ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ASI ਦੀ ਹੋਈ ਮੌਤ

Friday, May 20, 2022 - 02:10 AM (IST)

ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ASI ਦੀ ਹੋਈ ਮੌਤ

ਕਪੂਰਥਲਾ (ਚੰਦਰ ਮੜੀਆ) : ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਅਧੀਨ ਪੈਂਦੇ ਥਾਣਾ ਕਬੀਰਪੁਰ 'ਚ ਡਿਊਟੀ ਦੌਰਾਨ ਸਵੇਰੇ 11 ਵਜੇ ਪੰਜਾਬ ਪੁਲਸ ਦੇ ਏ. ਐੱਸ. ਆਈ. ਸੁਖਦੇਵ ਸਿੰਘ ਦੀ ਅਚਾਨਕ ਮੌਤ ਹੋ ਗਈ। ਵੀਰਵਾਰ ਏ. ਐੱਸ. ਆਈ. ਸੁਖਦੇਵ ਸਿੰਘ ਨੂੰ ਦਿਲ ਦਾ ਦੌਰਾ ਪੈ ਗਿਆ ਸੀ, ਜਿਸ ਤੋਂ ਬਾਅਦ ਪੁਲਸ ਤੇ ਪਰਿਵਾਰ ਉਸ ਨੂੰ ਗੰਭੀਰ ਹਾਲਾਤ 'ਚ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਲੈ ਆਏ, ਜਿੱਥੇ ਉਸ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸ਼ੁੱਕਰਵਾਰ ਨੂੰ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ ਅਤੇ ਧਾਰਾ 174 ਤਹਿਤ ਕਾਰਵਾਈ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਸੁਖਦੇਵ ਸਿੰਘ ਆਪਣੇ ਪਿੱਛੇ 3 ਬੇਟੇ ਛੱਡ ਗਏ ਹਨ।

ਇਹ ਵੀ ਪੜ੍ਹੋ : ਕਿਸਾਨ ਜਥੇਬੰਦੀਆਂ ਨੇ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੁਡਵਾਉਣ ਆਏ ਅਧਿਕਾਰੀ ਮੋੜੇ ਬੇਰੰਗ


author

Mukesh

Content Editor

Related News