ਕਪੂਰਥਲਾ ਵਿਖੇ ਗਲਤ ਦਵਾਈ ਖਾਣ ਨਾਲ ਏ. ਐੱਸ. ਆਈ. ਦੀ ਮੌਤ

Wednesday, Jul 05, 2023 - 11:55 AM (IST)

ਕਪੂਰਥਲਾ ਵਿਖੇ ਗਲਤ ਦਵਾਈ ਖਾਣ ਨਾਲ ਏ. ਐੱਸ. ਆਈ. ਦੀ ਮੌਤ

ਕਪੂਰਥਲਾ (ਭੂਸ਼ਣ, ਮਹਾਜਨ)-ਥਾਣਾ ਸਿਟੀ ਕਪੂਰਥਲਾ ’ਚ ਤਾਇਨਾਤ ਏ. ਐੱਸ. ਆਈ. ਦੀ ਗਲਤ ਦਵਾਈ ਖਾਣ ਨਾਲ ਮੌਤ ਹੋ ਗਈ। ਏ. ਐੱਸ. ਆਈ. ਦੀ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ’ਚ ਰੱਖਵਾ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਏ. ਐੱਸ. ਆਈ. ਮਨਜੀਤ ਸਿੰਘ ਪੁੱਤਰ ਚੰਦਨ ਸਿੰਘ ਵਾਸੀ ਪਿੰਡ ਖਾਨੋਵਾਲ ਥਾਣਾ ਸਦਰ ਕਪੂਰਥਲਾ ’ਚ ਤਾਇਨਾਤ ਸੀ। ਆਪਣੀ ਤਬੀਅਤ ਖ਼ਰਾਬ ਹੋਣ ਕਾਰਨ ਉਸ ਨੇ ਘਰ ’ਚ ਪਈ ਕੋਈ ਦਵਾਈ ਖਾ ਲਈ, ਜਿਸ ਤੋਂ ਬਾਅਦ ਉਸ ਦੀ ਹਾਲਤ ਹੋਰ ਵਿਗੜ ਗਈ। ਪਰਿਵਾਰਕ ਮੈਂਬਰਾਂ ਨੇ ਤੁਰੰਤ ਉਸ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ, ਜਿੱਥੇ ਡਿਊਟੀ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਥਾਣਾ ਸਦਰ ਦੀ ਪੁਲਸ ਨੇ ਮ੍ਰਿਤਕ ਏ. ਐੱਸ. ਆਈ. ਦੀ ਪਤਨੀ ਨਿਰਮਲ ਕੌਰ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕਰਦੇ ਹੋਏ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ’ਚ ਰੱਖਵਾ ਦਿੱਤਾ ਹੈ।


author

shivani attri

Content Editor

Related News