ਨਜਾਇਜ਼ ਸ਼ਰਾਬ ਦੀਆਂ ਬੋਤਲਾਂ ਸਮੇਤ ਕੀਤਾ ਗ੍ਰਿਫ਼ਤਾਰ

Saturday, Jul 13, 2024 - 04:34 PM (IST)

ਨਵਾਂਸ਼ਹਿਰ (ਤ੍ਰਿਪਾਠੀ) - ਥਾਣਾ ਸਦਰ ਬਲਾਚੌਰ ਦੀ ਪੁਲਸ ਨੇ ਇਕ ਵਿਅਕਤੀ ਨੂੰ 24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਏ. ਐੱਸ. ਆਈ. ਕਮਲਜੀਤ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਦੀ ਪੁਲਸ ਪਾਰਟੀ ਬਲਾਚੌਰ ਥਾਣੇ ਤੋਂ ਪਿੰਡ ਗਹਿਣ ਰਾਹੀਂ ਵਾਪਸ ਆ ਰਹੀ ਸੀ ਤਾਂ ਰਸਤੇ ਵਿੱਚ ਇਕ ਵਿਅਕਤੀ ਬੋਰੀ ਲੈ ਕੇ ਬੈਠਾ ਵੇਖਿਆ ਗਿਆ। ਜਦੋਂ ਉਕਤ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ’ਚੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਕਾਬੂ ਵਿਅਕਤੀ ਦੀ ਪਛਾਣ ਪਰਮਜੀਤ ਵਾਸੀ ਪਿੰਡ ਗਹੂੰਣ ਵਜੋਂ ਹੋਈ ਹੈ। ਐੱਸ. ਐੱਚ. ਓ. ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਕੈਨੇਡਾ ਜਾਣ ਲਈ ਲਾ ਦਿੱਤੇ 22 ਲੱਖ ਰੁਪਏ, ਪਰ ਮਿਲਿਆ ਜਾਅਲੀ ਵੀਜ਼ਾ, ਇੰਝ ਖੁੱਲ੍ਹਿਆ ਏਜੰਟ ਦੀ ਕਰਤੂਤ ਦਾ ਭੇਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News