ਸੜਕ ਹਾਦਸੇ ’ਚ ASI ਗੰਭੀਰ ਜ਼ਖ਼ਮੀ, ਲਾਪਰਵਾਹ ਟਰਾਲਾ ਚਾਲਕ ''ਤੇ ਕੇਸ ਦਰਜ
Saturday, Oct 17, 2026 - 05:12 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ, ਜਸਵਿੰਦਰ)-ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ’ਤੇ ਫੋਕਲ ਪੁਆਇੰਟ ਟਾਂਡਾ ਨੇੜੇ ਬੀਤੀ ਰਾਤ ਵਾਪਰੇ ਇਕ ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਪੁਲਸ ਕਰਮਚਾਰੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਹਾਦਸਾ ਟਰਾਲਾ ਚਾਲਕ ਦੀ ਅਣਗਹਿਲੀ ਕਾਰਨ ਵਾਪਰਿਆ, ਜਿਸ ਦੇ ਆਧਾਰ ’ਤੇ ਟਾਂਡਾ ਪੁਲਸ ਨੇ ਅਣਪਛਾਤੇ ਚਾਲਕ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਪੁਲਸ ਨੇ ਇਹ ਕਾਰਵਾਈ ਹਾਦਸੇ ਦਾ ਸ਼ਿਕਾਰ ਹੋਏ ਏ. ਐੱਸ. ਆਈ. ਮਨੋਜ ਕੁਮਾਰ ਪੁੱਤਰ ਬਲਵਿੰਦਰ ਸਿੰਘ, ਵਾਸੀ ਪੁਰੀਕਾ, ਮੁਕੇਰੀਆਂ ਦੇ ਬਿਆਨਾਂ ਦੇ ਆਧਾਰ ’ਤੇ ਕੀਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਰਾਹ 'ਚ ਘੇਰ ਕੇ ਸ਼ਰੇਆਮ ਮਾਰ 'ਤਾ ਨੌਜਵਾਨ
ਆਪਣੇ ਬਿਆਨਾਂ ’ਚ ਏ. ਐੱਸ. ਆਈ. ਮਨੋਜ ਕੁਮਾਰ ਨੇ ਦੱਸਿਆ ਕਿ ਉਹ ਆਪਣੀ ਡਿਊਟੀ ਖ਼ਤਮ ਕਰਕੇ ਕਾਰ ਰਾਹੀਂ ਘਰ ਪਰਤ ਰਿਹਾ ਸੀ। ਜਦੋਂ ਉਹ ਫੋਕਲ ਪੁਆਇੰਟ ਟਾਂਡਾ ਨੇੜੇ ਪਹੁੰਚਿਆ ਤਾਂ ਇਕ ਟਰਾਲਾ ਚਾਲਕ ਨੇ ਬਿਨਾਂ ਕੋਈ ਇੰਡੀਕੇਟਰ ਦਿੱਤੇ ਹੀ ਲਾਪ੍ਰਵਾਹੀ ਨਾਲ ਟਰਾਲੇ ਨੂੰ ਸਰਵਿਸ ਰੋਡ ਤੋਂ ਸਿੱਧਾ ਹਾਈਵੇਅ ’ਤੇ ਚੜ੍ਹਾ ਦਿੱਤਾ। ਅਚਾਨਕ ਟਰਾਲਾ ਸਾਹਮਣੇ ਆਉਣ ਕਾਰਨ ਉਸ ਦੀ ਕਾਰ ਉਸ ਨਾਲ ਜਾ ਟਕਰਾਈ, ਜਿਸ ਨਾਲ ਉਹ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ।
ਘਟਨਾ ਤੋਂ ਤੁਰੰਤ ਬਾਅਦ ਸੜਕ ਸੁਰੱਖਿਆ ਫ਼ੋਰਸ ਦੀ ਟੀਮ ਦੇ ਥਾਣੇਦਾਰ ਜਤਿੰਦਰ ਸਿੰਘ ਅਤੇ ਲਖਵੀਰ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕੀਤੇ। ਉਨ੍ਹਾਂ ਜ਼ਖ਼ਮੀ ਪੁਲਸ ਕਰਮਚਾਰੀ ਨੂੰ ਤੁਰੰਤ ਸਰਕਾਰੀ ਹਸਪਤਾਲ ਟਾਂਡਾ ਵਿਖੇ ਭਰਤੀ ਕਰਵਾਇਆ। ਹਾਦਸੇ ਤੋਂ ਬਾਅਦ ਟਰਾਲਾ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਟਾਂਡਾ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅਗਲੇਰੀ ਜਾਂਚ ਐੱਸ. ਆਈ. ਜਗਦੀਪ ਸਿੰਘ ਵੱਲੋਂ ਅਮਲ ’ਚ ਲਿਆਂਦੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ ਹਜ਼ਾਰ ਰੁਪਏ ਫ਼ੀਸ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
