ਗੈਸਟ ਫੈਕਲਟੀ ਐਸੋਸੀਏਟ ਪ੍ਰੋਫੈਸਰਾਂ ਦੀ ਹੜਤਾਲ ਤੀਸਰੇ ਦਿਨ ਵੀ ਜਾਰੀ

03/13/2020 3:10:40 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ): ਪੰਜਾਬ ਦੇ ਸਰਕਾਰੀ ਕਾਲਜਾਂ 'ਚ ਕੰਮ ਕਰ ਰਹੇ ਗੈਸਟ ਫੈਕਲਿਟੀ ਐਸੋਸੀਏਟ ਪ੍ਰੋਫੈਸਰਾਂ ਵਲੋਂ ਅਨੰਤ ਕਾਲੀ ਹੜਤਾਲ ਅਧੀਨ ਗਿਆਨੀ ਕਰਤਾਰ ਸਿੰਘ ਯਾਦਗਾਰੀ ਸਰਕਾਰੀ ਕਾਲਜ ਟਾਂਡਾ ਵਿਖੇ ਅੱਜ ਤੀਸਰੇ ਦਿਨ ਵੀ ਹੜਤਾਲੀ ਗੈਸਟ ਫੈਕਲਟੀ ਧਰਨੇ ਤੇ ਬੈਠੇ। ਆਪਣੀ ਨੌਕਰੀ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਹੜਤਾਲ ਤੇ ਬੈਠੇ ਅਧਿਆਪਕਾਂ ਨੇ ਅੱਜ ਲਗਾਤਾਰ ਤੀਸਰੇ ਦਿਨ ਵੀ ਸਰਕਾਰ ਵਿਰੁੱਧ ਸੰਘਰਸ਼ ਜਾਰੀ ਰੱਖਦਿਆਂ ਕੰਮਕਾਜ ਦਾ ਬਾਈਕਾਟ ਕਰਕੇ ਕਾਲਜ 'ਚ ਧਰਨਾ ਜਾਰੀ ਰੱਖਿਆ।

ਇਸ ਬਾਰੇ ਜਾਣਕਾਰੀ ਦਿੰਦਿਆਂ ਗੈਸਟ ਫੈਕਲਟੀ ਐਸੋਸੀਏਟ ਪ੍ਰੋਫੈਸਰਾਂ ਨੇ ਦੱਸਿਆ ਸਰਕਾਰ ਵੱਲੋਂ ਵਾਰ ਵਾਰ ਲਾਰਾ ਲਗਾਉਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਪੱਕੇ ਰੁਜ਼ਗਾਰ ਨਹੀਂ ਦਿੱਤੇ ਜਾ ਰਿਹਾ, ਜਿਸ ਕਾਰਨ ਉਹ ਸੰਘਰਸ਼ ਕਰਨ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਜੇਕਰ ਹਾਲੇ ਵੀ ਉਨ੍ਹਾਂ ਦੀਆਂ ਮੰਗਾਂ ਨਹੀ ਮੰਨੀਆਂ ਜਾਂਦੀਆਂ ਤਾਂ ਉਹ ਹੋਰ ਵੀ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਇਸ ਦੌਰਾਨ ਵਿਨੇ ਕੁਮਾਰ, ਧਵਨੀ, ਜਸਪ੍ਰੀਤ ਕੌਰ, ਅਮਨਦੀਪ ਕੌਰ, ਜਸਪ੍ਰੀਤ ਕੌਰ, ਅਨਿਲ, ਸੋਨੀਆ, ਰਜਨੀਸ਼ ਕੌਰ, ਨਵਨੀਤ ਕੌਰ, ਕਵਿਤਾ ਆਦਿ ਮੌਜੂਦ ਸਨ।

Shyna

This news is Content Editor Shyna