ਟਾਂਡਾ ਉੜਮੁੜ ਵਿਖੇ ਸੜਕ ਹਾਦਸੇ ''ਚ ਐਕਟਿਵਾ ਸਵਾਰ ਬਜ਼ੁਰਗ ਦੀ ਹੋਈ ਮੌਤ

Thursday, Mar 30, 2023 - 11:55 AM (IST)

ਟਾਂਡਾ ਉੜਮੁੜ ਵਿਖੇ ਸੜਕ ਹਾਦਸੇ ''ਚ ਐਕਟਿਵਾ ਸਵਾਰ ਬਜ਼ੁਰਗ ਦੀ ਹੋਈ ਮੌਤ

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਹਾਈਵੇਅ 'ਤੇ ਗ੍ਰੇਟ ਪੰਜਾਬ ਰਿਸੋਰਟ ਨਜ਼ਦੀਕ ਬੀਤੇ ਦਿਨ ਹੋਏ ਸੜਕ ਹਾਦਸੇ ਵਿਚ ਐਕਟਿਵਾ ਸਵਾਰ ਬਜ਼ੁਰਗ ਦੀ ਮੌਤ ਹੋ ਗਈ ਜਦਕਿ ਉਸ ਦਾ ਸਾਥੀ ਜ਼ਖ਼ਮੀ ਹੋ ਗਿਆ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਚੰਨਣ ਸਿੰਘ ਪੁੱਤਰ ਭਗਵਾਨ ਸਿੰਘ ਵਾਸੀ ਬਸੀ ਜਲਾਲ ਆਪਣੇ ਸਾਥੀ ਰਾਮ ਮੂਰਤੀ ਪੁੱਤਰ ਰਾਧਾ ਕ੍ਰਿਸ਼ਨ ਨਾਲ ਐਕਟਿਵਾ 'ਤੇ ਸਵਾਰ ਹੋ ਕੇ ਪਿੰਡ ਨੂੰ ਜਾ ਰਿਹਾ ਸੀ।

ਇਹ ਵੀ ਪੜ੍ਹੋ : ਜਲੰਧਰ: ਵਿਆਹ ਸਮਾਗਮ 'ਚ ਗਿਆ ਸੀ ਪਰਿਵਾਰ, ਵਾਪਸ ਆਏ ਤਾਂ ਪੁੱਤ ਨੂੰ ਇਸ ਹਾਲ ਵੇਖ ਉੱਡੇ ਹੋਸ਼

ਜਦੋਂ ਉਹ ਗ੍ਰੇਟ ਰਿਸੋਰਟ ਨੇੜੇ ਪਹੁੰਚੇ ਤਾਂ ਅਚਾਨਕ ਐਕਟਿਵਾ ਸਲਿੱਪ ਹੋਣ ਕਾਰਨ ਦੋਵੇਂ ਸੜਕ 'ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਮੁੱਢਲੀ ਡਾਕਟਰੀ ਮਦਦ ਤੋਂ ਬਾਅਦ ਹੁਸ਼ਿਆਰਪੁਰ ਦੇ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਚੰਨਣ ਸਿੰਘ ਦੀ ਮੌਤ ਹੋ ਗਈ। ਟਾਂਡਾ ਪੁਲਸ ਨੇ ਮੌਤ ਦਾ ਸ਼ਿਕਾਰ ਹੋਏ ਵਿਅਕਤੀ ਦੀ ਧੀ ਸੁਖਵਿੰਦਰ ਕੌਰ ਪਤਨੀ ਸੁਖਵਿੰਦਰ ਸਿੰਘ ਵਾਸੀ ਪਿੰਡ ਕੰਗਮਾਈ ਦੇ ਬਿਆਨ ਦੇ ਆਧਾਰ 'ਤੇ 174 ਸੀ. ਆਰ. ਪੀ. ਸੀ. ਤਹਿਤ ਕਾਰਵਾਈ ਕੀਤੀ ਹੈ। 

ਇਹ ਵੀ ਪੜ੍ਹੋ :  3 ਮਹੀਨਿਆਂ ਬਾਅਦ ਪੰਜਾਬ ਪਰਤੀ ਮਸਕਟ ’ਚ ਫਸੀ ਸਵਰਨਜੀਤ ਕੌਰ, ਸੁਣਾਈ ਹੱਡਬੀਤੀ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News