ਕਪੂਰਥਲਾ ''ਚ ਜਲਦ ਬਣੇਗਾ ਐਨੀਮਲ ਬਰਥ ਕੰਟਰੋਲ ਸੈਂਟਰ

Friday, Aug 07, 2026 - 02:59 PM (IST)

ਕਪੂਰਥਲਾ ''ਚ ਜਲਦ ਬਣੇਗਾ ਐਨੀਮਲ ਬਰਥ ਕੰਟਰੋਲ ਸੈਂਟਰ

ਕਪੂਰਥਲਾ (ਮਹਾਜਨ)-ਕਪੂਰਥਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਵਾਰਾ ਕੁੱਤਿਆਂ ਦੀ ਸਮੱਸਿਆ ਨਾਲ ਨਜਿੱਠਣ ਦੇ ਨਾਲ-ਨਾਲ ਲੋਕਾਂ ਦੀ ਸੁਰੱਖਿਆ ਅਤੇ ਜਾਨਵਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਕਪੂਰਥਲਾ ਵਿਚ ਇਕ 'ਐਨੀਮਲ ਬਰਥ ਕੰਟਰੋਲ ਸੈਂਟਰ' ਸਥਾਪਤ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਨਗਰ ਨਿਗਮ ਕਮਿਸ਼ਨਰ ਅਨੁਪਮ ਕਲੇਰ ਅਤੇ ਹੋਰ ਸਬੰਧਤ ਅਧਿਕਾਰੀਆਂ ਨਾਲ ਪਸ਼ੂ ਪਾਲਣ ਵਿਭਾਗ ਦੇ ਦਫ਼ਤਰ ਵਾਲੀ ਜ਼ਮੀਨ ’ਤੇ ਖਾਲੀ ਪਈ ਥਾਂ ਦਾ ਜਾਇਜ਼ਾ ਲਿਆ, ਤਾਂ ਜੋ ਪ੍ਰਸਤਾਵਿਤ ‘ਐਨੀਮਲ ਬਰਥ ਕੰਟਰੋਲ ਸੈਂਟਰ’ ਸਥਾਪਤ ਕਰਨ ਲਈ ਇਸ ਦੀ ਢੁਕਵੀਂ ਵਰਤੋਂ ਕੀਤੀ ਜਾ ਸਕੇ। ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਜਗ੍ਹਾ ਦੇ ਮਾਲ ਰਿਕਾਰਡ ਸਮੇਤ ਸਾਰੀਆਂ ਜ਼ਰੂਰੀ ਕਾਰਵਾਈਆਂ ਜਲਦ ਤੋਂ ਜਲਦ ਮੁਕੰਮਲ ਕੀਤੀਆਂ ਜਾਣ ਤਾਂ ਜੋ ਇਸ ਪ੍ਰਾਜੈਕਟ ਨੂੰ ਬਿਨਾਂ ਕਿਸੇ ਦੇਰੀ ਦੇ ਅੱਗੇ ਵਧਾਇਆ ਜਾ ਸਕੇ।

ਇਹ ਵੀ ਪੜ੍ਹੋ: ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ ਜ਼ਿੰਮੇਵਾਰੀ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਪੂਰਥਲਾ ਵਿਖੇ ‘ਐਨੀਮਲ ਬਰਥ ਕੰਟਰੋਲ ਸੈਂਟਰ’ ਦੀ ਸਥਾਪਨਾ ਆਵਾਰਾ ਕੁੱਤਿਆਂ ਦੀ ਆਬਾਦੀ ਦੀ ਸਮੱਸਿਆ ਨੂੰ ਸਾਇੰਟਿਫਿਕ, ਸੁਚੱਜੇ ਅਤੇ ਹਮਦਰਦਾਨਾ ਢੰਗ ਨਾਲ ਹੱਲ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਸੈਂਟਰ 'ਐਨੀਮਲ ਬਰਥ ਕੰਟਰੋਲ ਰੂਲਜ਼' ਦੇ ਅਨੁਸਾਰ ਆਵਾਰਾ ਕੁੱਤਿਆਂ ਦੀ ਨਸਬੰਦੀ ਅਤੇ ਐਂਟੀ-ਰੇਬੀਜ਼ ਟੀਕਾਕਰਨ ਦੀ ਸਹੂਲਤ ਦੇਵੇਗਾ, ਜਿਸ ਨਾਲ ਆਵਾਰਾ ਕੁੱਤਿਆਂ ਦੀ ਗਿਣਤੀ ਨੂੰ ਕੰਟਰੋਲ ਕਰਨ ਅਤੇ ਕੁੱਤੇ ਦੇ ਵੱਢਣ ਦੀਆਂ ਘਟਨਾਵਾਂ ਅਤੇ ਰੇਬੀਜ਼ ਦੇ ਖ਼ਤਰੇ ਨੂੰ ਘਟਾਉਣ ਵਿਚ ਮਦਦ ਮਿਲੇਗੀ।

ਇਹ ਵੀ ਪੜ੍ਹੋ: ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ 'ਤੀ ਤਾਇਨਾਤੀ

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਹਾਲਾਂਕਿ ਕਪੂਰਥਲਾ ਜ਼ਿਲ੍ਹੇ ਦੇ ਅਧੀਨ ਆਉਂਦੇ ਫਗਵਾੜਾ ਵਿਖੇ ਪਹਿਲਾਂ ਹੀ ਇਕ 'ਐਨੀਮਲ ਬਰਥ ਕੰਟਰੋਲ ਸੈਂਟਰ' ਕਾਰਜਸ਼ੀਲ ਹੈ, ਪਰ ਨਸਬੰਦੀ ਅਤੇ ਟੀਕਾਕਰਨ ਸੇਵਾਵਾਂ ਦੀ ਵਧਦੀ ਲੋੜ ਨੂੰ ਧਿਆਨ ਵਿਚ ਰੱਖਦਿਆਂ ਕਪੂਰਥਲਾ ਸ਼ਹਿਰ ਵਿਚ ਵੀ ਅਜਿਹੇ ਕੇਂਦਰ ਦੀ ਸਥਾਪਨਾ ਜ਼ਰੂਰੀ ਹੋ ਗਈ ਸੀ। ਉਨ੍ਹਾਂ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਜਾਂ ਸਹਾਇਤਾਂ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਹੈਲਪਲਾਈਨ ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ: ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

shivani attri

Content Editor

Related News