ਮਾਈਨਿੰਗ ਐਕਟ ਤਹਿਤ ਗ੍ਰਿਫ਼ਤਾਰ
Wednesday, Dec 04, 2024 - 06:50 PM (IST)
ਦਸੂਹਾ (ਝਾਵਰ)-ਦਸੂਹਾ ਪੁਲਸ ਨੇ ਮਾਈਨਿੰਗ ਵਿਭਾਗ ਦੇ ਜੇ. ਈ.-ਕਮ-ਮਾਈਨਿੰਗ ਇੰਸਪੈਕਟਰ ਹਰਮਿੰਦਰਪਾਲ ਸਿੰਘ ਦੇ ਬਿਆਨ ਦੇ ਆਧਾਰ ’ਤੇ ਇਕ ਵਿਅਕਤੀ ਸੁੰਦਰ ਪੁੱਤਰ ਨਿਰਮਲ ਨਿਵਾਸੀ ਚੱਕ ਮਹਿਰਾਜ ਖ਼ਿਲਾਫ਼ ਮਾਈਨਿੰਗ ਐਕਟ ਤਹਿਤ ਕੇਸ ਦਰਜ ਕੀਤਾ ਹੈ। ਇਹ ਵਿਅਕਤੀ ਦਰਿਆ ਦੇ ਰਸਤੇ ਭੀਖੋਵਾਲ ਟਰੈਕਟਰ-ਟਰਾਲੀ ’ਤੇ ਰੇਤਾ ਲਿਆ ਰਿਹਾ ਸੀ। ਇਸ ਨੂੰ ਚੈੱਕ ਕੀਤਾ ਗਿਆ ਤਾਂ ਉਹ ਕੋਈ ਵੀ ਇਸ ਸਬੰਧੀ ਦਸਤਾਵੇਜ਼ ਪੇਸ਼ ਨਹੀਂ ਕਰ ਸਕਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਦਸੂਹਾ ਦੇ ਏ. ਐੱਸ. ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ਮਾਈਨਿੰਗ ਵਿਭਾਗ ਦੇ ਜੇ. ਈ.-ਕਮ-ਮਾਈਨਿੰਗ ਇੰਸਪੈਕਟਰ ਹਰਮਿੰਦਰਪਾਲ ਸਿੰਘ ਦੇ ਬਿਆਨ ਦੇ ਆਧਾਰ ’ਤੇ ਮਾਈਨਿੰਗ ਐਕਟ ਅਧੀਨ ਕੇਸ ਦਰਜ ਕਰਕੇ ਟਰੈਕਟਰ-ਟਰਾਲੀ ਨੂੰ ਕਬਜ਼ੇ ’ਚ ਲੈ ਕੇ ਸਬੰਧਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ, ਬਦਲਿਆ ਸਤਿਸੰਗ ਦਾ ਸਮਾਂ, ਜਾਣੋ ਨਵੀਂ Timing
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8