ਘਰ ‘ਚ ਦਾਖ਼ਲ ਹੋ ਕੇ ਔਰਤ ''ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

Friday, Sep 20, 2024 - 03:54 PM (IST)

ਘਰ ‘ਚ ਦਾਖ਼ਲ ਹੋ ਕੇ ਔਰਤ ''ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

ਦਸੂਹਾ (ਝਾਵਰ)- ਦਸੂਹਾ ਦੇ ਪਿੰਡ ਝਿੰਗੜ ਖ਼ੁਰਦ ‘ਚ ਰਾਤ ਸਮੇਂ ਅਣਪਛਾਤੇ ਵਿਅਕਤੀਆਂ ਵੱਲੋਂ ਘਰ ‘ਚ ਦਾਖ਼ਲ ਹੋ ਕੇ ਇਕ ਔਰਤ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ । ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਝਿੰਗੜ ਖ਼ੁਰਦ ਦੀ ਰਹਿਣ ਵਾਲੀ ਹਰਦੀਪ ਕੌਰ ਪਤਨੀ ਰਜਿੰਦਰ ਸਿੰਘ ਆਪਣੇ 9 ਸਾਲਾ ਬੇਟੇ ਕਰਮਵੀਰ ਸਿੰਘ ਨਾਲ ਰਾਤ ਸਮੇਂ ਘਰ ਵਿੱਚ ਸੁੱਤੀ ਪਈ ਸੀ ਕਿ ਦੋ ਅਣਪਛਾਤੇ ਵਿਅਕਤੀ ਘਰ ਵਿੱਚ ਦਾਖ਼ਲ ਹੋ ਗਏ। 

ਇਸ ਦੌਰਾਨ ਆਵਾਜ਼ ਸੁਣ ਕੇ ਅਣਪਛਾਤੇ ਵਿਅਕਤੀਆਂ ਨੇ ਔਰਤ ਦੇ ਸਿਰ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਅਤੇ ਉਸ ਨੂੰ ਜ਼ਖ਼ਮੀ ਕਰਕੇ ਫਰਾਰ ਹੋ ਗਏ। ਰੌਲਾ ਪਾਉਣ ‘ਤੇ ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਸੂਹਾ ਵਿਖੇ ਲਿਆਂਦਾ, ਜਿੱਥੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸ ਨੂੰ ਜਲੰਧਰ ਦੇ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ। ਦਸੂਹਾ ਪੁਲਸ ਇਸ ਘਟਨਾ ਸਬੰਧੀ ਅਗਲੇਰੀ ਕਾਰਵਾਈ ਕਰ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਗੁਰਦੁਆਰਾ ਸਾਹਿਬ 'ਚ ਲੱਗੀ ਭਿਆਨਕ ਅੱਗ, ਅਗਨ ਭੇਟ ਹੋਇਆ ਸ੍ਰੀ ਅੰਮ੍ਰਿਤਬਾਣੀ ਦਾ ਸਰੂਪ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News