ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੇ ਪਿਤਾ ਕਾਬਲ ਸਿੰਘ ਦੀਆਂ ਅਸਥੀਆਂ ਜਲ ਪ੍ਰਵਾਹ

Sunday, Jul 28, 2024 - 06:15 PM (IST)

ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੇ ਪਿਤਾ ਕਾਬਲ ਸਿੰਘ ਦੀਆਂ ਅਸਥੀਆਂ ਜਲ ਪ੍ਰਵਾਹ

ਸ੍ਰੀ ਕੀਰਤਪੁਰ ਸਾਹਿਬ (ਬਾਲੀ)- ਰੂਪਨਗਰ ਤੋਂ 'ਆਪ' ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੇ ਪਿਤਾ ਕਾਬਲ ਸਿੰਘ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੀਆਂ ਅਸਥੀਆਂ ਅੱਜ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਸ੍ਰੀ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਨਜ਼ਦੀਕ ਬਣੇ ਅਸਤਘਾਟ ਤੋਂ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ।

PunjabKesari

ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੱਲੋਂ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਆਪਣੇ ਪਿਤਾ ਕਾਬਲ ਸਿੰਘ ਦੀਆਂ ਅਸਥੀਆਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਲਿਆਂਦੀਆਂ ਗਈਆਂ ਤੇ ਅਸਥੀਆਂ ਜਲ ਪ੍ਰਵਾਹ ਕਰਨ ਤੋਂ ਪਹਿਲਾਂ ਗ੍ਰੰਥੀ ਸਿੰਘ ਵੱਲੋਂ ਅਰਦਾਸ ਕੀਤੀ ਗਈ। ਇਸ ਤੋਂ ਬਾਅਦ ਅਮਰਜੀਤ ਸਿੰਘ ਸੰਦੋਆ, ਪਰਿਵਾਰਿਕ ਮੈਂਬਰਾਂ ਤੇ ਸਾਕ ਸਬੰਧੀਆਂ ਵੱਲੋਂ ਕਾਬਲ ਸਿੰਘ ਦੀਆਂ ਅਸਥੀਆਂ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ। ਇਸ ਤੋਂ ਬਾਅਦ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਮੱਥਾ ਟੇਕਿਆ ਗਿਆ, ਅਰਦਾਸ ਕਰਵਾਈ ਗਈ ਅਤੇ ਕੀਰਤਨ ਸਰਵਣ ਕੀਤਾ ਗਿਆ।

PunjabKesari

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਪੁਲਸ ਸਟੇਸ਼ਨ 'ਚ ਦਾਖ਼ਲ ਹੋ ਕੇ ਚੌਂਕੀ ਇੰਚਾਰਜ ਮੁਨਸ਼ੀ ਤੇ ਕਾਂਸਟੇਬਲ 'ਤੇ ਕੀਤਾ ਹਮਲਾ

ਇਸ ਮੌਕੇ ਅਮਰਜੀਤ ਸਿੰਘ ਸੰਦੋਆ ਅਤੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਕਮਿੱਕਰ ਸਿੰਘ ਡਾਢੀ ਚੇਅਰਮੈਨ ਮਾਰਕੀਟ ਕਮੇਟੀ ਸ੍ਰੀ ਅਨੰਦਪੁਰ ਸਾਹਿਬ, ਸੋਹਣ ਲਾਲ ਚੇਚੀ, ਸਰਬਜੀਤ ਸਿੰਘ ਭਟੋਲੀ ਪ੍ਰਧਾਨ ਟਰੱਕ ਯੂਨੀਅਨ ਸ੍ਰੀ ਕੀਰਤਪੁਰ ਸਾਹਿਬ, ਮਨਜੀਤ ਸਿੰਘ ਬਾਸੋਵਾਲ, ਮੈਨੇਜਰ ਸੰਦੀਪ ਸਿੰਘ ਕਲੋਤਾ, ਪਰਮਿੰਦਰ ਸਿੰਘ ਜਿੰਮੀ, ਗੁਰਪ੍ਰੀਤ ਅਰੋਡ਼ਾ, ਚੰਨਣ ਸਿੰਘ ਤਖ਼ਤਗੜ੍ਹ, ਗੱਜਣ ਸਿੰਘ ਅਬਿਆਣਾ, ਨਿਰਮਲ ਸਿੰਘ ਸੰਦੋਆ, ਅਜੈਬ ਸਿੰਘ, ਸੰਤੋਖ ਸਿੰਘ, ਜਸਵਿੰਦਰ ਸਿੰਘ, ਅਮਰੀਕ ਸਿੰਘ, ਕੁਲਦੀਪ ਸਿੰਘ ਸੰਦੋਆ, ਸੁਰਿੰਦਰ ਸਿੰਘ ਮੋਠਾਪੁਰ, ਰਵਿੰਦਰ ਧੀਮਾਨ, ਗੁਰਮੀਤ ਸਿੰਘ ਟੀਨਾ ਸਾਬਕਾ ਸਰਪੰਚ ਭਟੋਲੀ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ- ਨਾਬਾਲਗ ਬੱਚਿਆਂ ਵੱਲੋਂ ਵਾਹਨ ਚਲਾਉਣ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਪੁਲਸ ਨੇ ਪੂਰੇ ਸੂਬੇ 'ਚ ਲਾਈ ਇਹ ਪਾਬੰਦੀ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News