ਸ਼ਾਹਕੋਟ ਥਾਣੇ 'ਤੇ ਪ੍ਰਦਰਸ਼ਨਕਾਰੀਆਂ ਵੱਲੋਂ ਪੱਥਰਬਾਜ਼ੀ, ASI ਜ਼ਖਮੀ

Sunday, Aug 08, 2021 - 08:54 PM (IST)

ਸ਼ਾਹਕੋਟ ਥਾਣੇ 'ਤੇ ਪ੍ਰਦਰਸ਼ਨਕਾਰੀਆਂ ਵੱਲੋਂ ਪੱਥਰਬਾਜ਼ੀ, ASI ਜ਼ਖਮੀ

ਸ਼ਾਹਕੋਟ (ਅਰੁਣ ਚੋਪੜਾ,ਤ੍ਰੇਹਨ)-ਸ਼ਾਹਕੋਟ ’ਚ ਅੱਜ ਉਸ ਵੇਲੇ ਮਾਹੌਲ ਤਨਾਅਪੂਰਨ ਹੋ ਗਿਆ, ਜਦ ਪੁਲਸ ਥਾਣੇ ਦੇ ਬਾਹਰ ਇਕ ਕਤਲ ਦੇ ਮਾਮਲੇ ’ਚ ਇਨਸਾਫ ਮੰਗ ਰਹੇ ਪ੍ਰਦਰਸ਼ਨਕਾਰੀਆਂ ਦੀ ਕਿਸੇ ਗੱਲ ਨੂੰ ਲੈ ਕੇ ਬਹਿਸਬਾਜ਼ੀ ਹੋ ਗਈ। ਬਹਿਸਬਾਜ਼ੀ ਦੌਰਾਨ ਜਦ ਸ਼ਾਹਕੋਟ ਪੁਲਸ ਦੇ ਅਧਿਕਾਰੀਆਂ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ’ਚ ਲੈਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਥੇ ਭਾਜੜ ਮਚ ਗਈ ਤੇ ਦੇਖਦੇ ਹੀ ਦੇਖਦੇ ਪ੍ਰਦਰਸ਼ਨਕਾਰੀਆਂ ਨੇ ਥਾਣੇ ਉੱਤੇ ਇੱਟਾ-ਪਥਰ ਵਰ੍ਹਾਉਣੇ ਸ਼ੁਰੂ ਕਰ ਦਿੱਤੇ। ਇਸ ਦੌਰਾਨ ਸਥਿਤੀ ਕਾਫੀ ਤਨਾਅਪੂਰਨ ਹੋ ਗਈ। ਪ੍ਰਦਰਸ਼ਨਕਾਰੀਆਂ ਨੇ ਸ਼ਾਹਕੋਟ ਦਾ ਮੇਨ ਬਾਜ਼ਾਰ ਬੰਦ ਕਰਵਾਉਣ ਦੀ ਵੀ ਕੋਸ਼ਿਸ਼ ਕੀਤੀ ਗਈ।

PunjabKesari

ਪੁਲਸ ਫੋਰਸ ਵੱਲੋਂ ਥਾਣੇ ਬਾਹਰ ਨਿਕਲ ਕੇ ਥਾਣੇ ਉੱਤੇ ਪਥਰਾਓ ਕਰਨ ਵਾਲਿਆਂ ਉੱਤੇ ਕਾਬੂ ਪਾਉਣ ਦੀ ਕਾਰਵਾਈ ਸ਼ੁਰੂ ਕੀਤੀ ਗਈ ਤਾਂ ਸੈਂਕੜਿਆਂ ਦੀ ਗਿਣਤੀ ’ਚ ਇਕੱਠੇ ਹੋਏ ਨੌਜਵਾਨ ਉੱਥੋ ਭੱਜ ਨਿਕਲੇ। ਇਸ ਸਭ ਦੌਰਾਨ ਸ਼ਾਹਕੋਟ ਦਾ ਮਾਹੌਲ ਕਾਫੀ ਤਨਾਅਪੂਰਨ ਬਣਿਆ ਰਿਹਾ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਬੀਤੇ ਸ਼ੁਕਰਵਾਰ ਨੂੰ ਸ਼ਾਹਕੋਟ ਦੇ ਗੁਰੂਦੁਆਰਾ ਸਿੰਘ ਸਭਾ ਨੇੜੇ ਕੁਝ ਨੌਜਵਾਨਾਂ ਵਲੋਂ ਰੋਹਿਤ ਨਾਮੀ ਇਕ ਨੌਜਵਾਨ ’ਤੇ ਦਿਨ-ਦਿਹਾੜੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ ਸੀ। ਇਸ ਦੌਰਾਨ ਜ਼ਖਮੀ ਹੋਏ ਨੌਜਵਾਨ ਦੀ ਸ਼ਨੀਵਾਰ ਨੂੰ ਜ਼ਖਮਾਂ ਦੀ ਤਾਬ ਨਾ ਝੱਲਣ ਦੇ ਕਾਰਨ ਮੌਤ ਹੋ ਗਈ ਸੀ। ਰੋਹਿਤ ਨਾਮੀ ਕਤਲ ਕੀਤੇ ਨੌਜਵਾਨ ਦੇ ਲਈ ਇਨਸਾਫ ਦੀ ਮੰਗ ਕਰਨ ਲਈ ਇਕ ਰੋਸ ਮਾਰਚ ਅੱਜ ਸ਼ਾਹਕੋਟ ਦੇ ਬਾਜ਼ਾਰ ਵਿਚ ਕੱਢਿਆ ਗਿਆ।

PunjabKesari

ਇਹ ਵੀ ਪੜ੍ਹੋ :ਥਾਈਲੈਂਡ 'ਚ ਸਰਕਾਰ ਵਿਰੋਧੀ ਪ੍ਰਦਰਸ਼ਨ ਦੌਰਾਨ ਲੋਕਾਂ ਤੇ ਪੁਲਸ 'ਚ ਝੜਪ

ਜੋਕਿ ਸ਼ਾਹਕੋਟ ਥਾਣੇ ਬਾਹਰ ਆ ਕੇ ਨਾਅਰੇਬਾਜ਼ੀ ਨਾਲ ਸਮਾਪਤ ਹੋਇਆ ਪਰ ਇਸ ਦੌਰਾਨ ਕੁਝ ਨੌਜਵਾਨਾਂ ਨੇ ਦੋਸ਼ ਲਗਾਇਆ ਕਿ ਰੋਸ ਮਾਰਚ ਦੌਰਾਨ ਰੋਹਿਤ ’ਤੇ ਹਮਲਾ ਕਰਨ ਵਾਲੇ ਨੌਜਵਾਨਾਂ ਨਾਲ ਸੰਬੰਧਤ ਕੁਝ ਨੌਜਵਾਨਾਂ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਜਿਸ ਕਾਰਨ ਪ੍ਰਦਰਸ਼ਨਕਾਰੀ ਹੋਰ ਭੜਕ ਪਏ, ਉਨ੍ਹਾਂ ਵਲੋਂ ਜ਼ੋਰਦਾਰ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ। ਇਸ ਨਾਅਰੇਬਾਜ਼ੀ ਦੌਰਾਨ ਜਦ ਥਾਣਾ ਮੁਖੀ ਸ਼ਾਹਕੋਟ ਸੁਰਿੰਦਰ ਕੁਮਾਰ ਮੌਕੇ ਉਤੇ ਪਹੁੰਚੇ ਤਾਂ ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰਨ ਲਈ ਉਨ੍ਹਾਂ ਵਿਚੋਂ ਕੁਝ ਨੂੰ ਥਾਣੇ ਲੈ ਜਾਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀ ਥਾਣੇ ਦੇ ਬਾਹਰੋਂ ਭੱਜ ਨਿਕਲੇ ਪਰ ਕੁਝ ਹੀ ਮਿੰਟਾਂ ਦੌਰਾਨ ਪ੍ਰਦਰਸ਼ਨਕਾਰੀਆਂ ਵਲੋਂ ਪੁਲਸ ਥਾਣੇ ਉੱਤੇ ਪਥਰਾਅ ਸ਼ੁਰੂ ਕਰ ਦਿੱਤਾ ਗਿਆ।  ਇਸ ਦੌਰਾਨ ਜਿਥੇ ਥਾਣੇ ਅੰਦਰ ਖੜ੍ਹੇ ਵਾਹਨ ਨੁਕਸਾਨੇ ਗਏ ਉਥੇ ਹੀ ਏ.ਐੱਸ.ਆਈ. ਕਸ਼ਮੀਰ ਸਿੰਘ ਦੇ ਇੱਟ ਲੱਗਣ ਕਾਰਨ ਗੰਭੀਰ ਜ਼ਖਮੀ ਹੋ ਗਏ। ਜੋ ਕਿ ਹਸਪਤਾਲ ’ਚ ਜ਼ੇਰੇ ਇਲਾਜ ਹਨ। 

PunjabKesari

ਇਹ ਵੀ ਪੜ੍ਹੋ : 'ਬ੍ਰਿਟੇਨ : ਭਵਿੱਖ 'ਚ ਤਾਲਾਬੰਦੀ ਦੀ ਸੰਭਾਵਨਾ ਬਹੁਤ ਘੱਟ'

ਪਥਰਾਅ ਤੋਂ ਬਾਅਦ ਪੁਲਸ ਦੇ ਹੱਥ ਕੋਈ ਵੀ ਪ੍ਰਦਰਸ਼ਨਕਾਰੀ ਤਾਂ ਨਹੀਂ ਲੱਗਾ ਪਰ ਪੁਲਸ ਨੇ ਸ਼ਹਿਰ ਅੰਦਰ ਲਾਅ ਐਂਡ ਆਰਡਰ ਦੀ ਸਥਿਤੀ ਬਣਾਈ ਰੱਖਣ ਲਈ ਇਕ ਫਲੈਗ ਮਾਰਚ ਵੀ ਕੱਢਿਆ। ਇਸ ਸੰਬੰਧੀ ਸ਼ਾਹਕੋਟ ਦੇ ਥਾਣੇ ਮੁਖੀ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਕਤਲ ਦੇ ਮਾਮਲੇ ਵਿਚ ਪੁਲਸ ਵਲੋਂ ਪਰਚਾ ਦਰਜ ਕਰ ਦੋਸ਼ੀਆਂ ਦੀ ਗਿ੍ਰਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਥੇ ਹੀ ਅੱਜ ਥਾਣੇ ਉਤੇ ਪਥਰਾਅ ਕਰਨ ਵਾਲਿਆ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਜਿਨ੍ਹਾਂ ਉੱਤੇ ਵੀ ਕਾਰਵਾਈ ਕੀਤੀ ਜਾ ਰਹੀ ਹੈ।

PunjabKesari

ਇਹ ਵੀ ਪੜ੍ਹੋ :ਕੋਰੋਨਾ ਦੇ ਮਾਮਲੇ ਵਧਣ ਕਾਰਨ ਚੀਨ ਦੇ ਵੁਹਾਨ 'ਚ 1.12 ਕਰੋੜ ਨਮੂਨਿਆਂ ਦੀ ਕੀਤੀ ਗਈ ਜਾਂਚ


author

Anuradha

Content Editor

Related News