ਆਂਗਣਵਾੜੀ ਵਰਕਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਿਧਾਇਕ ਬਲਦੇਵ ਨਾਲ ਕੀਤੀ ਮੀਟਿੰਗ

05/16/2020 12:30:27 PM

ਗੋਰਾਇਆ(ਮੁਨੀਸ਼ ਬਾਵਾ) — ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਇਕ ਦਿਨ ਪਹਿਲਾਂ ਰੋਸ ਜ਼ਾਹਰ ਕਰਦੇ ਹੋਏ ਪ੍ਰਦਰਸ਼ਨ ਕੀਤੇ ਗਏ ਅਤੇ ਮੰਗਾਂ ਨੂੰ ਲੈ ਕੇ ਮੰਗ ਪੱਤਰ ਵੀ ਦਿੱਤੇ ਸਨ। ਜਿਸ ਤੋਂ ਬਾਅਦ ਆਂਗਣਵਾੜੀ ਵਰਕਰਾਂ ਨੇ ਵਿਧਾਨ ਸਭਾ ਹਲਕਾ ਫਿਲੌਰ ਤੋਂ ਸ਼ਰੋਮਣੀ ਅਕਾਲੀ ਦਲ ਦੇ ਵਿਧਾਇਕ ਬਲਦੇਵ ਸਿੰਘ ਖਹਿਰਾ ਨਾਲ ਇਕ ਮੀਟਿੰਗ ਵੀ ਕੀਤੀ ਗਈ। ਇਸ ਮੀਟਿੰਗ ਦੌਰਾਨ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੇ ਸਾਰੇ ਮੈਂਬਰਾਂ ਨੇ ਜਿੱਥੇ ਆਪਣੀਆਂ ਮੰਗਾਂ ਨੂੰ ਲੈ ਕੇ ਵਿਧਾਇਕ ਬਲਦੇਵ ਸਿੰਘ ਖਹਿਰਾ ਨੂੰ ਜਾਣੂ ਕਰਵਾਇਆ ਉੱਥੇ ਉਨ੍ਹਾਂ ਨੇ ਕਿਹਾ ਕਿ ਇਸ ਸੰਕਟ ਦੇ ਸਮੇਂ ਜਿਥੇ ਲੋਕ ਫਰੰਟ ਵਾਰਿਅਰਸ ਦੀ ਤਰ੍ਹਾਂ ਕੰਮ ਕਰ ਰਹੇ ਹਨ ਉਥੇ ਪੰਜਾਬ ਸਰਕਾਰ ਵਲੋਂ ਨਾ ਤਾਂ ਜ਼ਰੂਰੀ ਚੀਜ਼ਾਂ ਉਪਲੱਬਧ ਕਰਵਾਈਆ ਜਾ ਰਹੀਆਂ ਹਨ ਅਤੇ ਨਾ ਹੀ ਬਣਦਾ ਭੁਗਤਾਨ ਦਿੱਤਾ ਜਾ ਰਿਹਾ ਹੈ।

ਇਸ ਦੌਰਾਨ ਵਿਧਾਇਕ ਬਲਦੇਵ ਸਿੰਘ ਖਹਿਰਾ ਨੇ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਗੱਲ ਸੁਣਦੇ ਹੋਏ ਉਸ ਤੋਂ ਬਾਅਦ ਤੁਰੰਤ ਮੌਜੂਦ ਸਾਰੇ ਮੈਂਬਰਾਂ ਨੂੰ ਸੈਨੇਟਾਈਜ਼ਰਜ਼, ਮਾਸਕ,ਦਸਤਾਨੇ, ਫੇਸ ਸ਼ੀਟਸ ਤੋਂ ਇਲਾਵਾ ਰਾਸ਼ਨ ਅਤੇ ਹੋਰ ਜ਼ਰੂਰੀ ਸਮਾਨ ਵੰਡਿਆ ਅਤੇ ਇਸ ਦੇ ਨਾਲ ਹੀ ਇਸ ਗੱਲ ਦਾ ਵੀ ਭਰੋਸਾ ਦਿੱਤਾ ਕਿ ਉਹ ਹਮੇਸ਼ਾ ਹੀ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੇ ਨਾਲ-ਨਾਲ ਸਾਰੇ ਉਨ੍ਹਾਂ ਕਰੂਣਾ ਵਾਰੀਅਰਸ ਦੇ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਖੜ੍ਹੇ ਹਨ, ਜਿਹੜੇ ਲੋਕ ਆਪਣੀ ਜਾਨ ਹਥੇਲੀ 'ਤੇ ਲੈ ਕੇ ਲੋਕਾਂ ਦੀ ਰੱਖਿਆ ਲਈ ਫੀਲਡ ਵਿਚ ਡਟੇ ਹੋਏ ਹਨ। ਇਸ ਮੌਕੇ 'ਤੇ ਗੁਰਮੀਤ ਸਿੰਘ ਰਿਟਾਇਰਡ ਐਸ.ਡੀ.ਓ. ਸ਼ਾਮਲ ਸਨ।


Harinder Kaur

Content Editor

Related News