ਨਡਾਲਾ ਵਿਖੇ ਨੈਸ਼ਨਲ ਹਾਈਵੇਅ ’ਤੇ ਮਿਲੀ ਅਣਪਛਾਤੀ ਲਾਸ਼
Wednesday, Jun 07, 2023 - 06:31 PM (IST)
ਨਡਾਲਾ (ਸ਼ਰਮਾ)-ਅੰਮ੍ਰਿਤਸਰ-ਜਲੰਧਰ ਨੈਸ਼ਨਲ ਹਾਈਵੇਅ ’ਤੇ ਪਿੰਡ ਦਿਆਲਪੁਰ ਨੇੜੇ ਅਣਪਛਾਤੇ ਵਿਆਕਤੀ ਦੀ ਲਾਸ਼ ਬਰਾਮਦ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸੁਭਾਨਪੁਰ ਹਰਦੀਪ ਸਿੰਘ ਨੇ ਦੱਸਿਆ ਕਿ ਇਕ ਵਿਅਕਤੀ ਵੱਲੋਂ ਸੂਚਨਾ ਮਿਲੀ ਸੀ ਕਿ ਉਹ ਘਰੇਲੂ ਕੰਮ ਲਈ ਦਿਆਲਪੁਰ ਜਾ ਰਿਹਾ ਸੀ, ਜਦ ਉਹ ਦਿਆਲਪੁਰ ਦੇ ਬਰਾੜ ਹਸਪਤਾਲ ਤੋ ਕੁੱਝ ਦੂਰ ਸੜਕ ਕੰਢੇ ਲੱਗੇ ਕੂੜੇ ਦੇ ਢੇਰ ਕੋਲ ਪਹੁੰਚਿਆ ਤਾਂ ਝਾੜੀਆਂ ਵਿਚ ਇਕ ਵਿਅਕਤੀ ਦੀ ਗਲੀਸੜੀ ਹਾਲਤ ਵਿਚ ਲਾਸ਼ ਪਈ ਦੇਖੀ।
ਸੂਚਨਾ ਮਿਲਦੇ ਹੀ ਏ. ਐੱਸ. ਆਈ. ਦਲਜੀਤ ਸਿੰਘ ਪੁਲਸ ਪਾਰਟੀ ਸਣੇ ਮੌਕੇ ’ਤੇ ਪੁੱਜੇ । ਪੁਲਸ ਪਾਰਟੀ ਨੇ ਇਲਾਕੇ ਤੇ ਰਾਹਗੀਰਾਂ ਤੋਂ ਲਾਸ਼ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਪਰ ਪਛਾਣ ਨਹੀ ਹੋ ਸਕੀ, ਜਿਸ ਨੂੰ ਪਛਾਣ ਲਈ 72 ਘੰਟਿਆਂ ਲਈ ਕਪੂਰਥਲਾ ਦੇ ਮੁਰਦਾਘਰ ਵਿਚ ਰੱਖਵਾ ਦਿਤਾ ਹੈ।
ਇਹ ਵੀ ਪੜ੍ਹੋ- ਬਲੈਕਮੇਲਿੰਗ ਤੋਂ ਦੁਖੀ ਨੌਜਵਾਨ ਨੇ ਗਲ ਲਾਈ ਮੌਤ, ਖ਼ੁਦਕੁਸ਼ੀ ਤੋਂ ਪਹਿਲਾਂ ਭੇਜੇ ਮੈਸੇਜ 'ਚ ਖੁੱਲ੍ਹ ਗਏ ਸਾਰੇ ਰਾਜ਼
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।