ਆਰਮੀ ਗਰਾਉਂਡ ’ਚੋ ਬਰਾਮਦ ਹੋਈ ਅਣਪਛਾਤੇ ਵਿਅਕਤੀ ਦੀ ਲਾਸ਼, ਫੈਲੀ ਸਨਸਨੀ

Tuesday, Jun 28, 2022 - 11:58 AM (IST)

ਆਰਮੀ ਗਰਾਉਂਡ ’ਚੋ ਬਰਾਮਦ ਹੋਈ ਅਣਪਛਾਤੇ ਵਿਅਕਤੀ ਦੀ ਲਾਸ਼, ਫੈਲੀ ਸਨਸਨੀ

ਟਾਂਡਾ ਉੜਮੁੜ (ਵਰਿੰਦਰ ਪੰਡਿਤ) - ਟਾਂਡਾ ਪੁਲਸ ਨੇ ਆਰਮੀ ਗਰਾਉਂਡ ਟਾਂਡਾ ਵਿੱਚੋ ਇਕ ਅਣਪਛਾਤੇ ਪਰਵਾਸੀ ਮਜ਼ਦੂਰ ਦੀ ਲਾਸ਼ ਬਰਾਮਦ ਕੀਤੀ ਹੈ। ਸਵੇਰ ਦੇ ਸਮੇਂ ਲਾਸ਼ ਦੀ ਸੂਚਨਾ ਮਿਲਣ ’ਤੇ ਥਾਣਾ ਮੁਖੀ ਟਾਂਡਾ ਇੰਸਪੈਕਟਰ ਉਂਕਾਰ ਸਿੰਘ ਬਰਾੜ ਦੀ ਟੀਮ ਮੌਕੇ ’ਤੇ ਪਹੁੰਚ ਗਈ, ਜਿਸ ਨੇ ਮ੍ਰਿਤਕ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ। 

ਪੜ੍ਹੋ ਇਹ ਵੀ ਖ਼ਬਰ:  ਜਲੰਧਰ ਤੋਂ ਦੁਖ਼ਦ ਖ਼ਬਰ: ਜਨਮ ਦਿਨ ਦੀ ਪਾਰਟੀ ਦੌਰਾਨ ਤੀਜੀ ਮੰਜ਼ਿਲ ਤੋਂ ਹੇਠਾਂ ਡਿੱਗੇ 2 ਵਿਦਿਆਰਥੀ, 1 ਦੀ ਮੌਤ

ਇਸ ਮਾਮਲੇ ਸਬੰਧੀ ਥਾਣਾ ਮੁਖੀ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਪਛਾਣ ਲਈ ਉਸ ਦੀ ਲਾਸ਼ ਨੂੰ 72 ਘੰਟਿਆਂ ਲਈ ਮੋਰਚਰੀ ਵਿਚ ਰਖਵਾਇਆ ਗਿਆ ਹੈ। ਐੱਸ.ਆਈ. ਮਨਿੰਦਰ ਸਿੰਘ ਇਸ ਸੰਬੰਧੀ ਜਾਂਚ ਵਿਚ ਜੁਟ ਗਏ ਹਨ। ਉਨ੍ਹਾਂ ਕਿਹਾ ਕਿ ਅਣਪਛਾਤੇ ਵਿਅਕਤੀ ਦੀ ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗ ਸਕਦਾ ਹੈ।

ਪੜ੍ਹੋ ਇਹ ਵੀ ਖ਼ਬਰ: ਸਿੱਖ ਨੌਜਵਾਨ ਦੀ ਕੁੱਟਮਾਰ ਦੇ ਮਾਮਲੇ 'ਚ ਆਇਆ ਨਵਾਂ ਮੋੜ, ਸੱਚਾਈ ਜਾਣ ਹੋਵੋਗੇ ਹੈਰਾਨ (ਵੀਡੀਓ)


author

rajwinder kaur

Content Editor

Related News