CM ਭਗਵੰਤ ਮਾਨ ਅੰਮ੍ਰਿਤਸਰ ਦੇ ਕੌਮਾਂਤਰੀ ਹਵਾਈ ਅੱਡੇ ਦੀ ਅਣਦੇਖੀ ਨਾ ਕਰਨ : ਬੀਬੀ ਰਾਜਵਿੰਦਰ ਕੌਰ

05/24/2022 6:15:23 PM

ਜਲੰਧਰ - ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜੂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਮੁਹਾਲੀ ਸਥਿਤ ਕੌਮਾਂਤਰੀ ਹਵਾਈ ਅੱਡੇ ਨੂੰ ਵੱਧ ਤਰਜ਼ੀਹ ਦੇਣ ਅਤੇ ਅੰਮ੍ਰਿਤਸਰ ਸਥਿਤ ਕੌਮਾਂਤਰੀ ਹਵਾਈ ਅੱਡੇ ਨੂੰ ਅਣਦੇਖਾ ਕਰਨ ਦਾ ਦੋਸ਼ ਲਾਇਆ ਹੈ। ਇਸ ਦੇ ਨਾਲ ਹੀ ਉਸ ਨੇ ਸੂਬੇ ਦੇ ਵੱਖ-ਵੱਖ ਘਰੇਲੂ ਹਵਾਈ ਅੱਡਿਆਂ ਦੀ ਦਸ਼ਾ ਨਾ ਸੁਧਾਰਨ ਅਤੇ ਉਡਾਣਾਂ ਸ਼ੁਰੂ ਕਰਾਉਣ ਵਿੱਚ ਲਾਪਰਵਾਹੀ ਵਰਤਣ ਦਾ ਵੀ ਦੋਸ਼ ਲਾਇਆ ਹੈ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ: ਬੀਮੇ ਦੇ ਪੈਸੇ ਲੈਣ ਦੀ ਖ਼ਾਤਰ ਪਤਨੀ ਨੇ ਬੇਰਹਿਮੀ ਨਾਲ ਕੀਤਾ ਪਤੀ ਦਾ ਕਤਲ

ਜਾਰੀ ਇਕ ਬਿਆਨ ਵਿਚ ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜੂ ਨੇ ਆਖਿਆ ਹੈ ਕਿ ਭਗਵੰਤ ਮਾਨ ਵੱਲੋਂ ਮੋਹਾਲੀ ਦੇ ਹਵਾਈ ਅੱਡੇ ਤੋਂ ਵਾਧੂ ਕੌਮਾਂਤਰੀ ਉਡਾਣਾਂ ਸ਼ੁਰੂ ਕਰਾਉਣ ਲਈ ਚਾਰਾਜੋਈ ਕਰਨਾ ਚੰਗੀ ਗੱਲ ਹੈ। ਪਹਿਲਾਂ ਤੋਂ ਪੂਰੀਆਂ ਉਡਾਨ ਸਹੂਲਤਾਂ ਨਾਲ ਲੈਸ ਅੰਮ੍ਰਿਤਸਰ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਨੂੰ ਵਿਸਾਰਨਾ ਬਹੁਤ ਚਿੰਤਾਜਨਕ ਗੱਲ ਹੈ। ਇਸ ਪਵਿੱਤਰ ਨਗਰੀ ਨਾਲ ਦੁਨੀਆਂ ਦੇ ਪੰਜਾਬੀਆਂ ਖ਼ਾਸ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਜੁੜੀਆਂ ਹਨ। ਉਨ੍ਹਾਂ ਕਿਹਾ ਕਿ ਇਸ ਹਵਾਈ ਅੱਡੇ ਤੋਂ ਹੋਰ ਉਡਾਣਾਂ ਚੱਲਣ ਨਾਲ ਸੂਬੇ ਦੀਆਂ ਸਨਅਤਾਂ, ਸਬਜ਼ੀਆਂ, ਵਪਾਰ, ਸੱਭਿਆਚਾਰ ਤੇ ਸੈਰ ਸਪਾਟੇ ਨੂੰ ਵੀ ਵੱਡਾ ਹੁਲਾਰਾ ਮਿਲੇਗਾ ਅਤੇ ਪੰਜਾਬ ਸਰਕਾਰ ਅਧੀਨ ਹੋਣ ਕਰਕੇ ਰਾਜ ਨੂੰ ਕਰਾਂ ਦੀ ਉਗਰਾਹੀ ਵੀ ਵੱਧ ਹੋਵੇਗੀ।

ਪੜ੍ਹੋ ਇਹ ਵੀ ਖ਼ਬਰ: ਭਿੱਖੀਵਿੰਡ ’ਚ ਸੁਨਿਆਰੇ ਨੂੰ ਅਗਵਾ ਕਰ ਬੇਰਹਿਮੀ ਨਾਲ ਕੀਤਾ ਕਤਲ, ਪਿੰਡ ਰੈਸ਼ੀਆਣਾ ਨੇੜਿਓ ਬਰਾਮਦ ਹੋਈ ਲਾਸ਼

ਮਹਿਲਾ ਕਿਸਾਨ ਨੇਤਾ ਨੇ ਕਿਹਾ ਕਿ ਉੱਤਰੀ ਭਾਰਤ ਦੇ ਦੂਜੇ ਸਭ ਤੋਂ ਵੱਡੇ ਅੰਮ੍ਰਿਤਸਰ ਦੇ ਹਵਾਈ ਅੱਡੇ ਦੀ ਪਟੜੀ ਪਹਿਲਾਂ ਹੀ ਆਈ.ਐੱਲ.ਐੱਸ ਕੈਟ 3-ਬੀ ਦੀ ਸਹੂਲਤ ਨਾਲ ਲੈਸ ਹੈ, ਜਿੱਥੋਂ ਹੋਰ ਵਾਧੂ ਕੌਮਾਂਤਰੀ ਉਡਾਣਾਂ ਚਲਾਉਣ ਦੀ ਸਹੂਲਤ ਸੌਖਿਆਂ ਮਿਲ ਸਕਦੀ ਹੈ। ਇਸ ਤੋਂ ਇਲਾਵਾ ਇਹ ਕੌਮਾਂਤਰੀ ਹਵਾਈ ਅੱਡਾ ਪੰਜਾਬ ਸਮੇਤ ਜੰਮੂ-ਕਸ਼ਮੀਰ ਤੱਕ ਦੇ ਵਸਨੀਕਾਂ ਦੀਆਂ ਲੋੜਾਂ ਪੂਰੀਆਂ ਕਰਦਾ ਹੈ। ਬੀਬੀ ਰਾਜੂ ਨੇ ਆਖਿਆ ਕਿ ਮੁੱਖ ਮੰਤਰੀ ਮਾਨ ਭਾਵੇਂ ਕੋਈ ਵਿਚਾਰਧਾਰਾ ਰੱਖਦੇ ਹੋਣ ਪਰ ਇਤਿਹਾਸਕ ਨਗਰੀ ਤੇ ਕੌਮਾਂਤਰੀ ਸਰਹੱਦੀ ਸ਼ਹਿਰ ਹੋਣ ਨਾਤੇ ਉਨ੍ਹਾਂ ਨੂੰ ਇਸ ਹਵਾਈ ਅੱਡੇ ਵੱਲ ਵੱਧ ਧਿਆਨ ਦੇ ਕੇ ਇਥੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਵਾਉਣ ਲਈ ਕੇਂਦਰ ਉੱਪਰ ਜ਼ੋਰ ਪਾਉਣਾ ਚਾਹੀਦਾ ਹੈ। ਇਸ ਲਈ ਐੱਨ.ਆਰ.ਆਈ. ਭਾਈਚਾਰਾ ਦਹਾਕਿਆਂ ਤੋਂ ਜ਼ੋਰ ਪਾ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ ਵਿਖੇ ਪ੍ਰੇਮੀ ਜੋੜੇ ਨੇ ਕੀਤੀ ਖ਼ੁਦਕੁਸ਼ੀ, ਨੌਜਵਾਨ ਦਾ ਡੇਢ ਮਹੀਨਾ ਪਹਿਲਾਂ ਹੋਇਆ ਸੀ ਵਿਆਹ

ਮਹਿਲਾ ਕਿਸਾਨ ਨੇਤਾ ਨੇ ਮੁੱਖ ਮੰਤਰੀ ਤੋਂ ਇਹ ਮੰਗ ਕੀਤੀ ਕਿ ਉਹ ਜਲੰਧਰ ਅਤੇ ਹਲਵਾਰਾ ਦੇ ਹਵਾਈ ਅੱਡਿਆਂ ਨੂੰ ਛੇਤੀ ਮੁਕੰਮਲ ਕਰਵਾਉਣ ਲਈ ਅਧਿਕਾਰੀਆਂ ਨੂੰ ਜ਼ਿੰਮੇਵਾਰ ਬਣਾਉਣ ਅਤੇ ਕੋਰੋਨਾ ਕਾਲ ਦੌਰਾਨ ਬੰਦ ਹੋਏ ਬਠਿੰਡਾ, ਸਾਹਨੇਵਾਲ ਤੇ ਪਠਾਨਕੋਟ ਦੇ ਘਰੇਲੂ ਹਵਾਈ ਅੱਡਿਆਂ ਤੋਂ ਮੁੜ ਘਰੇਲੂ ਉਡਾਣਾਂ ਸ਼ੁਰੂ ਕਰਾਉਣ ਲਈ ਨਿੱਜੀ ਹਵਾਈ ਕੰਪਨੀਆਂ ਸਮੇਤ ਕੇਂਦਰੀ ਮੰਤਰੀਆਂ ਨਾਲ ਮਿਲ ਕੇ ਭਾਰਤ ਸਰਕਾਰ ਉੱਤੇ ਜ਼ੋਰ ਪਾਉਣ।

ਪੜ੍ਹੋ ਇਹ ਵੀ ਖ਼ਬਰ: ਦੁਖਦ ਖ਼ਬਰ: ਪਿਤਾ ਤੇ ਤਾਏ ਦੀ ਮੌਤ ਦਾ ਸਦਮਾ ਨਾ ਸਹਾਰ ਸਕਿਆ 16 ਸਾਲਾ ਨੌਜਵਾਨ, ਇੰਝ ਲਾਇਆ ਮੌਤ ਨੂੰ ਗਲ


rajwinder kaur

Content Editor

Related News