ਚੋਰਾਂ ਦੇ ਹੌਂਸਲੇ ਬੁਲੰਦ, ਰਾਤੋਂ-ਰਾਤ ਅਨਮੋਲ ਕਲੋਥ ਸੈਂਟਰ ਨੂੰ ਬਣਾਇਆ ਨਿਸ਼ਾਨਾ

11/27/2019 12:53:37 PM

ਜਲੰਧਰ (ਮਹੇਸ਼)— ਜਲੰਧਰ ਦੇ ਰਾਮਾਮੰਡੀ ਪੁਲ ਨਜ਼ਦੀਕ ਹੁਸ਼ਿਆਰਪੁਰ ਰੋਡ 'ਤੇ ਸਥਿਤ ਅਨਮੋਲ ਕਲੋਥ ਸੈਂਟਰ 'ਚ ਬੇਖੌਫ ਚੋਰਾਂ ਵੱਲੋਂ ਰਾਤੋਂ-ਰਾਤ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਵਾਰਦਾਤ ਦਾ ਪਤਾ ਉਸ ਸਮੇਂ ਲੱਗਾ ਜਦੋਂ ਅੱਜ ਸਵੇਰੇ ਦੁਕਾਨ ਦੇ ਮਾਲਕ ਦੁਕਾਨ ਖੋਲ੍ਹਣ ਲਈ ਆਏ। ਇਸ ਤੋਂ ਬਾਅਦ ਮੌਕੇ 'ਤੇ ਨੰਗਲ ਸ਼ਾਮਾ ਦੀ ਪੁਲਸ ਨੂੰ ਸੂਚਨਾ ਦਿੱਤੀ ਗਈ।

PunjabKesari

ਦੁਕਾਨ ਦੇ ਮਾਲਕ ਇੰਦਰਜੀਤ ਸਿੰਘ ਭਾਟੀਆ, ਭੁਪਿੰਦਰ ਸਿੰਘ ਹਨੀ ਅਤੇ ਸੁਖਪ੍ਰੀਤ ਨੇ ਦੱਸਿਆ ਕਿ ਉਹ ਬੀਤੀ ਰਾਤ ਨੂੰ ਰੋਜ਼ਾਨਾ ਵਾਂਗ ਦੁਕਾਨ ਬੰਦ ਕਰਕੇ ਘਰ ਗਏ ਸਨ। ਅੱਜ ਸਵੇਰੇ ਦੁਕਾਨ ਖੋਲ੍ਹਣ 'ਤੇ ਪਤਾ ਲੱਗਾ ਕਿ ਚੋਰਾਂ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਉਥੇ ਹੀ ਦੁਕਾਨ ਦੇ ਸੀ. ਸੀ. ਟੀ. ਵੀ. ਵੀ ਬੰਦ ਦੱਸੇ ਜਾ ਰਹੇ ਹਨ। 

PunjabKesari

ਉਨ੍ਹਾਂ ਕਿਹਾ ਕਿ ਪੌੜੀਆਂ ਦੇ ਰਸਤੇ ਰਾਹੀਂ ਦੁਕਾਨ ਦੇ ਅੰਦਰ ਜਾਣ ਦਾ ਵੀ ਰਸਤਾ ਰੱਖਿਆ ਗਿਆ ਹੈ ਅਤੇ ਭੇਤੀ ਚੋਰ ਉਸੇ ਰਸਤੇ ਰਾਹੀਂ ਹੀ ਅੰਦਰ ਦਾਖਲ ਹੋਏ ਹਨ। ਉਨ੍ਹਾਂ ਕਿਹਾ ਕਿ ਪੌੜੀਆਂ ਦੇ ਰਸਤੇ ਤੋਂ ਉਨ੍ਹਾਂ ਨੇ ਸੇਂਧ ਲਗਾ ਕੇ ਕੰਧ ਨੂੰ ਤੋੜਿਆ ਅਤੇ ਫਿਰ ਦੁਕਾਨ 'ਚ ਦਾਖਲ ਹੋਣ ਵਾਲੇ ਦਰਵਾਜ਼ੇ ਨੂੰ ਤੋੜ ਕੇ ਅੰਦਰ ਦਾਖਲ ਹੋਏ ਅਤੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਉਨ੍ਹਾਂ ਦੱਸਿਆ ਕਿ ਚੋਰ ਡੇਢ ਲੱਖ ਦੇ ਕਰੀਬ ਦੁਕਾਨ 'ਚੋਂ ਕੱਪੜਿਆਂ ਸਮੇਤ ਹੋਰ ਕੀਮਤੀ ਸਾਮਾਨ ਲੈ ਗਏ ਹਨ।

ਇਸ ਦੇ ਨਾਲ ਹੀ 50 ਹਜ਼ਾਰ ਦੀ ਨਕਦੀ ਵੀ ਲੈ ਗਏ ਹਨ। ਮੌਕੇ 'ਤੇ ਪਹੁੰਚੀ ਨੰਗਲ ਸ਼ਾਮਾ ਦੀ ਪੁਲਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਥੇ ਹੀ ਦਿਨੋਂ-ਦਿਨ ਵੱਧ ਰਹੀਆਂ ਚੋਰੀ ਦੀਆਂ ਘਟਨਾਵਾਂ ਨੂੰ ਲੈ ਕੇ ਲੋਕਾਂ ਵੱਲੋਂ ਪ੍ਰਦਰਸ਼ਨ ਵੀ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਚੋਰ ਪੁਲਸ ਦੇ ਡਰੋਂ ਬੇਖੌਫ ਹੋ ਕੇ ਸ਼ਹਿਰ 'ਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ।


shivani attri

Content Editor

Related News