ਬੱਸ ਅੱਡੇ ’ਚ ਯਾਤਰੀ ਮਾਸਕ ਪਹਿਨਣ ਪ੍ਰਤੀ ਜਾਗਰੂਕ ਨਹੀਂ, ਸਾਰਾ ਦਿਨ ਕਰਵਾਈ ਜਾਂਦੀ ਹੈ ਅਨਾਊਂਸਮੈਂਟ

08/27/2020 4:48:36 PM

ਜਲੰਧਰ (ਪੁਨੀਤ) – ਰੋਡਵੇਜ਼ ਪ੍ਰਸ਼ਾਸਨ ਵਲੋਂ ਸਿਹਤ ਵਿਭਾਗ ਦੇ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਕਈ ਤਰ੍ਹਾਂ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਅਜੇ ਵੀ ਲੋਕ ਪੂਰੀ ਤਰ੍ਹਾਂ ਜਾਗਰੂਕ ਨਹੀਂ ਹਨ, ਜਿਸ ਕਾਰਣ ਮਾਸਕ ਪਹਿਨਣ ਸਬੰਧੀ ਰਲੀਆਂ-ਮਿਲੀਆਂ ਪ੍ਰਤੀਕਿਰਿਆਵਾਂ ਦੇਖਣ ਨੂੰ ਮਿਲ ਰਹੀਆਂ ਹਨ। ਇਸ ਨੂੰ ਲਾਪ੍ਰਵਾਹੀ ਕਿਹਾ ਜਾਵੇ ਤਾਂ ਗਲਤ ਨਹੀਂ ਹੋਵੇਗਾ।

ਇਸ ਦੌਰਾਨ ਕੁਝ ਲੋਕਾਂ ਨੇ ਮਾਸਕ ਪਹਿਨਿਆ ਹੁੰਦਾ ਹੈ ਤੇ ਕੁਝ ਲੋਕ ਬਿਨਾਂ ਮਾਸਕ ਦੇ ਘੁੰਮ ਰਹੇ ਹਨ। ਬਿਨਾਂ ਮਾਸਕ ਵਾਲੇ ਲੋਕਾਂ ਨੂੰ ਦੇਖ ਕੇ ਹੋਰਾਂ ’ਤੇ ਉਲਟ ਪ੍ਰਭਾਵ ਪੈਂਦਾ ਹੈ। ਜਿਨ੍ਹਾਂ ਲੋਕਾਂ ਨੇ ਮਾਸਕ ਪਹਿਨਿਆ ਹੁੰਦਾ ਹੈ, ਉਹ ਵੀ ਮਾਸਕ ਉਤਾਰਦੇ ਨਜ਼ਰ ਆਉਂਦੇ ਹਨ। ਲੋਕਾਂ ਨੂੰ ਜਾਗਰੂਕ ਕਰਨ ਲਈ ਰੋਡਵੇਜ਼ ਪ੍ਰਸ਼ਾਸਨ ਵਲੋਂ ਸਾਰਾ ਿਦਨ ਅਨਾਊਂਸਮੈਂਟ ਕਰਵਾਈ ਜਾ ਰਹੀ ਹੈ, ਜਿਸ ਵਿਚ ਕਿਹਾ ਜਾ ਰਿਹਾ ਹੈ ਕਿ ਮਾਸਕ ਪਹਿਨਣਾ ਤੁਹਾਡੇ ਅਤੇ ਤੁਹਾਡੇ ਪਰਿਵਾਰ ਸਮੇਤ ਸਮਾਜ ਲਈ ਬਹੁਤ ਜ਼ਰੂਰੀ ਹੈ। ਉਥੇ ਹੀ ਰੋਡਵੇਜ਼ ਅਧਿਕਾਰੀਆਂ ਵਲੋਂ ਸਖ਼ਤ ਕਦਮ ਚੁੱਕਣ ਲਈ ਪੁਲਸ ਪ੍ਰਸ਼ਾਸਨ ਦੀ ਮਦਦ ਲਈ ਜਾ ਰਹੀ ਹੈ ਤਾਂ ਜੋ ਸਿਹਤ ਵਿਭਾਗ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਕਾਰਵਾਈ ਕੀਤੀ ਜਾ ਸਕੇ।
 

Harinder Kaur

This news is Content Editor Harinder Kaur