ਰੇਲ ਕੋਚ ਫੈਕਟਰੀ ਸਾਹਮਣੇ ਕਰਿਆਨਾ ਸਟੋਰ ’ਚ ਚੋਰੀ ਕਰਨ ਦੀ ਕੋਸ਼ਿਸ਼
Friday, Nov 17, 2023 - 12:18 PM (IST)
ਕਪੂਰਥਲਾ (ਮੱਲ੍ਹੀ)- ਰੇਲ ਕੋਚ ਫੈਕਟਰੀ ਦੇ ਗੇਟ ਨੰਬਰ-3 ਉੱਤੇ ਸਥਿਤ ਮਨਚੰਦਾ ਕਰਿਆਨਾ ਸਟੋਰ 'ਤੇ ਬੀਤੀ ਰਾਤ ਚੋਰਾਂ ਵੱਲੋਂ ਚੋਰੀ ਕਰਨ ਦੀ ਅਸਫਲ ਕੋਸ਼ਿਸ਼ ਕੀਤੀ ਗਈ। ਪੁਲਸ ਚੌਂਕੀ ਭੁਲਾਣਾ ਨੂੰ ਜਾਣਕਾਰੀ ਦਿੰਦਿਆਂ ਮਨਚੰਦਾ ਕਰਿਆਨਾ ਸਟੋਰ ਦੇ ਮਾਲਕ ਵਿਨੋਦ ਕੁਮਾਰ ਮਨਚੰਦਾ ਪੁੱਤਰ ਰਾਮ ਪ੍ਰਕਾਸ਼ ਮਨਚੰਦਾ ਵਾਸੀ ਅਰਬਨ ਸਟੇਟ ਕਪੂਰਥਲਾ ਨੇ ਦੱਸਿਆ ਕਿ ਬੀਤੀ ਰਾਤ ਲਗਭਗ ਦੋ-ਢਾਈ ਵਜੇ ਅਣਪਛਾਤੇ ਚੋਰਾਂ ਨੇ ਮੇਰੇ ਕਰਿਆਨਾ ਸਟੋਰ ਦੇ ਸ਼ਟਰ ਤੋੜਨ ਦੀ ਅਸਫਲ ਕੋਸ਼ਿਸ਼ ਕੀਤੀ, ਜਿਸ ਦਾ ਮੈਨੂੰ ਸਵੇਰੇ ਪਤਾ ਲੱਗਾ ਅਤੇ ਮੈਂ ਆਪਣੇ ਕਰਿਆਨਾ ਸਟੋਰ ’ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਚੈੱਕ ਕੀਤਾ ਤਾਂ ਪਤਾ ਲੱਗਾ ਕਿ ਚੋਰਾਂ ਵੱਲੋਂ ਮੇਰੇ ਕੈਮਰੇ ਵੀ ਤੋੜਨ ਦਾ ਯਤਨ ਕੀਤਾ ਗਿਆ ਪਰ ਚੋਰੀ ਦੀ ਅਸਫ਼ਲ ਕੋਸ਼ਿਸ਼ ਕਰਨ ਦੀ ਵਾਰਦਾਤ ਸੀ. ਸੀ. ਟੀ. ਵੀ. ਕੈਮਰਿਆਂ ਵਿੱਚ ਕੈਦ ਹੋ ਚੁੱਕੀ ਹੈ।
ਇਹ ਵੀ ਪੜ੍ਹੋ: 15,000 ਕਰੋੜ ਦੇ ਮਹਾਦੇਵ ਐਪ ਘਪਲੇ ’ਚ ਜਲੰਧਰ ਦੇ ਬਿਲਡਰ ਦਾ ਵੀ ਨਾਂ ਸ਼ਾਮਲ, ED ਦੇ ਵੀ ਰਾਡਾਰ ’ਤੇ ਬੁੱਕੀ
ਵਿਨੋਦ ਕੁਮਾਰ ਮਨਚੰਦਾ ਨੇ ਪੁਲਸ ਪ੍ਰਸ਼ਾਸਨ ਕੋਲੋਂ ਮਨਚੰਦਾ ਕਰਿਆਨਾ ਸਟੋਰ ਦੇ ਸ਼ਟਰ ਤੋੜਨ ਦੀ ਅਸਫਲ ਕੋਸ਼ਿਸ਼ ਕਰਨ ਵਾਲੇ ਚੋਰਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕਰਦਿਆਂ ਆਰ. ਸੀ. ਐੱਫ਼. ਦੇ ਸਾਰੇ ਗੇਟਾਂ ’ਤੇ ਰਾਤ ਸਮੇਂ ਪੁਲਸ ਦੀ ਗਸ਼ਤ ਵਧਾਉਣ ਦੀ ਮੰਗ ਵੀ ਕੀਤੀ।
ਇਹ ਵੀ ਪੜ੍ਹੋ: ਬਰਨਾਲਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 3 ਵਿਦਿਆਰਥੀਆਂ ਦੀ ਦਰਦਨਾਕ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711