50 ਗ੍ਰਾਮ ਹੈਰੋਇਨ ਅਤੇ ਮੋਟਰਸਾਈਕਲ ਸਮੇਤ ਗ੍ਰਿਫਤਾਰ

08/23/2019 3:15:04 AM

ਦਸੂਹਾ, (ਝਾਵਰ)- ਐੱਸ.ਐੱਸ.ਪੀ.ਹੁਸ਼ਿਆਰਪੁਰ ਗੌਰਵ ਗਰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀ.ਆਈ.ਏ. ਸਟਾਫ ਦਸੂਹਾ ਦੀ ਟੀਮ ਵੱਲੋਂ ਉਪ ਮੰਡਲ ਦੇ ਪਿੰਡ ਬਘਿਆਡ਼ੀ ਵਿਖੇ ਬਿਨਾਂ ਨੰਬਰੀ ਮੋਟਰਸਾਈਕਲ ਸਪਲੈਂਡਰ ’ਤੇ ਇਕ ਵਿਅਕਤੀ ਆ ਰਿਹਾ ਸੀ। ਸ਼ੱਕ ਦੇ ਆਧਾਰ ’ਤੇ ਜਦੋਂ ਇਸ ਵਿਅਕਤੀ ਨੂੰ ਚੈੱਕ ਕੀਤਾ ਤਾਂ ਇਸ ਦੀ ਜੇਬ ਵਿਚ ਇਕ ਮੋਮੀ ਲਿਫਾਫਾ ਸੀ ਜੋ ਉਸ ਨੇ ਸਡ਼ਕ ਦੇ ਕਿਨਾਰੇ ਸੁੱਟ ਦਿੱਤਾ। ਇਸ ਸਬੰਧੀ ਗਗਨਦੀਪ ਸਿੰਘ ਸੇਖੋਂ, ਏ. ਐੱਸ. ਆਈ. ਸਤਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੋਮੀ ਲਿਫਾਫੇ ਵਿਚੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ। ਦੋਸ਼ੀ ਦੀ ਪਛਾਣ ਵਿਜੇ ਪੁੱਤਰ ਸ਼ਿੰਗਾਰਾ ਰਾਮ ਨਿਵਾਸੀ ਬਘਿਆਡ਼ੀ, ਜ਼ਿਲਾ ਹੁਸ਼ਿਆਰਪੁਰ ਵੱਜੋਂ ਕੀਤੀ ਗਈ। ਇਸ ਦੇ ਵਿਰੁੱਧ ਐੱਨ.ਡੀ.ਪੀ.ਸੀ. ਐਕਟ ਅਧੀਨ ਕੇਸ ਦਰਜ ਕਰ ਕੇ ਇਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਦੇ ਕਬਜ਼ੇ ਵਿਚੋਂ ਹੈਰੋਇਨ ਅਤੇ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ। ਫਡ਼ੇ ਗਏ ਦੋਸ਼ੀ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

Bharat Thapa

This news is Content Editor Bharat Thapa