ਆਂਗਨਵਾੜੀ ਮੁਲਾਜ਼ਮ ਯੂਨੀਅਨ ਸੀਟੂ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਦਿੱਤਾ ਗਿਆ ਮੰਗ ਪੱਤਰ

09/10/2020 5:47:41 PM

ਟਾਂਡਾ ਉੜਮੁੜ (ਪੰਡਿਤ)— ਆਂਗਨਵਾੜੀ ਮੁਲਾਜ਼ਮ ਯੂਨੀਅਨ ਸੀਟੂ ਦੇ ਇਕ ਵਫ਼ਦ ਨੇ ਜ਼ਿਲ੍ਹਾ ਪ੍ਰਧਾਨ ਗੁਰਬਖਸ਼ ਕੌਰ ਅਤੇ ਸੀਟੂ ਜ਼ਿਲ੍ਹਾ ਮੀਤ ਪ੍ਰਧਾਨ ਰਵਿੰਦਰ ਸਿੰਘ ਰਾਹੀ ਦੀ ਅਗਵਾਈ 'ਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹੁਸ਼ਿਆਰਪੁਰ ਨਾਲ ਮੁਲਾਕਾਤ ਕਰਕੇ ਆਪਣੀਆਂ ਮੰਗਾਂ ਸਬੰਧੀ ਇਕ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਆਪਣੀਆਂ ਮੰਗਾਂ ਸਬੰਧੀ ਗੱਲਬਾਤ ਕਰਦੇ ਆਗੂਆਂ ਨੇ ਕਿਹਾ ਕਿਕੋਵਿਡ ਲਾਗ ਦੀ ਬੀਮਾਰੀ ਦੌਰਾਨ ਆਂਗਣਵਾੜੀ ਵਰਕਰ ਫਰੰਟ ਲਾਈਨ 'ਤੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਲੋੜੀਂਦਾ ਰਿਸਕ ਕਵਰ ਦੇਣ ਦੀ ਬਜਾਏ ਵੱਖ-ਵੱਖ ਹੱਥਕੰਢੇ ਅਪਣਾ ਕੇ ਹੋਰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜਿਸ ਕਾਰਨ ਆਂਗਨਵਾੜੀ ਵਰਕਰ ਮਾਨਸਿਕ ਪਰੇਸ਼ਾਨੀ 'ਚੋਂ ਗੁਜ਼ਰ ਰਹੇ ਹਨ।

ਇਹ ਵੀ ਪੜ੍ਹੋ: ਪ੍ਰਾਈਵੇਟ ਸਕੂਲਾਂ ਲਈ ਵੱਡੀ ਖ਼ਬਰ, ਪੰਜਾਬ ਸਰਕਾਰ ਨੇ ਮਾਨਤਾ ਦੇਣ ਦੀ ਵਿਧੀ ਨੂੰ ਬਣਾਇਆ ਸੁਖਾਲਾ

ਉਨ੍ਹਾਂ ਕਿਹਾ ਕਿ ਆਂਗਨਵਾੜੀ ਵਰਕਰਾਂ ਨੂੰ ਕੋਈ ਮੋਬਾਈਲ ਭੱਤਾ ਨਹੀਂ ਦਿੱਤਾ ਜਾਂਦਾ ਪਰ ਫਿਰ ਵੀ ਉਨ੍ਹਾਂ ਨੂੰ ਆਨਲਾਈਨ ਸਿੱਖਿਆ ਮੁਹੱਈਆ ਕਰਵਾਉਣ ਅਤੇ ਹੋਰ ਸਾਰੇ ਕੰਮ ਵੀ ਆਨਲਾਈਨ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ ਜਦਕਿ ਆਂਗਣਵਾੜੀ ਕੇਂਦਰਾਂ ਵਿੱਚ ਆਉਣ ਵਾਲੇ ਬੱਚੇ ਬਹੁਗਿਣਤੀ 'ਚ ਝੁੱਗੀਆਂ ਤੋਂ ਆਉਂਦੇ ਹਨ, ਜਿਨ੍ਹਾਂ ਕੋਲ ਆਨਲਾਈਨ ਸਿੱਖਿਆ ਗ੍ਰਹਿਣ ਕਰਨ ਲਈ ਕੋਈ ਵੀ ਸੁਵਿਧਾ ਮੌਜੂਦ ਨਹੀਂ ਹੈ।

ਇਹ ਵੀ ਪੜ੍ਹੋ: ਜਲੰਧਰ: ਲੁਟੇਰਿਆਂ ਦਾ ਬਹਾਦਰੀ ਨਾਲ ਮੁਕਾਬਲਾ ਕਰਨ ਵਾਲੀ ਕੁਸੁਮ ਨੂੰ ਡੀ. ਸੀ. ਨੇ ਇੰਝ ਕੀਤਾ ਸਨਮਾਨਤ

ਉਨ੍ਹਾਂ ਮੰਗ ਕੀਤੀ ਕਿ ਆਂਗਨਵਾੜੀ ਵਰਕਰ ਜੋ ਕਿ ਨਿਗੂਣੀਆਂ ਤਨਖਾਹਾਂ 'ਤੇ ਕੰਮ ਕਰ ਰਹੇ ਹਨ ਨੂੰ ਮਹਿਕਮੇ ਵੱਲੋਂ ਮੋਬਾਇਲ ਆਦਿ ਦੀ ਸਹੂਲਤ ਦਿੱਤੀ ਜਾਵੇ ਤਾਂ ਜੋ ਉਹ ਵਿਭਾਗੀ ਕੰਮ ਸਮੇਂ ਸਿਰ ਕਰ ਸਕਣ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਵਫ਼ਦ ਨੂੰ ਯਕੀਨ ਦੁਆਇਆ ਕਿ ਉਨ੍ਹਾਂ ਦੀਆਂ ਮੰਗਾਂ ਦੇ ਹੱਲ ਪ੍ਰਤੀ ਸੰਜੀਦਾ ਯਤਨ ਕਰਦਿਆਂ ਉੱਚ ਅਧਿਕਾਰੀਆਂ ਦੇ ਧਿਆਨ 'ਚ ਲਿਆ ਕੇ ਸਮੱਸਿਆਵਾਂ ਦੇ ਹੱਲ ਕੀਤੇ ਜਾਣਗੇ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਜਸਵਿੰਦਰ ਕੌਰ ਢਾਡਾ,ਬਲਜੀਤ ਕੌਰ, ਰਛਪਾਲ ਕੌਰ, ਰਾਮਕਲੀ ਜਸਵਿੰਦਰ ਕੌਰ ਮੂਨਕਾਂ, ਮਨਜੀਤ ਕੌਰ, ਕਮਲਜੀਤ ਕੌਰ,  ਪਾਲੋ ਸੁੰਨੀ, ਨੀਲਮ, ਜਸਵਿੰਦਰ ਕੌਰ, ਦਿਆਲ ਕੌਰ ਬਜਰਾਵਰ, ਮਨਜੀਤ ਕੌਰ ਭੀਖੋਵਾਲ ਆਦਿ ਵੀ ਮੌਜੂਦ ਸਨ।
ਇਹ ਵੀ ਪੜ੍ਹੋ: ਸਾਬਕਾ DGP ਸੁਮੇਧ ਸੈਣੀ ਨੇ ਖੜ੍ਹਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ, ਦਾਇਰ ਕੀਤੀ ਪਟੀਸ਼ਨ


shivani attri

Content Editor

Related News