ਕਮਿਸ਼ਨਰੇਟ ਪੁਲਸ ਜਲੰਧਰ ਨੇ ਅਗਸਤ ਮਹੀਨੇ ਦੌਰਾਨ 7 ਭਗੌੜੇ ਅਪਰਾਧੀਆਂ ਨੂੰ ਕੀਤਾ ਗ੍ਰਿਫ਼ਤਾਰ
Monday, Sep 01, 2025 - 07:16 PM (IST)

ਜਲੰਧਰ, (ਕੁੰਦਨ/ਪੰਕਜ)- ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਮਜ਼ਬੂਤ ਕਰਨ ਅਤੇ ਅਪਰਾਧਕ ਗਤਿਵਿਧੀਆਂ ਨੂੰ ਨੱਥ ਪਾਉਣ ਲਈ ਚੱਲ ਰਹੀ ਮੁਹਿੰਮ ਅਧੀਨ, ਕਮਿਸ਼ਨਰੇਟ ਪੁਲਸ ਜਲੰਧਰ ਨੇ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਅਗਸਤ ਮਹੀਨੇ ਵਿੱਚ ਵੱਖ-ਵੱਖ ਥਾਣਿਆਂ ਵਿੱਚ ਵੱਖ-ਵੱਖ ਮੁਕੱਦਮਿਆਂ ਵਿੱਚ 7 ਭਗੌੜੇ ਅਪਰਾਧੀਆਂ (POs) ਨੂੰ ਕਾਬੂ ਕਰਨ ਵਿੱਚ ਮਹੱਤਵਪੂਰਨ ਸਫਲਤਾ ਹਾਸਲ ਕੀਤੀ।
ਸੀਪੀ ਜਲੰਧਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀ.ਓ. ਸਟਾਫ਼ ਅਤੇ ਪੁਲਸ ਸਟੇਸ਼ਨਾਂ ਦੀਆਂ ਟੀਮਾਂ ਵੱਲੋਂ ਤਕਨੀਕੀ ਸਹਾਇਤਾ ਅਤੇ ਹੋਰ ਖੁਫੀਆ ਸਤਰੋਤਾਂ ਦੀ ਮਦਦ ਨਾਲ ਸ਼ੱਕੀ ਥਾਵਾਂ ‘ਤੇ ਛਾਪੇਮਾਰੀਆ ਕੀਤੀਆ ਗਈਆਂ। ਜਿਸ ਦੇ ਨਤੀਜੇ ਵਜੋਂ, ਵੱਖ-ਵੱਖ ਮਾਮਲਿਆਂ ਵਿੱਚ ਲੋੜੀਦੇਂ ਇਨ੍ਹਾਂ 7 ਪ੍ਰੋਕਲੇਮਡ ਅਪਰਾਧੀਆ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਗਿਆ। ਮਾਰਚ ਮਹੀਨੇ ਤੋਂ ਹੁਣ ਤੱਕ ਕੁੱਲ 73 ਪ੍ਰੋਕਲੇਮਡ ਅਪਰਾਧੀਆਂ ਨੂੰ ਕਮਿਸ਼ਨਰੇਟ ਪੁਲਸ ਜਲੰਧਰ ਗ੍ਰਿਫ਼ਤਾਰ ਕਰ ਚੁੱਕੀ ਹੈ।
ਸੀਪੀ ਨੇ ਕਿਹਾ ਕਿ ਅਜਿਹੇ ਅਪਰਾਧੀਆਂ ਨੂੰ ਕਾਬੂ ਕਰਕੇ ਅਸੀਂ ਨਿਆਂ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰ ਰਹੇ ਹਾਂ ਅਤੇ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ।