ਐਂਟੀ-ਨਾਰਕੋਟਿਕ ਸੈੱਲ ਵੱਲੋਂ 8 ਕਿਲੋ ਅਫ਼ੀਮ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
Thursday, Feb 16, 2023 - 02:52 PM (IST)

ਜਲੰਧਰ (ਸੁਧੀਰ)–ਕਮਿਸ਼ਨਰੇਟ ਪੁਲਸ ਦੇ ਐਂਟੀ-ਨਾਰਕੋਟਿਕ ਸੈੱਲ ਨੇ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਡੀ. ਸੀ. ਪੀ. ਇਨਵੈਸਟੀਗੇਸ਼ਨ ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਐਂਟੀ-ਨਾਰਕੋਟਿਕ ਸੈੱਲ ਦੇ ਇੰਚਾਰਜ ਇੰਸ. ਇੰਦਰਜੀਤ ਸਿੰਘ ਗੁਰੂ ਨਾਨਕਪੁਰਾ ਰੇਲਵੇ ਕਾਲੋਨੀ ਦੇ ਨੇੜੇ ਪੁਲਸ ਪਾਰਟੀ ਨਾਲ ਮੌਜੂਦ ਸਨ। ਉਨ੍ਹਾਂ ਨੇ ਪੈਦਲ ਆ ਰਹੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਅਤੇ ਤਲਾਸ਼ੀ ਲੈਣ ’ਤੇ ਉਸ ਵਿਅਕਤੀ ਕੋਲੋਂ ਲਗਭਗ 8 ਕਿਲੋ ਅਫ਼ੀਮ ਬਰਾਮਦ ਹੋਈ।
ਇਹ ਵੀ ਪੜ੍ਹੋ : ਲੁਧਿਆਣਾ ਵਿਖੇ ਮਸ਼ਹੂਰ ਗਹਿਣਿਆਂ ਦੀ ਦੁਕਾਨ 'ਤੇ DRI ਤੇ STF ਟੀਮ ਦਾ ਛਾਪਾ, ਮਚੀ ਹਫ਼ੜਾ-ਦਫ਼ੜੀ
ਉਨ੍ਹਾਂ ਦੱਸਿਆ ਕਿ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਰਾਮ ਚਰਨ ਵਾਸੀ ਝਾਰਖੰਡ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ। ਪੁੱਛਗਿੱਛ ਦੌਰਾਨ ਪੁਲਸ ਨੂੰ ਪਤਾ ਲੱਗਾ ਕਿ ਫੜਿਆ ਗਿਆ ਵਿਅਕਤੀ ਟਰੇਨ ਰਾਹੀਂ ਅਫ਼ੀਮ ਦੀ ਖੇਪ ਲੈ ਕੇ ਆਇਆ ਸੀ ਅਤੇ ਉਹ ਇਥੇ ਅਫ਼ੀਮ ਵੇਚਣ ਦੀ ਫਿਰਾਕ ਵਿਚ ਘੁੰਮ ਰਿਹਾ ਸੀ, ਜਿਸ ਨੂੰ ਪੁਲਸ ਨੇ ਕਾਬੂ ਕਰ ਕੇ ਮਾਮਲਾ ਦਰਜ ਕਰ ਲਿਆ। ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮ ਤੋਂ ਫਿਲਹਾਲ ਪੁੱਛਗਿੱਛ ਜਾਰੀ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ: ਹਜ਼ਾਰਾਂ ਲੋਕਾਂ ਨੂੰ ਇਸ ਵਾਰ ਨਹੀਂ ਮਿਲੇਗੀ 2 ਰੁਪਏ ਵਾਲੀ ਕਣਕ, ਕਈ ਕਾਰਡਧਾਰਕਾਂ ਦੇ ਕੱਟੇ ਜਾਣਗੇ ਨਾਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।