ਨਸ਼ੇ ਵਾਲੀਆਂ ਗੋਲੀਆਂ ਸਣੇ ਕਾਬੂ

Wednesday, Sep 18, 2019 - 01:11 AM (IST)

ਨਸ਼ੇ ਵਾਲੀਆਂ ਗੋਲੀਆਂ ਸਣੇ ਕਾਬੂ

ਜਲੰਧਰ (ਮਾਹੀ)-ਦਿਹਾਤੀ ਥਾਣਾ ਮਕਸੂਦਾਂ ਦੀ ਪੁਲਸ ਵਲੋਂ ਨਸ਼ੇ ਵਾਲੀਆਂ ਗੋਲੀਆਂ ਸਣੇ ਇਕ ਨੌਜਵਾਨ ਨੂੰ ਕਾਬੂ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਕਸੂਦਾਂ ਦੇ ਏ. ਐੱਸ. ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਪਿੰਡ ਨੂਰਪੁਰ ਅੱਡੇ 'ਤੇ ਸਪੈਸ਼ਲ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਇਕ ਨੌਜਵਾਨ ਰਾਓਵਾਲੀ ਵਲੋਂ ਨੂਰਪੁਰ ਵੱਲ ਨੂੰ ਆ ਰਿਹਾ ਸੀ, ਜੋ ਪੁਲਸ ਪਾਰਟੀ ਨੂੰ ਦੇਖ ਕੇ ਝਾੜੀਆਂ ਵਿਚ ਲੁਕ ਗਿਆ। ਪੁਲਸ ਪਾਰਟੀ ਨੇ ਜਦੋਂ ਉਸ ਨੂੰ ਕਾਬੂ ਕਰ ਕੇ ਤਲਾਸ਼ੀ ਲਈ ਤਾਂ ਉਸ ਦੀ ਜੇਬ 'ਚੋਂ 100 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਨੌਜਵਾਨ ਦੀ ਪਛਾਣ ਵਰਿੰਦਰ ਸ਼ਰਮਾ ਉਰਫ਼ ਸੋਨਾ ਪੁੱਤਰ ਮੰਗਲ ਦਾਸ ਵਾਸੀ ਹਾਊਸ ਨੰਬਰ-17 ਨੇੜੇ ਚਿਲਡਰਨ ਪਾਰਕ ਸੋਢਲ ਜਲੰਧਰ ਵਜੋਂ ਹੋਈ। ਉਨ੍ਹਾਂ ਦੱਸਿਆ ਕਿ ਇਹ ਨੌਜਵਾਨ ਪੰਜਾਬੀ ਬਾਗ ਕੋਲੋਂ ਨਸ਼ੇ ਵਾਲੀਆਂ ਗੋਲੀਆਂ ਲੈ ਕੇ ਇਲਾਕੇ ਵਿਚ ਸਪਲਾਈ ਕਰਦਾ ਹੈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Karan Kumar

Content Editor

Related News