ਜੰਤਰ-ਮੰਤਰ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਕਾਂਗਰਸ ਦਾ ਧਰਨਾ 203ਵੇਂ ਦਿਨ ’ਚ ਸ਼ਾਮਲ

06/27/2021 3:34:34 PM

ਜਲੰਧਰ/ਦਿੱਲੀ (ਧਵਨ)- ਦਿੱਲੀ ਵਿਚ ਜੰਤਰ-ਮੰਤਰ ’ਤੇ ਕਾਂਗਰਸੀ ਸੰਸਦ ਮੈਂਬਰਾਂ ਦਾ ਧਰਨਾ 203ਵੇਂ ਦਿਨ ਵਿਚ ਦਾਖਲ ਹੋ ਗਿਆ ਹੈ। ਇਹ ਧਰਨਾ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਬਣਾਏ ਗਏ 3 ਕਾਲੇ ਖੇਤੀ ਕਾਨੂੰਨਾਂ ਵਿਰੁੱਧ ਦਿੱਤਾ ਜਾ ਰਿਹਾ ਹੈ, ਜਿਸ ਵਿਚ ਇਕ-ਇਕ ਕਰ ਕੇ ਕਾਂਗਰਸੀ ਸੰਸਦ ਮੈਂਬਰ ਬੈਠ ਕੇ ਕੇਂਦਰ ਸਰਕਾਰ ਦਾ ਵਿਰੋਧ ਕਰ ਰਹੇ ਹਨ।

ਇਹ ਵੀ ਪੜ੍ਹੋ: ਜਲੰਧਰ ’ਚ ਭਿਆਨਕ ਹਾਦਸਾ: ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਝੁਲਸਿਆ 13 ਸਾਲਾ ਮੁੰਡਾ, ਲੱਗੀ ਅੱਗ

ਧਰਨੇ ਦੇ 200ਵੇਂ ਦਿਨ ਕਾਂਗਰਸੀ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਹਾਜ਼ਰੀ ਲਾਈ ਸੀ, ਜਦੋਂਕਿ 203ਵੇਂ ਦਿਨ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਪਾਰਟੀ ਨੇਤਾਵਾਂ ਨਾਲ ਧਰਨੇ ’ਤੇ ਬੈਠੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਦਾਇਤਾਂ ਦਿੱਤੀਆਂ ਹਨ ਕਿ ਸੰਸਦ ਮੈਂਬਰਾਂ ਵੱਲੋਂ ਇਹ ਧਰਨਾ ਉਸ ਵੇਲੇ ਤਕ ਜਾਰੀ ਰੱਖਿਆ ਜਾਵੇ ਜਦੋਂ ਤਕ ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨ ਨਹੀਂ ਲੈਂਦੀ। ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਪਾਰਟੀ ਦੇ ਨੇਤਾ ਮੌਸਮ ਦੀ ਪ੍ਰਵਾਹ ਕੀਤੇ ਬਿਨਾਂ ਲਗਾਤਾਰ ਧਰਨੇ ’ਤੇ ਬੈਠੇ ਹੋਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਵੀ ਲਗਾਤਾਰ ਕਿਸਾਨਾਂ ਅਤੇ ਸੰਸਦ ਮੈਂਬਰਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦਾ ਸਮਰਥਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਡਰਾਈਵਰ ਤੋਂ ਤੰਗ ਆ ਕੇ 2 ਬੱਚਿਆਂ ਦੀ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ, ਪਲਾਂ 'ਚ ਉੱਜੜਿਆ ਪਰਿਵਾਰ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

shivani attri

This news is Content Editor shivani attri