ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
Tuesday, Nov 11, 2025 - 11:40 AM (IST)
ਹੁਸ਼ਿਆਰਪੁਰ (ਰਾਕੇਸ਼)- ਸਿਟੀ ਪੁਲਸ ਸਟੇਸ਼ਨ ਨੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਏ. ਐੱਸ. ਆਈ. ਗਗਨ ਸਿੰਘ ਅਤੇ ਉਸ ਦੇ ਸਾਥੀ ਕੋਟੂ ਮੋੜ ਵੱਲ ਜਾ ਰਹੇ ਸਨ। ਜਦੋਂ ਪੁਲਸ ਟੀਮ ਲੇਬਰ ਸ਼ੈੱਡ ਦੇ ਪਿੱਛੇ ਵਾਲੀ ਗਲੀ ਵੱਲ ਮੁੜੀ ਤਾਂ ਉਨ੍ਹਾਂ ਨੇ ਪਾਰਕਿੰਗ ਵਿੱਚ ਇਕ ਨੌਜਵਾਨ ਨੂੰ ਖੜ੍ਹਾ ਵੇਖਿਆ। ਪੁਲਸ ਟੀਮ ਨੂੰ ਵੇਖ ਕੇ ਉਹ ਘਬਰਾ ਗਿਆ ਅਤੇ ਇਕ ਭਾਰੀ ਲਿਫ਼ਾਫ਼ਾ ਸੁੱਟ ਕੇ ਭੱਜ ਗਿਆ।
ਇਹ ਵੀ ਪੜ੍ਹੋ: ਰਾਜਾ ਵੜਿੰਗ ਦੇ ਵਿਵਾਦਤ ਬਿਆਨ ਮਗਰੋਂ ਸਿਆਸਤ 'ਚ ਵੱਡੀ ਹਲਚਲ! ਇਸ ਕਾਂਗਰਸੀ ਆਗੂ ਨੇ ਦਿੱਤਾ ਅਸਤੀਫ਼ਾ
ਸਾਥੀ ਅਧਿਕਾਰੀਆਂ ਦੀ ਮਦਦ ਨਾਲ ਉਸ ਨੂੰ ਫੜ ਲਿਆ ਗਿਆ ਅਤੇ ਉਸ ਦਾ ਨਾਮ ਅਤੇ ਪਤਾ ਪੁੱਛਿਆ ਗਿਆ। ਉਸ ਨੇ ਆਪਣਾ ਨਾਮ ਸ਼ਾਮ ਪੁੱਤਰ ਰਮੇਸ਼ ਚੰਦ ਵਾਸੀ ਗਗਰੇਟ ਜ਼ਿਲ੍ਹਾ ਊਨਾ ਹਿਮਾਚਲ ਪ੍ਰਦੇਸ਼ ਦੱਸਿਆ। ਉਸ ਦੇ ਵੱਲੋਂ ਸੁੱਟੇ ਲਿਫ਼ਾਫ਼ੇ ਦੀ ਤਲਾਸ਼ੀ ਲੈਣ 'ਤੇ 30 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ: ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਰੋਪੜ ਰੇਂਜ ਦੇ DIG ਨਾਨਕ ਸਿੰਘ ਦੀ ਸਖ਼ਤ ਤਾੜਨਾ, ਜਾਣੋ ਕੀ ਦਿੱਤਾ ਬਿਆਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
