ਅਰਵਿੰਦ ਕੇਜਰੀਵਾਲ ਕੋਲ ਇਸ ਤੋਂ ਇਲਾਵਾ ਕੋਈ ਚਾਰਾ ਨਹੀਂ ਸੀ : ਡਾ. ਦਲਜੀਤ ਚੀਮਾ

01/18/2022 4:53:47 PM

ਰੋਪੜ (ਸੱਜਣ ਸੈਣੀ) :  20 ਫਰਵਰੀ ਨੂੰ ਹੋਣ ਜਾ ਰਹੀਆਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੇ ਲਈ ਰਸਮੀ ਤੌਰ ’ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਤੋਂ ਸੀ.ਐੱਮ ਦੇ ਵਜੋਂ ਅੱਗੇ ਲਿਆਂਦਾ ਗਿਆ ਹੈ ਜਿਸ ਤੋਂ ਬਾਅਦ ਵਿਰੋਧੀਆਂ ਦੇ ਵੀ ਆਮ ਆਦਮੀ ਪਾਰਟੀ ’ਤੇ ਹਮਲੇ ਤੇਜ਼ ਹੋ ਗਏ ਹਨ।

ਇਹ ਵੀ ਪੜ੍ਹੋ : ਪੰਜਾਬ ਨੂੰ ਤਰੱਕੀ ਦੀ ਲੀਹ ’ਤੇ ਲਿਆਉਣ ਲਈ ਅਕਾਲੀ ਦਲ-ਬਸਪਾ ਗਠਜੋੜ ਦੀ ਸਰਕਾਰ ਬਣਾਉਣਾ ਜ਼ਰੂਰੀ: ਜਸਵੀਰ ਗੜੀ

ਇਸੇ ਦੇ ਚੱਲਦਿਆਂ ਰੂਪਨਗਰ ’ਚ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ: ਦਲਜੀਤ ਸਿੰਘ ਚੀਮਾ ਨੇ ਜਿੱਥੇ ਇਹ ਕਿਹਾ ਕਿ ਕੇਜਰੀਵਾਲ ਦੇ ਕੋਲ ਹੁਣ ਇਸ ਤੋਂ ਇਲਾਵਾ ਕੋਈ ਚਾਰਾ ਨਹੀਂ ਸੀ । ਉੱਥੇ ਹੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ ਨੇ ਕਿਹਾ ਕਿ ਕੇਜਰੀਵਾਲ ਦੇ ਬਾਕੀ ਐਲਾਨਾਂ ਦੀ ਤਰ੍ਹਾਂ ਸੀ.ਐੱਮ ਦੇ ਚਿਹਰੇ ਦਾ ਐਲਾਨ ਵੀ ਝੂਠਾ ਸਾਬਤ ਹੋਇਆ, ਕਿਉਂਕਿ ਕੇਜਰੀਵਾਲ ਨੇ ਕਿਹਾ ਸੀ ਕਿ ਪੰਜਾਬ ਦੇ ਵਿੱਚ ਸਿੱਖ ਚਿਹਰਾ ਹੀ ਸੀ.ਐੱਮ ਦੇ ਵਜੋਂ ਐਲਾਨਿਆ ਜਾਵੇਗਾ ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Anuradha

Content Editor

Related News