ਸ੍ਰੀ ਕੀਰਤਪੁਰ ਸਾਹਿਬ ਵਿਖੇ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਵਾਲਾ ਗ੍ਰਿਫ਼ਤਾਰ
Saturday, Sep 02, 2023 - 12:51 PM (IST)

ਸ੍ਰੀ ਕੀਰਤਪੁਰ ਸਾਹਿਬ (ਬਾਲੀ)-ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਵਾਲੇ ਇਕ ਨੌਜਵਾਨ ਨੂੰ ਸ੍ਰੀ ਕੀਰਤਪੁਰ ਸਾਹਿਬ ਪੁਲਸ ਵੱਲੋਂ ਗ੍ਰਿਫ਼ਤਾਰ ਕਰਕੇ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ ਐੱਸ. ਐੱਚ. ਓ. ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਕ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਤੋਂ ਬਾਅਦ ਕੁੜੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਇਕ ਪ੍ਰਵਾਸੀ ਮੁੰਡੇ ਖ਼ਿਲਾਫ਼ ਆਈ. ਪੀ. ਸੀ. ਦੀ ਧਾਰਾ 376 ਪੋਸਕੋ ਐਕਟ ਤਹਿਤ ਮਾਮਲਾ ਦਰਜ ਕਰਕੇ ਦੋਸ਼ੀ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਅੱਜ ਮਾਨਯੋਗ ਅਦਾਲਤ ’ਚ ਪੇਸ਼ ਕੀਤਾ ਗਿਆ। ਜਿੱਥੇ ਮਾਣਯੋਗ ਜੱਜ ਸਾਹਿਬ ਵੱਲੋਂ ਉਕਤ ਨੌਜਵਾਨ ਨੂੰ 14 ਦਿਨ ਲਈ ਜੁਡੀਸ਼ੀਅਲ ਰਿਮਾਂਡ ’ਤੇ ਜੇਲ੍ਹ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਅਕਾਲੀ ਦਲ ਵੱਲੋਂ 'ਇਕ ਦੇਸ਼ ਇਕ ਚੋਣ' ਦੀ ਹਮਾਇਤ, ਸੁਖਬੀਰ ਸਿੰਘ ਬਾਦਲ ਨੇ ਦਿੱਤਾ ਵੱਡਾ ਬਿਆਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ