ਅੰਮ੍ਰਿਤਸਰ ਦਿਹਾਤੀ ਪੁਲਸ ਦਾ ਵੱਡਾ ਐਕਸ਼ਨ: ਵੱਖ-ਵੱਖ ਆਪ੍ਰੇਸ਼ਨਾਂ ਦੌਰਾਨ 5 ਮੁਲਜ਼ਮ ਗ੍ਰਿਫ਼ਤਾਰ

Thursday, Jun 18, 2026 - 02:30 PM (IST)

ਅੰਮ੍ਰਿਤਸਰ ਦਿਹਾਤੀ ਪੁਲਸ ਦਾ ਵੱਡਾ ਐਕਸ਼ਨ: ਵੱਖ-ਵੱਖ ਆਪ੍ਰੇਸ਼ਨਾਂ ਦੌਰਾਨ 5 ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ/ਜਲੰਧਰ (ਸੰਜੀਵ, ਧਵਨ)- ਜ਼ਿਲਾ ਅੰਮ੍ਰਿਤਸਰ ਦਿਹਾਤੀ ਦੀ ਪੁਲਸ ਨੇ ਵੱਖ-ਵੱਖ ਆਪ੍ਰੇਸ਼ਨਾਂ ਦੌਰਾਨ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 10 ਪਿਸਤੌਲ, 14 ਮੈਗਜ਼ੀਨ ਅਤੇ 28 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਨ੍ਹਾਂ ਵਿਚੋਂ ਥਾਣਾ ਲੋਪੋਕੇ ਦੀ ਪੁਲਸ ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਸਪਲਾਈ ਕੀਤੇ ਗਏ 5 ਪਿਸਤੌਲ, 9 ਮੈਗਜ਼ੀਨ, 20 ਜ਼ਿੰਦਾ ਕਾਰਤੂਸ ਰਿਕਵਰ ਕੀਤੇ, ਜਦਕਿ ਥਾਣਾ ਘਰਿੰਡਾ ਦੀ ਪੁਲਸ ਨੇ 3 ਵਿਦੇਸ਼ੀ ਪਿਸਤੌਲ ਅਤੇ ਥਾਣਾ ਜੰਡਿਆਲਾ ਦੀ ਪੁਲਸ ਨੇ 2 ਵਿਦੇਸ਼ੀ ਗਲੌਕ ਪਿਸਤੌਲ ਬਰਾਮਦ ਕੀਤੇ।

ਇਹ ਵੀ ਪੜ੍ਹੋ- ਪੰਜਾਬ 'ਚ 20 ਤਰੀਖ ਤੱਕ ਹੋ ਗਈ ਮੌਸਮ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ

ਕੇਸ ਨੰਬਰ 1: ਜਸਕਰਨ ਸਿੰਘ ਨੌਨਾ ਤੋਂ ਰਿਕਵਰ ਕੀਤੇ 5 ਪਿਸਤੌਲ

ਥਾਣਾ ਲੋਪੋਕੇ ਦੀ ਪੁਲਸ ਨੇ ਨਾਕਾਬੰਦੀ ਦੌਰਾਨ ਸ਼ੱਕੀ ਹਾਲਤ ਵਿਚ ਆ ਰਹੇ ਜਸਕਰਨ ਸਿੰਘ ਨੌਨਾ ਨੂੰ ਗ੍ਰਿਫ਼ਤਾਰ ਕੀਤਾ, ਜਿਸ ਦੇ ਕਬਜ਼ੇ ਵਿਚੋਂ 5 ਪਿਸਤੌਲ, 9 ਮੈਗਜ਼ੀਨ ਅਤੇ 20 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਇਹ ਖੁਲਾਸਾ ਡੀ. ਆਈ. ਜੀ. ਬਾਰਡਰ ਰੇਂਜ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐੱਸ. ਐੱਸ. ਪੀ. ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਜਸਕਰਨ ਸਿੰਘ ਪਿੰਡ ਦੇ ਹੀ ਚੰਨਾ ਦੇ ਇਸ਼ਾਰੇ ’ਤੇ ਸਰਹੱਦੀ ਖੇਤਰ ਵਿਚ ਪਾਂਡੀ ਦਾ ਕੰਮ ਕਰਦਾ ਸੀ। ਚੰਨਾ ਕਿਸੇ ਅਣਪਛਾਤੀ ਥਾਂ ’ਤੇ ਰਹਿ ਰਿਹਾ ਹੈ, ਜਿਸ ਦੀ ਗ੍ਰਿਫ਼ਤਾਰੀ ਲਈ ਵਿਸ਼ੇਸ਼ ਟੀਮ ਲਗਾਈ ਗਈ ਹੈ।

 

ਇਹ ਵੀ ਪੜ੍ਹੋ- ਐਤਵਾਰ ਨੂੰ ਹੋਵੇਗਾ ਡੇਰਾ ਬਿਆਸ ਭੰਡਾਰਾ, ਵੱਡੀ ਗਿਣਤੀ 'ਚ ਸੰਗਤਾਂ ਦੇ ਪਹੁੰਚਣ ਦੀ ਉਮੀਦ

 

ਪਾਕਿਸਤਾਨੀ ਆਈ. ਐੱਸ. ਆਈ. ਸਮੱਗਲਰਾਂ ਨਾਲ ਸਬੰਧਾਂ ਦਾ ਖੁਲਾਸਾ

ਇਸੇ ਤਰ੍ਹਾਂ ਐੱਸ. ਐੱਸ. ਪੀ. ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ 25 ਜਨਵਰੀ ਨੂੰ ਯੁੱਧਵੀਰ ਸਿੰਘ ਅਤੇ ਉਸ ਦੇ ਸਾਥੀ ਨਰੇਸ਼ ਕੁਮਾਰ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 30 ਬੋਰ ਦੀ ਵਿਦੇਸ਼ੀ ਪਿਸਤੌਲ ਅਤੇ 400 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ। ਪੁੱਛਗਿੱਛ ਦੌਰਾਨ ਨਰੇਸ਼ ਕੁਮਾਰ ਨੇ ਮੰਨਿਆ ਸੀ ਕਿ ਉਹ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ. ਐੱਸ. ਆਈ. ਦੇ ਸਮੱਗਲਰ ਰਾਣਾ ਦੇ ਸੰਪਰਕ ਵਿਚ ਹੈ। ਅਪ੍ਰੈਲ 2026 ਵਿਚ ਰਵਲਜੀਤ ਸਿੰਘ ਅਤੇ ਉਸ ਦੇ ਸਾਥੀ ਨਿਸ਼ਾਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਨ੍ਹਾਂ ਦੇ ਕਬਜ਼ੇ ਵਿਚੋਂ 9 ਐੱਮ. ਐੱਮ. ਦੇ 2 ਪਿਸਤੌਲ ਅਤੇ 8 ਜ਼ਿੰਦਾ ਕਾਰਤੂਸ ਰਿਕਵਰ ਕੀਤੇ ਗਏ ਸਨ।

ਇਹ ਵੀ ਪੜ੍ਹੋ-ਪੰਜਾਬ: ਦੋਸਤ ਦੇ ਜਨਮਦਿਨ ਦੀ ਪਾਰਟੀ ਕਰਕੇ ਘਰ ਆ ਰਹੇ ਮੁੰਡੇ ਦੀ ਹਾਦਸੇ 'ਚ ਮੌਤ, ਗਮੀ 'ਚ ਬਦਲੀ ਖੁਸ਼ੀ

ਕੇਂਦਰੀ ਜੇਲ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦੇ ਮੁਲਜ਼ਮ ਨੇ ਉਗਲਿਆ ਨਾਂ

ਇਸ ਤੋਂ ਇਲਾਵਾ ਥਾਣਾ ਘਰਿੰਡਾ ਦੀ ਪੁਲਸ ਨੇ ਦਵਿੰਦਰ ਸਿੰਘ ਅਤੇ ਰਾਜਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 2 ਹੈਂਡ ਗ੍ਰੇਨੇਡ ਅਤੇ 7 ਵਿਦੇਸ਼ੀ ਪਿਸਤੌਲ ਬਰਾਮਦ ਕੀਤੇ ਸਨ। ਪੁੱਛਗਿੱਛ ਵਿਚ ਮੁਲਜ਼ਮਾਂ ਨੇ ਮੰਨਿਆ ਸੀ ਕਿ ਉਹ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ. ਐੱਸ. ਆਈ. ਨਾਲ ਜੁੜੇ ਸਮੱਗਲਰਾਂ ਦੇ ਸੰਪਰਕ ਵਿਚ ਹਨ, ਜਿਸ ਤੋਂ ਬਾਅਦ ਮੁਲਜ਼ਮਾਂ ਨੇ ਜੇਲ ਵਿਚ ਬੰਦ ਹਰਵੰਤ ਸਿੰਘ ਹੈਰੀ ਦਾ ਨਾਮ ਉਗਲਿਆ, ਜਿਸ ਨੂੰ ਅੰਮ੍ਰਿਤਸਰ ਦੀ ਕੇਂਦਰੀ ਜੇਲ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਸੀ। ਪੁੱਛਗਿੱਛ ਵਿਚ ਹਰਵੰਤ ਸਿੰਘ ਨੇ ਵੀ ਮੰਨਿਆ ਕਿ ਉਸ ਨੇ ਅੰਤਰਰਾਸ਼ਟਰੀ ਅੱਤਵਾਦੀ ਗੈਂਗਸਟਰ ਹੈਪੀ ਪਾਸੀਆ ਦੇ ਇਸ਼ਾਰੇ ’ਤੇ ਮਜੀਠਾ ਸਥਿਤ ਇਕ ਸ਼ਰਾਬ ਦੇ ਠੇਕੇ ’ਤੇ ਪੈਟਰੋਲ ਬੰਬ ਸੁੱਟਿਆ ਸੀ। ਪੁਲਸ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਲਗਾਤਾਰ ਪੁੱਛਗਿੱਛ ਅਤੇ ਜਾਂਚ ਕਰ ਰਹੀ ਹੈ।

 

ਇਹ ਵੀ ਪੜ੍ਹੋ-ਪੰਜਾਬ: 10 ਸਕਿੰਟ 6 ਥੱਪੜ, ਕਲਯੁਗੀ ਮਾਂ ਨੇ ਨਿੱਕੀ ਜਿਹੀ ਧੀ 'ਤੇ ਢਾਹਿਆ ਕਹਿਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News