ ਪੁਲਸ ਅਤੇ ਕਾਊਂਟਰ ਇੰਟੈਲੀਜੈਂਸ, ਐਂਟੀ-ਗੈਂਗਸਟਰ ਟਾਸਕ ਫੋਰਸ ਦੀਆਂ 28 ਟੀਮਾਂ ਵੀ ਜਾਂਚ ਵਿੱਚ ਜੁਟੀਆਂ ਹੋਈਆਂ ਹਨ। ਹੁਣ ਤੱਕ ਦੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਅੰਮ੍ਰਿਤਪਾਲ ਨੇ ਆਪਣੀ ਬਣਾਈ ਗਈ ਅਨੰਦਪੁਰ ਖਾਲਸਾ ਫੌਜ (ਏਕੇਐੱਫ) ਲਈ 33 ਬੁਲੇਟਪਰੂਫ ਜੈਕਟਾਂ ਖਰੀਦੀਆਂ ਸਨ। ਇਹ ਦਿੱਲੀ ਤੋਂ ਲਿਆਂਦੇ ਗਏ ਸਨ। ਇਨ੍ਹਾਂ ਜੈਕਟਾਂ 'ਤੇ AKF ਦਾ ਨਿਸ਼ਾਨ ਵੀ ਬਣਿਆ ਹੋਇਆ ਸੀ। ਇਸ ਦੇ ਨਾਲ ਹੀ ਗ੍ਰਹਿ ਮੰਤਰਾਲਾ ਦੇਸ਼ ਭਰ 'ਚ ਫੈਲੇ ਅੰਮ੍ਰਿਤਪਾਲ ਦੇ ਨੈੱਟਵਰਕ 'ਤੇ ਇਕੋ ਸਮੇਂ ਹਮਲਾ ਕਰਨ ਦੀ ਤਿਆਰੀ ਕਰ ਰਿਹਾ ਹੈ। ਉਨ੍ਹਾਂ ਦੇ ਸਮਰਥਕ 9 ਰਾਜਾਂ ਵਿੱਚ ਹਨ। ਇਸ ਲਈ ਇਨ੍ਹਾਂ ਰਾਜਾਂ ਦੀ ਪੁਲਸ ਨੂੰ ਅਲਰਟ 'ਤੇ ਰੱਖਿਆ ਗਿਆ ਹੈ। ਮੋਬਾਇਲ ਲੋਕੇਸ਼ਨ ਟ੍ਰੇਸ ਕਰ ਲਈ ਗਈ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News