ਹਾਜੀਪੁਰ ਵਿਖੇ ਬਜ਼ੁਰਗ ਔਰਤ ਦੀ ਨਹਿਰ ''ਚ ਡਿੱਗਣ ਨਾਲ ਮੌਤ

Tuesday, Aug 27, 2024 - 04:53 PM (IST)

ਹਾਜੀਪੁਰ ਵਿਖੇ ਬਜ਼ੁਰਗ ਔਰਤ ਦੀ ਨਹਿਰ ''ਚ ਡਿੱਗਣ ਨਾਲ ਮੌਤ

ਹਾਜੀਪੁਰ (ਜੋਸ਼ੀ)- ਪੁਲਸ ਸਟੇਸ਼ਨ ਹਾਜੀਪੁਰ ਦੇ ਅਧੀਨ ਪੈਂਦੇ ਪਿੰਡ ਭਵਨਾਲ ਨੇੜੇ ਇਕ 85 ਸਾਲਾ ਬਜ਼ੁਰਗ ਔਰਤ ਦੀ ਨਹਿਰ 'ਚ ਡਿੱਗਣ ਨਾਲ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਬਜ਼ੁਰਗ ਔਰਤ ਸੰਤੋਸ਼ ਕੁਮਾਰੀ ਪਤਨੀ ਤਰਸੇਮ ਲਾਲ ਵਾਸੀ ਪਿੰਡ ਭਵਨਾਲ ਜੋ ਨਹਿਰ 'ਚ ਹੱਥ ਧੋਣ ਲੱਗੀ ਤਾਂ ਉਸ ਦਾ ਅਚਾਨਕ ਪੈਰ ਸਲਿੱਪ ਹੋਣ ਕਰਕੇ ਉਹ ਨਹਿਰ 'ਚ ਡਿੱਗ ਪਈ, ਜਿਸ ਕਾਰਨ ਉਸ ਦੀ ਡੁੱਬਣ ਨਾਲ ਮੌਤ ਹੋ ਗਈ। ਹਾਜੀਪੁਰ ਪੁਲਸ ਨੂੰ ਸੂਚਨਾ ਮਿਲਦੇ ਹੀ ਏ. ਐੱਸ. ਆਈ. ਰਾਕੇਸ਼ ਕੁਮਾਰ ਆਪਣੀ ਪੁਲਸ ਪਾਰਟੀ ਦੇ ਨਾਲ ਘਟਨਾ ਵਾਲੀ ਥਾਂ 'ਤੇ ਪੁੱਜੇ ਅਤੇ ਲਾਸ਼ ਨੂੰ ਨਹਿਰ ਵਿਚੋਂ ਬਾਹਰ ਕੱਢ ਕੇ ਆਪਣੇ ਕਬਜੇ 'ਚ ਲੈ ਕੇ ਲਾਸ਼ ਦਾ ਮੁਕੇਰੀਆਂ ਦੇ ਸਰਕਾਰੀ ਹਸਪਤਾਲ 'ਚ ਭੇਜ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਜਨਮ ਅਸ਼ਟਮੀ ਦੇ ਦਿਨ ਵਾਪਰਿਆ ਵੱਡਾ ਹਾਦਸਾ, ਮੇਲਾ ਵੇਖਣ ਜਾ ਰਹੇ ਵਿਅਕਤੀ ਦੀ ਦਰਦਨਾਕ ਮੌਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News