2 ਕਿਲੋ 23 ਗ੍ਰਾਮ ਹੈਰੋਇਨ ਸਮੇਤ ਏ. ਐੱਨ. ਟੀ. ਐੱਫ਼. ਨੇ ਫਿਰੋਜ਼ਪੁਰ ਦੇ 2 ਸਮੱਗਲਰਾਂ ਨੂੰ ਕੀਤਾ ਗ੍ਰਿਫ਼ਤਾਰ
Sunday, Feb 15, 2026 - 11:23 AM (IST)
ਜਲੰਧਰ (ਮਹੇਸ਼)–ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ. ਐੱਨ. ਟੀ. ਐੱਫ਼.) ਜਲੰਧਰ ਰੇਂਜ ਦੀ ਟੀਮ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਫਿਰੋਜ਼ਪੁਰ ਜ਼ਿਲ੍ਹੇ ਦੇ ਰਹਿਣ ਵਾਲੇ 2 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 2 ਕਿਲੋ 23 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਏ. ਐੱਨ. ਟੀ. ਐੱਫ਼. ਦੇ ਏ. ਆਈ. ਜੀ. ਜਗਜੀਤ ਸਿੰਘ ਸਰੋਆ ਨੇ ਆਪਣੇ ਜਲੰਧਰ ਸਥਿਤ ਦਫ਼ਤਰ ਵਿਚ ਮੀਡੀਆ ਨੂੰ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐੱਸ. ਆਈ. ਸੰਜੀਵ ਕੁਮਾਰ ਵੱਲੋਂ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਵਿਸ਼ੇਸ਼ ਨਾਕਾਬੰਦੀ ਦੌਰਾਨ ਫੜੇ ਗਏ ਮੋਟਰਸਾਈਕਲ ਨੰਬਰ ਪੀ ਬੀ 08 ਈ ਸੀ- 4358 ਸਵਾਰ ਉਕਤ ਨਸ਼ਾ ਸਮੱਗਲਰਾਂ ਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਜੱਸੀ ਪੁੱਤਰ ਜਰਨੈਲ ਸਿੰਘ ਤੇ ਜਸਵੰਤ ਸਿੰਘ ਜੱਸਾ ਪੁੱਤਰ ਦਲੀਪ ਸਿੰਘ ਦੋਵੇਂ ਨਿਵਾਸੀ ਪਿੰਡ ਦਰਵੇਸ਼ੇ ਕੇ ਜ਼ਿਲ੍ਹਾ ਫਿਰੋਜ਼ਪੁਰ ਦੇ ਰੂਪ ਵਿਚ ਹੋਈ ਹੈ। ਉਨ੍ਹਾਂ ਦਾ ਮੋਟਰਸਾਈਕਲ ਵੀ ਪੁਲਸ ਨੇ ਆਪਣੇ ਕਬਜ਼ੇ ਵਿਚ ਲੈ ਲਿਆ ਹੈ।
ਇਹ ਵੀ ਪੜ੍ਹੋ: ਜੇ ਪੁਲਸ ਅਫ਼ਸਰ ਆਪਣੇ ਪੁੱਤ ਨੂੰ ਨਸ਼ੇ ਤੋਂ ਨਹੀਂ ਬਚਾ ਸਕਿਆ ਤਾਂ ਆਮ ਲੋਕਾਂ ਦਾ ਕੀ ਹੋਵੇਗਾ : ਖਹਿਰਾ
ਜੱਸੀ ਤੋਂ 1 ਕਿਲੋ 6 ਗ੍ਰਾਮ ਅਤੇ ਜੱਸਾ ਤੋਂ 1 ਕਿਲੋ 17 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵਾਂ ਖ਼ਿਲਾਫ਼ ਥਾਣਾ ਏ. ਐੱਨ. ਟੀ. ਐੱਫ਼. ਮੋਹਾਲੀ ਵਿਚ ਐੱਨ. ਡੀ. ਪੀ. ਐੱਸ. ਐਕਟ ਤਹਿਤ 31 ਨੰਬਰ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਉਨ੍ਹਾਂ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਜਾਂਚ ਵਿਚ ਪਤਾ ਲੱਗਾ ਹੈ ਕਿ 12ਵੀਂ ਪਾਸ ਜਸਪ੍ਰੀਤ ਸਿੰਘ ਜੱਸੀ ਪਹਿਲਾਂ ਵਾਲਾਂ ਦੀ ਕਟਿੰਗ ਦਾ ਕੰਮ ਕਰਦਾ ਸੀ, ਜਦਕਿ ਬਿਲਕੁਲ ਅਨਪੜ੍ਹ ਜਸਵੰਤ ਸਿੰਘ ਜੱਸਾ ਮਜ਼ਦੂਰੀ ਕਰਦਾ ਸੀ। ਦੋਵਾਂ ਨੇ ਨਸ਼ੇ ਦੇ ਕਾਰੋਬਾਰ ਨਾਲ ਜਲਦ ਅਮੀਰ ਬਣਨ ਲਈ ਹੈਰੋਇਨ ਦੀ ਸਪਲਾਈ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਨਾਲ ਜੁੜੇ ਹੋਏ ਹੋਰ ਲਿੰਕ ਵੀ ਪਤਾ ਲਾਏ ਜਾ ਰਹੇ ਹਨ।
ਇਹ ਵੀ ਪੜ੍ਹੋ: ਆਪਣੇ ਪੁੱਤ ਬਚਾਉਣੇ ਹਨ ਤਾਂ ਛੱਡ ਦਿਓ ਪੰਜਾਬ...ਨਸ਼ੇ ਕਾਰਨ ਹੋਈ ਪੁੱਤਰ ਦੀ ਮੌਤ ਪਿੱਛੋਂ ਬੋਲਿਆ ਪੁਲਸ ਅਧਿਕਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
