ਹੁਣ ਦਿਵਿਆਂਗ ਵਿਅਕਤੀ ਵੀ ਲੈ ਸਕਣਗੇ ਅੰਤੋਦਿਆ ਯੋਜਨਾ ਦਾ ਲਾਭ
Saturday, Aug 29, 2020 - 01:28 AM (IST)

ਹੁਸ਼ਿਆਰਪੁਰ,(ਘੁੰਮਣ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਰਾਸ਼ਟਰੀ ਫੂਡ ਸੁਰੱਖਿਆ ਐਕਟ ਤਹਿਤ ਅੰਤੋਦਿਆ ਯੋਜਨਾ ਤਹਿਤ ਹੁਣ ਬੀ. ਪੀ. ਐੱਲ. ਕਾਰਡ ਧਾਰਕਾਂ ਦੇ ਨਾਲ-ਨਾਲ ਦਿਵਿਆਂਗ ਵਿਅਕਤੀਆਂ ਨੂੰ ਵੀ ਸਸਤਾ ਅਨਾਜ ਮਿਲੇਗਾ। ਇਸ ਲਈ ਕੇਂਦਰ ਸਰਕਾਰ ਨੇ ਸਾਰੇ ਜ਼ਿਲਿਆਂ ਨੂੰ ਹੁਕਮ ਵੀ ਜਾਰੀ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਲਾਭ ਲੈਣ ਲਈ 40 ਫੀਸਦੀ ਅਤੇ ਇਸ ਤੋਂ ਵੱਧ ਦਿਵਿਆਂਗਤਾ ਵਾਲੇ ਵਿਅਕਤੀ 31 ਅਗਸਤ ਤੱਕ ਜ਼ਿਲਾ ਫੂਡ ਸਪਲਾਈ ਕੰਟਰੋਲਰ ਦੇ ਦਫ਼ਤਰ ਵਿਚ ਅਰਜ਼ੀ ਦੇ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਲਾਭਪਾਤਰੀ ਸਬੰਧਤ ਦਫ਼ਤਰ ਵਿਚ ਆਪਣਾ ਦਿਵਿਆਂਗਤਾ ਸਰਟੀਫਿਕੇਟ ਅਤੇ ਆਧਾਰ ਕਾਰਡ ਨਾਲ ਯੋਜਨਾ ਦਾ ਲਾਭ ਲੈਣ ਲਈ ਅਰਜ਼ੀਆਂ ਦੇ ਸਕਦੇ ਹਨ।
ਮਾਈਕ੍ਰੋ-ਕੰਟੇਨਮੈਂਟ ਜ਼ੋਨ ਝਿੰਗੜਕਲਾਂ ਦੀ ਸੈਂਪਲਿੰਗ ਐੱਸ. ਡੀ. ਐੱਮ. ਨੇ ਕਰਵਾਈ ਸ਼ੁਰੂ
ਉਪ ਮੰਡਲ ਦਸੂਹਾ ਦੇ ਪਿੰਡ ਝਿੰਗੜ ਕਲਾਂ, ਜਿਸ ਨੂੰ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਅਪਨੀਤ ਰਿਆਤ ਵੱਲੋਂ ਕੋਰੋਨਾ ਪਾਜ਼ੇਟਿਵ ਮਰੀਜ਼ ਆਉਣ ਤੋਂ ਬਾਅਦ ਮਾਈਕ੍ਰੋ-ਕੰਟੇਨਮੈਂਟ ਜ਼ੋਨ ਐਲਾਨ ਕੀਤਾ ਗਿਆ ਸੀ। ਸ਼ੁੱਕਰਵਾਰ ਨੂੰ ਪ੍ਰਾਇਮਰੀ ਹੈਲਥ ਸੈਂਟਰ ਮੰਡ ਪੰਧੇਰ ਦੀਆਂ ਡਾਕਟਰਾਂ ਦੀਆਂ ਟੀਮਾਂ ਐੱਸ. ਐੱਮ. ਓ. ਮੰਡ ਪੰਧੇਰ ਡਾ. ਐੱਸ. ਪੀ. ਸਿੰਘ, ਨੋਡਲ ਅਫਸਰ ਡਾ. ਵਰੁਣ ਨਈਅਰ, ਡਾ. ਅਣੂ, ਡਾ. ਰਾਜਨ ਦੀ ਅਗਵਾਈ ਹੇਠ ਪਿੰਡ ਦਾ ਸਰਵੇ ਸੈਂਪਲਿੰਗ ਸ਼ੁਰੂ ਕੀਤੀ ਜਾਣੀ ਸੀ ਪਰ ਪਿੰਡ ਵਾਸੀਆਂ ਵੱਲੋਂ ਆਮ ਇਜਲਾਸ ਕਰਕੇ ਸੈਂਪਲਿੰਗ ਕਰਨ ਤੋਂ ਮਨ੍ਹਾ ਕਰ ਦਿੱਤਾ ਗਿਆ। ਦੁਪਿਹਰ ਬਾਅਦ ਐੱਸ.ਡੀ.ਐੱਮ. ਦਸੂਹਾ ਰਣਦੀਪ ਸਿੰਘ ਹੀਰ ਦੀ ਸੂਝਬੂਝ ਨਾਲ ਪਿੰਡ ਦੀ ਪੰਚਾਇਤ ਤੇ ਪਿੰਡ ਵਾਸੀਆਂ ਨੂੰ ਸਮਝਾਇਆ ਗਿਆ ਅਤੇ ਇਸ ਤੋਂ ਬਾਅਦ ਡਾਕਟਰਾਂ ਦੀਆਂ ਟੀਮਾਂ ਵੱਲੋਂ ਸੈਂਪਲਿੰਗ ਸ਼ੂਰੂ ਕਰ ਦਿੱਤੀ।