ਭਾਰੀ ਮਾਤਰਾ ''ਚ ਪਾਬੰਦੀਸ਼ੁਦਾ ਦਵਾਈਆਂ ਸਣੇ ਇਕ ਗ੍ਰਿਫਤਾਰ

Tuesday, Sep 17, 2019 - 09:09 PM (IST)

ਭਾਰੀ ਮਾਤਰਾ ''ਚ ਪਾਬੰਦੀਸ਼ੁਦਾ ਦਵਾਈਆਂ ਸਣੇ ਇਕ ਗ੍ਰਿਫਤਾਰ

ਹੁਸ਼ਿਆਰਪੁਰ, (ਅਮਰਿੰਦਰ)- ਥਾਣਾ ਸਿਟੀ ਪੁਲਸ ਨੇ ਵਿਸ਼ੇਸ਼ ਮੁਹਿੰਮ ਅਧੀਨ ਦੋਸ਼ੀ ਰਮਨ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਨੂੰ 65 ਡੱਬੀਆਂ ਪਾਬੰਦੀਸ਼ੁਦਾ ਦਵਾਈਆਂ ਸਮੇਤ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਇੰਸਪੈਕਟਰ ਗੋਬਿੰਦਰ ਕੁਮਾਰ ਬੰਟੀ ਨੇ ਦੱਸਿਆ ਕਿ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਘੰਟਾਘਰ ਚੌਂਕ ਨਾਲ ਲੱਗਦੇ ਸਰਕਾਰੀ ਸਕੂਲ ਦੇ ਪਿੱਛੇ ਇਕ ਸਕੂਟਰ ਸਵਾਰ ਸ਼ੱਕੀ ਹਾਲਤ 'ਚ ਘੁੰਮ ਰਿਹਾ ਹੈ। ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਤੇ ਦੋਸ਼ੀ ਨੂੰ ਰੋਕ ਕੇ ਉਸਦੇ ਸਾਮਾਨ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 65 ਡੱਬੀਆਂ ਪਾਬੰਦੀਸ਼ੁਦਾ ਦਵਾਈ ਬਰਾਮਦ ਹੋਈ।
ਐੱਸ. ਐੱਚ. ਓ. ਇੰਸਪੈਕਟਰ ਗੋਬਿੰਦਰ ਕੁਮਾਰ ਬੰਟੀ ਨੇ ਦੱਸਿਆ ਕਿ ਗ੍ਰਿਫਤਾਰ ਦੋਸ਼ੀ ਰਮਨ ਕੁਮਾਰ ਨੇ ਪੁੱਛਗਿੱਛ 'ਚ ਦੱਸਿਆ ਕਿ ਉਹ ਸ਼ਾਂਤੀ ਨਗਰ ਬਜਵਾੜਾ ਦਾ ਰਹਿਣ ਵਾਲਾ ਹੈ ਅਤੇ ਦਰਜ਼ੀ ਦਾ ਕੰਮ ਕਰਦਾ ਹੈ। ਦੋਸ਼ੀ ਪਾਬੰਦੀਸ਼ੁਦਾ ਦਵਾਈ ਕਿੱਥੋਂ ਲੈ ਕੇ ਆਇਆ ਹੈ ਤੇ ਕਿਸ ਨੂੰ ਸਪਲਾਈ ਕਰਨੀ ਸੀ, ਸਬੰਧੀ ਪੁਲਸ ਫਿਲਹਾਲ ਪੁੱਛਗਿੱਛ ਕਰ ਰਹੀ ਹੈ। ਸ਼ਹਿਰ 'ਚ ਨਸ਼ੇ ਦੇ ਨੈੱਟਵਰਕ ਨੂੰ ਖਤਮ ਕਰਨ ਲਈ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਦੌਰਾਨ ਪੁੱਛਗਿੱਛ ਕਰੇਗੀ।


author

Bharat Thapa

Content Editor

Related News