ਕੁੱਟਮਾਰ ਦਾ ਸ਼ਿਕਾਰ ਹੋ ਰਹੇ ਦੋਸਤ ਨੂੰ ਬਚਾਉਣ ਆਏ ਏ. ਡੀ. ਸੀ. ਪੀ. ''ਤੇ ਹਮਲਾ

10/18/2021 4:09:48 PM

ਜਲੰਧਰ (ਜ.ਬ.)- ਲੱਧੇਵਾਲੀ ਸਥਿਤ ਕਮਿਸ਼ਨਰੇਟ ਪੁਲਸ ਵਿਚ ਤਾਇਨਾਤ ਏ. ਡੀ. ਸੀ. ਪੀ.-2 ਅਸ਼ਵਨੀ ਕੁਮਾਰ ਦੇ ਦੋਸਤ ’ਤੇ ਘਰ ਦੇ ਬਾਹਰ ਗੱਡੀ ਖੜ੍ਹੀ ਕਰਨ ਸਮੇਂ ਇਕ ਵਿਅਕਤੀ ਵੱਲੋਂ ਹਥਿਆਰਨੁਮਾ ਚੀਜ਼ ਨਾਲ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਮਾਮਲੇ ਨੂੰ ਲੈ ਕੇ ਪੀੜਤ ਵਿਅਕਤੀ ਵੱਲੋਂ ਸਿਵਲ ਹਸਪਤਾਲ ਵਿਚ ਐੱਮ. ਐੱਲ. ਆਰ. ਕਟਵਾ ਕੇ ਪੁਲਸ ਨੂੰ ਬਿਆਨ ਦਰਜ ਕਰਵਾ ਦਿੱਤੇ ਹਨ। ਇਸ ਸਬੰਧੀ ਐੱਸ. ਐੱਚ. ਓ. ਦਾ ਕਹਿਣਾ ਹੈ ਕਿ ਪਰਚਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ ਦਾ 2022 'ਚ ਬਦਲ ਸਕਦੈ ਰੁਖ਼, ਗੂੰਜੇਗੀ ਪ੍ਰਨੀਤ ਕੌਰ ਦੀ ਦਹਾੜ

ਪੀੜਤ ਰੋਹਿਤ ਕੁਮਾਰ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦਾ ਲੱਧੇਵਾਲੀ ਨੇੜੇ ਘਰ ਹੈ। ਜਦੋਂ ਉਹ ਘਰ ਦੇ ਬਾਹਰ ਗੱਡੀ ਖੜ੍ਹੀ ਕਰਨ ਲੱਗਾ ਤਾਂ ਉਨ੍ਹਾਂ ਦੇ ਮੁਹੱਲਾ ਨਿਵਾਸੀ ਪਰਮਜੀਤ ਅਤੇ ਉਸ ਦਾ ਪੁੱਤਰ ਜਿਮੀ ਗੁੱਸੇ ’ਚ ਬਾਹਰ ਆ ਗਿਆ ਅਤੇ ਗੱਡੀ ਪਾਰਕਿੰਗ ਨੂੰ ਲੈ ਕੇ ਝਗੜਾ ਕਰਨ ਲੱਗੇ। ਮਾਮਲਾ ਹੱਥੋਪਾਈ ਤੱਕ ਪਹੁੰਚ ਗਿਆ। ਹੱਥੋਪਾਈ ਦੌਰਾਨ ਜਦੋਂ ਗੱਲ ਵਧੀ ਤਾਂ ਬਚਾਅ ਕਰਨ ਲਈ ਉਨ੍ਹਾਂ ਦੇ ਗੁਆਂਢੀ ਅਤੇ ਕਮਿਸ਼ਨਰੇਟ ਪੁਲਸ ਵਿਚ ਤਾਇਨਾਤ ਏ. ਡੀ. ਸੀ. ਪੀ. ਅਸ਼ਵਨੀ ਕੁਮਾਰ ਪਹੁੰਚੇ, ਜਿਨ੍ਹਾਂ ਨੇ ਮਾਮਲਾ ਸ਼ਾਂਤ ਕਰਵਾਉਣ ਦੀ ਕੋਸ਼ਿਸ਼ ਤਾਂ ਕੀਤੀ ਪਰ ਗੁਆਂਢੀ ਪਰਮਜੀਤ ਅਤੇ ਉਸ ਦੇ ਪੁੱਤਰ ਜਿਮੀ ਵੱਲੋਂ ਉਨ੍ਹਾਂ ’ਤੇ ਤੇਜ਼ਧਾਰ ਹਥਿਆਰਨੁਮਾ ਚੀਜ਼ ਨਾਲ ਅੱਖਾਂ ਦੇ ਨੇੜੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਦੌਰਾਨ ਉਨ੍ਹਾਂ ਦਾ ਦੋਸਤ ਅਤੇ ਉਹ ਖ਼ੁਦ ਗੰਭੀਰ ਜ਼ਖ਼ਮੀ ਹੋ ਗਏ। ਹਾਲਾਂਕਿ ਇਸ ਝਗੜੇ ਤੋਂ ਬਾਅਦ ਮੌਕੇ ’ਤੇ ਥਾਣਾ ਰਾਮਾ ਮੰਡੀ ਦੀ ਪੁਲਸ ਪਹੁੰਚ ਗਈ ਅਤੇ ਉਕਤ ਮੁਲਜ਼ਮ ਫ਼ਰਾਰ ਹੋ ਗਏ। ਪੀੜਤਾਂ ਮੁਤਾਬਕ ਉਨ੍ਹਾਂ ਵੱਲੋਂ ਸਿਵਲ ਹਸਪਤਾਲ ਵਿੱਚ ਐੱਮ. ਐੱਲ. ਆਰ. ਕਟਵਾ ਲਈ ਗਈ ਹੈ ਅਤੇ ਜਲਦ ਹੀ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਕਰਵਾਈ ਜਾਵੇਗੀ।

ਇਹ ਵੀ ਪੜ੍ਹੋ: ਜਲੰਧਰ ਵਿਖੇ ਸਵਰਨਿਮ ਵਿਜੈ ਵਰਸ਼ ਉਤਸਵ ਮੌਕੇ ਜਵਾਨਾਂ ਨੇ ਵਿਖਾਏ ਜ਼ੌਹਰ, ਵੇਖਦੇ ਰਹਿ ਗਏ ਲੋਕ

ਪੁਲਸ ਨੇ ਕਢਵਾਈ ਹਮਲਾ ਕਰਨ ਵਾਲੇ ਮੁਲਜ਼ਮਾਂ ਦੀ ਕਾਲ ਡਿਟੇਲ
ਉਥੇ ਹੀ ਇਸ ਸਬੰਧੀ ਪੁਲਸ ਸੂਤਰਾਂ ਦੀ ਮੰਨੀਏ ਤਾਂ ਮੁਲਜ਼ਮਾਂ ਦੀ ਕਾਲ ਡਿਟੇਲ ਕਢਵਾ ਲਈ ਗਈ ਹੈ ਕਿਉਂਕਿ ਦੋਨੋਂ ਪਿਉ-ਪੁੱਤਰ ਮੌਕੇ ਤੋਂ ਹਮਲਾ ਕਰਨ ਤੋਂ ਬਾਅਦ ਫ਼ਰਾਰ ਹੋ ਗਏ ਸਨ, ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿਉਂਕਿ ਇਕ ਸੀਨੀਅਰ ਪੁਲਸ ਅਧਿਕਾਰੀ ’ਤੇ ਹਮਲਾ ਕਰਨ ਦਾ ਮਾਮਲਾ ਹੈ।

ਇਹ ਵੀ ਪੜ੍ਹੋ: ਫਗਵਾੜਾ: ਦੋ ਜਿਗਰੀ ਦੋਸਤਾਂ ਵੱਲੋਂ ਦੋਸਤ ਦਾ ਬੇਰਹਿਮੀ ਨਾਲ ਕਤਲ, ਸਾਹਮਣੇ ਆਈ ਵਜ੍ਹਾ ਨੇ ਉਡਾਏ ਪੁਲਸ ਦੇ ਹੋਸ਼

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri