ਐੱਸ. ਡੀ. ਐੱਮਜ਼ ਹੜ੍ਹਾਂ ਤੋਂ ਬਚਾਅ ਲਈ ਇਕ ਮਹੀਨੇ ''ਚ ਕਰਨ ਪ੍ਰਬੰਧ : ਡਿਪਟੀ ਕਮਿਸ਼ਨਰ

06/10/2020 2:47:59 PM

ਜਲੰਧਰ (ਚੋਪੜਾ) : ਐੱਸ. ਡੀ. ਐੱਮਜ਼. ਇਸ ਮਹੀਨੇ ਹੜ੍ਹਾਂ ਤੋਂ ਬਚਾਅ ਨਾਲ ਸਬੰਧਤ ਸਾਰੇ ਪ੍ਰਬੰਧ ਮੁਕੰਮਲ ਕਰਨ ਅਤੇ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਉਨ੍ਹਾਂ ਦੀਆਂ ਸਬ-਼ਡਵੀਜ਼ਨਾਂ 'ਚ ਹੜ੍ਹਾਂ ਨੂੰ ਰੋਕਣ ਦੇ ਪ੍ਰਬੰਧ ਮੁਕੰਮਲ ਹੋ ਚੁੱਕੇ ਹਨ। ਉਕਤ ਹਦਾਇਤਾਂ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਜ਼ਿਲੇ ਦੇ ਸਾਰੇ ਐੱਸ. ਡੀ. ਐੱਮਜ਼ ਨੂੰ ਪ੍ਰਸ਼ਾਸਨਿਕ ਕੰਪਲੈਕਸ 'ਚ ਮੀਟਿੰਗ ਦੌਰਾਨ ਦਿੱਤੀਆਂ।

ਇਹ ਵੀ ਪੜ੍ਹੋ : ਝੋਨਾ ਸੀਜ਼ਨ ਸ਼ੁਰੂ, ਅੱਜ ਤੋਂ ਕਿਸਾਨਾਂ ਨੂੰ ਮਿਲੇਗੀ 8 ਘੰਟੇ ਬਿਜਲੀ ਸਪਲਾਈ

ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਵਲੋਂ ਹੜ੍ਹਾਂ ਨੂੰ ਰੋਕਣ ਸਬੰਧੀ ਕੀਤੇ ਜਾ ਰਹੇ ਕੰਮਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕੰਮ 'ਚ ਕਿਸੇ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਕੰਟਰੋਲ ਰੂਮ 'ਚ ਤਾਇਨਾਤ ਕੀਤੇ ਜਾਣ ਵਾਲੇ ਸਟਾਫ ਦੀ ਡਿਊਟੀ ਸਬੰਧੀ ਰੋਸਟਰ ਨੂੰ ਜਲਦੀ ਪੂਰਾ ਕੀਤਾ ਜਾਵੇ। ਇਸ ਸਟਾਫ ਦੀ ਨਿਗਰਾਨੀ ਲਈ ਰੋਟੇਸ਼ਨ ਵਾਈਜ਼ ਸੀਨੀਅਰ ਅਧਿਕਾਰੀਆਂ ਨੂੰ ਵੀ ਤਾਇਨਾਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਣ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਯੋਜਨਾ ਤਿਆਰ ਕੀਤੀ ਜਾ ਚੁੱਕੀ ਹੈ ਅਤੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਯੋਗ ਸਥਾਨਾਂ ਦੀ ਪਛਾਣ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਖੁਰਾਕ ਸਪਲਾਈ ਮਹਿਕਮਾ, ਸਿੰਚਾਈ, ਬਿਜਲੀ, ਨਿਗਮ ਅਤੇ ਪੁਲਸ ਮਹਿਕਮੇ ਵਲੋਂ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਐਡੀਸ਼ਨਲ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਐੱਸ. ਡੀ. ਐੱਮਜ਼ ਰਾਹੁਲ ਸਿੰਧੂ, ਡਾ. ਜੈਇੰਦਰ ਸਿੰਘ, ਗੌਤਮ ਜੈਨ, ਡਾ. ਸੰਜੀਵ ਸ਼ਰਮਾ, ਡਾ. ਵਿਨੀਤ ਕੁਮਾਰ ਅਤੇ ਹੋਰ ਹਾਜ਼ਰ ਸਨ।

ਇਹ ਵੀ ਪੜ੍ਹੋ : ਸਮਾਜਿਕ ਦੂਰੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਪੁਲਸ ਕਮਿਸ਼ਨਰ ਨੇ ਕੀਤੀ ਅਧਿਕਾਰੀਆਂ ਨਾਲ ਬੈਠਕ
 


Anuradha

Content Editor

Related News