ਬੇਕਾਬੂ ਕਾਰ ਦਰੱਖ਼ਤ ਨਾਲ ਟਕਰਾਉਣ ਕਾਰਨ ਵਾਪਰਿਆ ਹਾਦਸਾ, 3 ਲੋਕ ਜ਼ਖ਼ਮੀ

Saturday, Oct 29, 2022 - 01:27 PM (IST)

ਬੇਕਾਬੂ ਕਾਰ ਦਰੱਖ਼ਤ ਨਾਲ ਟਕਰਾਉਣ ਕਾਰਨ ਵਾਪਰਿਆ ਹਾਦਸਾ, 3 ਲੋਕ ਜ਼ਖ਼ਮੀ

ਟਾਂਡਾ ਉੜਮੁੜ (ਪਰਮਜੀਤ ਮੋਮੀ)- ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਖੁੱਡਾ ਨਜ਼ਦੀਕ ਅੱਜ ਸਵੇਰੇ ਇਕ ਕਾਰ ਦਾ ਟਾਇਰ ਫਟਣ ਕਾਰਨ ਹੋਏ ਸੜਕ ਹਾਦਸੇ 'ਚ 3 ਲੋਕ ਜ਼ਖ਼ਮੀ ਹੋ ਗਏ। ਇਹ ਹਾਦਸਾ ਸਵੇਰੇ ਕਰੀਬ 9 ਵਜੇ ਉਸ ਸਮੇਂ ਵਾਪਰਿਆ ਜਦੋਂ ਜਲੰਧਰ ਤੋਂ ਗੁਰਦਾਸਪੁਰ ਜਾ ਰਹੇ ਕਾਰ ਸਵਾਰਾਂ ਦੀ ਗੱਡੀ  ਅਚਾਨਕ ਟਾਇਰ ਫਟਣ ਕਾਰਨ ਸੜਕ ਕਿਨਾਰੇ ਸਫ਼ੈਦੇ ਦੇ ਦਰੱਖ਼ਤ ਵਿਚ ਬੁਰੀ ਤਰ੍ਹਾਂ ਜਾ ਟਕਰਾਈ ਅਤੇ ਹਾਦਸਾਗ੍ਰਸਤ ਹੋ ਗਈ। 

ਇਹ ਵੀ ਪੜ੍ਹੋ: ਮੁੜ ਹੋ ਸਕਦੈ ਦੇਸ਼ 'ਚ ਵੱਡਾ ਕਿਸਾਨ ਅੰਦੋਲਨ, ਜਲੰਧਰ ਪੁੱਜੇ ਰਾਕੇਸ਼ ਟਿਕੈਤ ਨੇ ਦਿੱਤੇ ਸੰਕੇਤ

ਇਸ ਹਾਦਸੇ ਵਿੱਚ ਕਾਰ ਸਵਾਰ ਪੁਲਕਿਤ ਕੁਮਾਰ ਪੁੱਤਰ ਪ੍ਰਵੀਨ ਕੁਮਾਰ, ਵਿਸ਼ਾਲ ਅਤੇ ਸੋਨੀਆ ਤਿੰਨੋਂ ਹੀ ਵਾਸੀ ਜਲੰਧਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸੂਚਨਾ ਮਿਲਣ 'ਤੇ ਸਰਬੱਤ ਦਾ ਭਲਾ ਚੈਰੀਟੇਬਲ ਸੁਸਾਇਟੀ  ਦੇ ਵਲੰਟੀਅਰ ਸੇਵਾਦਾਰ ਜਥੇਦਾਰ ਦਵਿੰਦਰ ਸਿੰਘ ਮੂਨਕਾਂ ਨੇ ਐਂਬੂਲੈਂਸ ਰਾਹੀਂ ਸਰਕਾਰੀ ਹਸਪਤਾਲ ਟਾਂਡਾ ਪਹੁੰਚਾਇਆ। ਇਸ ਹਾਦਸੇ ਸਬੰਧੀ ਸੂਚਨਾ ਮਿਲਣ 'ਤੇ ਟਾਂਡਾ ਪੁਲਸ ਨੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਵੱਡਾ ਖ਼ੁਲਾਸਾ: ਜਲੰਧਰ ਦੇ ਪਿੰਡ ਗਾਖਲ ਦਾ ਨਿਕਲਿਆ ਕੈਨੇਡਾ ’ਚ ਹੋਏ 200 ਕਰੋੜ ਦੇ ਡਰੱਗ ਰੈਕੇਟ ਦਾ ਮਾਸਟਰਮਾਈਂਡ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News