ਨਸ਼ੇ ਵਾਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ ਇਕ ਕਾਬੂ

Monday, Mar 04, 2019 - 10:16 PM (IST)

ਨਸ਼ੇ ਵਾਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ ਇਕ ਕਾਬੂ

ਟਾਂਡਾ ਉੜਮੁੜ, (ਵਰਿੰਦਰ ਪੰਡਿਤ )- ਟਾਂਡਾ ਪੁਲਸ ਦੀ ਟੀਮ ਵਲੋਂ ਸੋਮਵਾਰ ਦਾਣਾ ਮੰਡੀ ਨਜ਼ਦੀਕ ਇਕ ਵਿਆਕਤੀ ਨੂੰ ਪਾਬੰਦੀਸ਼ੁਦਾ ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕਰਨ ਵਿੱਚ ਸਫਲਤਾ ਮਿਲੀ ਹੈ। ਥਾਣਾ ਮੁਖੀ ਇੰਸਪੈਕਟਰ ਹਰ ਗੁਰਦੇਵ ਸਿੰਘ ਦਾ ਕਹਿਣਾ ਹੈ ਕਿ ਪੁਲਸ ਟੀਮ 'ਚ ਸ਼ਾਮਲ ਏ.ਐੱਸ.ਆਈ. ਰਾਜਪਾਲ ਸਿੰਘ, ਹੈੱਡ ਕਾਂਸਟੇਬਲ ਜਸਪਾਲ ਸਿੰਘ ਤੇ ਕਾਂਸਟੇਬਲ ਪੁਨੀਤ ਕੁਮਾਰ ਵਲੋਂ ਗਸ਼ਤ ਦੌਰਾਨ ਦਾਣਾ ਮੰਡੀ ਟਾਂਡਾ ਨੇੜੇ ਕਾਬੂ ਕੀਤੇ ਗਏ ਵਿਆਕਤੀ ਦੀ ਪਛਾਣ ਸੰਤੋਖ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਮੀਰਪੁਰ (ਦਸੂਹਾ ) ਦੇ ਰੂਪ ਵਜੋਂ ਹੋਈ ਹੈ।


author

KamalJeet Singh

Content Editor

Related News