ਕੈਂਟ ਰੇਲਵੇ ਸਟੇਸ਼ਨ ਤੋਂ ਬਰਾਮਦ ਹੋਈ ਅਣਪਛਾਤੀ ਲਾਸ਼, ਨਹੀਂ ਹੋ ਸਕੀ ਸ਼ਨਾਖਤ
Saturday, Oct 12, 2024 - 04:53 AM (IST)
ਜਲੰਧਰ (ਮਹੇਸ਼)- ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰ.2 ਤੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ, ਜਿਸ ਨੂੰ ਰੇਲਵੇ ਪੁਲਸ ਵੱਲੋਂ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜੀ.ਆਰ.ਪੀ. ਚੌਕੀ ਦੇ ਇੰਚਾਰਜ ਅਸ਼ੋਕ ਕੁਮਾਰ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਪਛਾਣ ਨਹੀਂ ਹੋਈ ਹੈ।
ਆਂਢ-ਗੁਆਂਢ ਵਿਚ ਵੀ ਉਸ ਬਾਰੇ ਪੁੱਛਿਆ ਗਿਆ ਪਰ ਕਿਸੇ ਨੂੰ ਉਸ ਦੀ ਕੋਈ ਜਾਣਕਾਰੀ ਨਹੀਂ ਸੀ। ਉਸ ਦੀ ਉਮਰ 50-55 ਸਾਲ ਦਰਮਿਆਨ ਲੱਗਦੀ ਹੈ।
ਬਣਦੀ ਕਾਨੂੰਨੀ ਕਾਰਵਾਈ ਕਰਦੇ ਹੋਏ ਸ਼ਨਾਖਤ ਲਈ ਉਸ ਦੀ ਲਾਸ਼ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤੀ ਗਈ ਹੈ। ਰੇਲਵੇ ਪੁਲਸ ਦਾ ਕਹਿਣਾ ਹੈ ਕਿ ਅਣਪਛਾਤੇ ਵਿਅਕਤੀ ਦੀ ਮੌਤ ਦੇ ਕਾਰਨਾਂ ਦਾ ਪੋਸਟਮਾਰਟਮ ਦੀ ਰਿਪੋਰਟ ਵਿਚ ਹੀ ਪਤਾ ਲੱਗੇਗਾ।
ਇਹ ਵੀ ਪੜ੍ਹੋ- ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਕਰ'ਤਾ ਨੌਜਵਾਨ ਦਾ ਕਤ.ਲ, ਫ਼ਿਰ ਲਾ.ਸ਼ ਦਾ ਕੀਤਾ ਉਹ ਹਾਲ, ਕਿ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e