ਅਣਪਛਾਤੇ ਵਾਹਨ ਨੇ ਬਜ਼ੁਰਗ ਬਾਈਕ ਚਾਲਕ ਨੂੰ ਮਾਰੀ ਟੱਕਰ, ਮੌਤ

Thursday, Apr 04, 2024 - 06:00 PM (IST)

ਅਣਪਛਾਤੇ ਵਾਹਨ ਨੇ ਬਜ਼ੁਰਗ ਬਾਈਕ ਚਾਲਕ ਨੂੰ ਮਾਰੀ ਟੱਕਰ, ਮੌਤ

ਜਲੰਧਰ (ਵਰੁਣ)- ਦੇਰ ਰਾਤ ਫੋਕਲ ਪੁਆਇੰਟ ਨੇੜੇ ਵਾਟਰ ਟ੍ਰੀਟਮੈਂਟ ਪਲਾਂਟ ਨੇੜੇ ਇਕ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਬਾਈਕ ਸਵਾਰ ਬਜ਼ੁਰਗ ਵਿਅਕਤੀ ਨੂੰ ਟੱਕਰ ਮਾਰ ਦਿੱਤੀ । ਹਾਦਸੇ ’ਚ ਬਜ਼ੁਰਗ ਦੀ ਮੌਤ ਹੋ ਗਈ। ਬਜ਼ੁਰਗ ਦੀ ਪਛਾਣ ਭੁਪਿੰਦਰ ਸਿੰਘ (65) ਪੁੱਤਰ ਹਰਕਿਸ਼ਨ ਸਿੰਘ ਵਾਸੀ ਕਿਸ਼ਨਪੁਰਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਭੁਪਿੰਦਰ ਸਿੰਘ ਵਿਕਟਰ ਵਾਲਵਜ਼ ਫੈਕਟਰੀ ’ਚ ਕੰਮ ਕਰਦਾ ਸੀ ਅਤੇ ਆਪਣੀ ਡਿਊਟੀ ਖ਼ਤਮ ਕਰਕੇ ਆਪਣੇ ਬਾਈਕ ’ਤੇ ਘਰ ਵੱਲ ਜਾ ਰਿਹਾ ਸੀ, ਜਿਵੇਂ ਹੀ ਉਹ ਫੋਕਲ ਪੁਆਇੰਟ ਨੇੜੇ ਪਹੁੰਚਿਆ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਉਸ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ: ਸਪੇਨ ਦੀ ਥਾਂ ਭੇਜਿਆ ਮੋਰੱਕੋ, 20 ਲੱਖ ਦੇ ਕਰਜ਼ੇ ਹੇਠਾਂ ਆਇਆ ਗ਼ਰੀਬ ਪਰਿਵਾਰ, ਵਾਪਸ ਪਰਤ ਸੁਣਾਈ ਦੁੱਖ਼ਭਰੀ ਦਾਸਤਾਨ

ਹਾਦਸੇ ਤੋਂ ਬਾਅਦ ਦੋਸ਼ੀ ਡਰਾਈਵਰ ਗੱਡੀ ਸਮੇਤ ਫਰਾਰ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਨੰ. 8 ਦੀ ਪੁਲਸ ਅਤੇ ਚੌਂਕੀ ਫੋਕਲ ਪੁਆਇੰਟ ਦੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਦੇਰ ਰਾਤ ਹਾਦਸੇ ’ਚ ਮਾਰੇ ਗਏ ਭੁਪਿੰਦਰ ਸਿੰਘ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੌਰਚਰੀ ’ਚ ਰਖਵਾਇਆ।

ਇਹ ਵੀ ਪੜ੍ਹੋ: ਪੰਜਾਬ 'ਚ 13 ਸਾਲ ਬਾਅਦ ਠੰਡਾ ਬੀਤਿਆ ਮਾਰਚ, ਆਉਣ ਵਾਲੇ ਦਿਨਾਂ ਲਈ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News