ਨਵਾਂਸ਼ਹਿਰ ਜ਼ਿਲ੍ਹੇ ਦੀਆਂ ਮੰਡੀਆਂ ''ਚ 67,176 ਮੀਟ੍ਰਿਕ ਟਨ ਝੋਨੇ ਦੀ ਆਮਦ

Thursday, Oct 17, 2024 - 06:44 PM (IST)

ਨਵਾਂਸ਼ਹਿਰ (ਤ੍ਰਿਪਾਠੀ)- ਨਵਾਂਸ਼ਹਿਰ ਜ਼ਿਲ੍ਹੇ ਦੀਆਂ ਮੰਡੀਆਂ ’ਚ 67,176 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ’ਚੋਂ 64,228 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ, ਜਦਕਿ ਜ਼ਿਲ੍ਹਾ ਮੰਡੀਆਂ ’ਚੋਂ ਇਕ ਵੀ ਕੱਟਾ ਨਹੀਂ ਚੁੱਕਿਆ ਗਿਆ। ਜ਼ਿਲ੍ਹੇ ਦੀਆਂ ਬਾਕੀ ਮੰਡੀਆਂ ਵਿੱਚੋਂ ਸਿਰਫ਼ 171 ਮੀਟ੍ਰਿਕ ਟਨ (0.0026 ਫ਼ੀਸਦੀ) ਝੋਨੇ ਦੀ ਲਿਫ਼ਟਿੰਗ ਹੋਈ ਹੈ, ਜਿਸ ਕਾਰਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀਆਂ ਗੱਡੀਆਂ ਭਰ ਗਈਆਂ ਹਨ। 

ਇਹ ਵੀ ਪੜ੍ਹੋ- ਗਿਆਨੀ ਹਰਪ੍ਰੀਤ ਸਿੰਘ ਨਾਲ SAD ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਭੂੰਦੜ ਨੇ ਕੀਤੀ ਮੁਲਾਕਾਤ

ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੰਡੀ ਬੋਰਡ ਦੇ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ੍ਹ 67,176 ਮੀਟ੍ਰਿਕ ਟਨ ਦੀ ਆਮਦ ਹੋਈ ਹੈ। ਜਿਸ ਵਿੱਚ ਨਵਾਂਸ਼ਹਿਰ ਬਲਾਕ ਦੀਆਂ ਮੰਡੀਆਂ ਵਿੱਚ 34,713 ਮੀਟ੍ਰਿਕ ਟਨ, ਬੰਗਾ ਬਲਾਕ ਦੀਆਂ ਮੰਡੀਆਂ ਵਿੱਚ 18,034 ਮੀਟ੍ਰਿਕ ਟਨ ਅਤੇ ਬਲਾਚੌਰ ਬਲਾਕ ਦੀਆਂ ਮੰਡੀਆਂ ਵਿੱਚ 14,429 ਮੀਟ੍ਰਿਕ ਟਨ ਸਮੇਤ ਕੁੱਲ੍ਹ 67,176 ਮੀਟ੍ਰਿਕ ਟਨ ਦੀ ਆਮਦ ਹੋਈ ਹੈ। ਬੁੱਧਵਾਰ ਨੂੰ ਸਿਰਫ਼ 648 ਮੀਟ੍ਰਿਕ ਟਨ ਝੋਨਾ ਹੀ ਆਇਆ, ਜਿਸ ਕਾਰਨ ਮੰਡੀਆਂ ਵਿੱਚ ਆੜ੍ਹਤੀਆਂ ਦਾ ਕੰਮ ਠੱਪ ਹੋ ਗਿਆ। ਮੰਡੀ ਬੋਰਡ ਦੇ ਅਧਿਕਾਰੀ ਨੇ ਦੱਸਿਆ ਕਿ ਐੱਫ਼. ਸੀ. ਆਈ. ਵੱਲੋਂ 2107 ਮੀਟ੍ਰਿਕ ਟਨ, ਪਨਗ੍ਰੇਨ ਵੱਲੋਂ 22,588 ਮੀਟ੍ਰਿਕ ਟਨ, ਮਾਰਕ ਫੈੱਡ ਵੱਲੋਂ 19,255 ਮੀਟ੍ਰਿਕ ਟਨ, ਪਨਸਪ ਵੱਲੋਂ 15,284 ਮੀਟ੍ਰਿਕ ਟਨ, ਵੇਅਰਹਾਊਸ ਵੱਲੋਂ 4919 ਮੀਟ੍ਰਿਕ ਟਨ ਅਤੇ ਨਿੱਜੀ ਤੌਰ ’ਤੇ ਕੁੱਲ੍ਹ 62,74 ਮੀਟ੍ਰਿਕ ਟਨ ਦੀ ਪੈਦਾਵਾਰ ਕੀਤੀ ਗਈ ਟਨ ਦੀ ਖ਼ਰੀਦ ਕੀਤੀ ਗਈ ਹੈ।

ਇਹ ਵੀ ਪੜ੍ਹੋ- ਟਿਊਸ਼ਨ ਪੜ੍ਹਨ ਜਾ ਰਹੇ ਸੋਹਣੇ-ਸੁਨੱਖੇ ਮੁੰਡੇ ਨਾਲ ਵਾਪਰੀ ਅਣਹੋਣੀ ਨੇ ਪੁਆਏ ਵੈਣ, ਮਾਪਿਆਂ ਦਾ ਸੀ ਇਕਲੌਤਾ ਪੁੱਤ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News