ਦਸੂਹਾ ਪੁਲਸ ਨੇ ਇਕ ਵਿਅਕਤੀ ਨੂੰ 7 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਕੀਤਾ ਗ੍ਰਿਫ਼ਤਾਰ

Saturday, Jul 27, 2024 - 02:13 PM (IST)

ਦਸੂਹਾ (ਝਾਵਰ)- ਦਸੂਹਾ ਪੁਲਸ ਨੇ ਉਸਮਾਨ ਸਹੀਦ-ਮਾਂਗਟ ਲਿੰਕ ਰੋਡ ‘ਤੇ ਇਕ ਵਿਅਕਤੀ ਕੋਲੋਂ ਪਲਾਸਟਿਕ ਦੇ ਥੈਲੇ ‘ਚ ਸੱਤ ਕਿੱਲੋ ਭੁੱਕੀ ਬਰਾਮਦ ਕਰਨ ‘ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਰਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਸਮੇਤ ਇਲਾਕੇ ‘ਚ ਗਸ਼ਤ ਕਰ ਰਹੇ ਸਨ ਤਾਂ ਇਕ ਵਿਅਕਤੀ ਨੂੰ ਸ਼ੱਕੀ ਹਾਲਾਤ ‘ਚ ਬੋਰੀ ‘ਚ ਕੋਈ ਚੀਜ਼ ਲੈ ਕੇ ਜਾ ਰਿਹਾ ਸੀ, ਜਿਸ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 7 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਇਆ, ਜਿਸ ਦੀ ਪਛਾਣ ਚਰਨਜੀਤ ਸਿੰਘ ਹੈਪੀ ਪੁੱਤਰ ਅਵਤਾਰ ਸਿੰਘ ਵਾਸੀ ਮਾਂਗਟ ਵਜੋਂ ਹੋਈ ਹੈ। ਉਕਤ ਵਿਅਕਤੀ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ- ਕੁੱਲ੍ਹੜ ਪਿੱਜ਼ਾ ਕੱਪਲ ਦੀ ਤਰ੍ਹਾਂ ਜਲੰਧਰ ਦੀ ਇਸ ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ ਤੇ ਮਾਡਲ ਦੀ ਅਸ਼ਲੀਲ ਵੀਡੀਓ ਵਾਇਰਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News