ਸ਼੍ਰੋਮਣੀ ਕਮੇਟੀ ਦੇ ਨਵੇਂ ਬਣੇ ਅੰਤ੍ਰਿੰਗ ਕਮੇਟੀ ਮੈਂਬਰ ਦਲਜੀਤ ਭਿੰਡਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ
Wednesday, Oct 30, 2024 - 12:38 PM (IST)
ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬਣੇ ਅੰਤ੍ਰਿੰਗ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ ਸ਼ੁਕਰਾਨੇ ਵਜੋਂ ਤਖ਼ਤ ਸ੍ਰੀ ਕੇਸਗੜ੍ਹ ਵਿਖੇ ਨਤਮਸਤਕ ਹੋਏ। ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਥਾਨਕ ਮੈਂਬਰ ਸ਼੍ਰੋਮਣੀ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ ਦੀ ਅਗਵਾਈ ਹੇਠ ਪ੍ਰਬੰਧਕਾਂ ਵੱਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ। ਭਿੰਡਰ ਨੇ ਗੱਲਬਾਤ ਦੌਰਾਨ ਕਿਹਾ ਕਿ 1920 ਵਿੱਚ ਬਣੀ ਸ਼੍ਰੋਮਣੀ ਕਮੇਟੀ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੀ ਸੰਗਤ ਨੂੰ ਪਹਿਲੀ ਵਾਰ ਇਹ ਬਹੁਤ ਵੱਡਾ ਮਾਣ ਮਿਲਿਆ ਹੈ। ਜਿਸ ਲਈ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਾਬਕਾ ਕੈਬਨਿਟ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦੇ ਹਨ।
ਇਹ ਵੀ ਪੜ੍ਹੋ- ਢਿੱਲੋਂ ਬ੍ਰਦਰਜ਼ ਦੇ ਮਾਮਲੇ 'ਚ ਨਵਾਂ ਮੋੜ, ਪਿਤਾ ਜਤਿੰਦਰਪਾਲ ਢਿੱਲੋਂ ਨੇ ਖੋਲ੍ਹੇ ਵੱਡੇ ਰਾਜ਼
ਉਨ੍ਹਾਂ ਕਿਹਾ ਕਿ ਦਸਮੇਸ਼ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਹਿਮਾਚਲ ਪ੍ਰਦੇਸ਼ ਦੀ ਸੰਗਤ ਨਾਲ ਬਹੁਤ ਹੀ ਗੂੜਾ ਰਿਸ਼ਤਾ ਹੈ। ਦਸਮੇਸ਼ ਪਾਤਸ਼ਾਹ ਨਾਲ ਸੰਬੰਧਤ ਕਈ ਬਹੁਤ ਵੱਡੇ ਗੁਰੂ ਘਰ ਹਿਮਾਚਲ ਪ੍ਰਦੇਸ਼ ਵਿੱਚ ਵੱਖ-ਵੱਖ ਥਾਵਾਂ 'ਤੇ ਮੌਜੂਦ ਹਨ ਅਤੇ ਉਹ ਗੁਰਮਤਿ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਹੋਰ ਵੱਡੇ ਪੱਧਰ 'ਤੇ ਯਤਨ ਕਰਨਗੇ। ਪੁਰਾਣੇ ਹਿਮਾਚਲ ਨਾਲ ਸੰਬੰਧਿਤ ਸਿੱਖਾਂ ਦੀਆਂ ਵੋਟਾਂ ਸ਼੍ਰੋਮਣੀ ਕਮੇਟੀ ਵਿੱਚ ਨਾਂ ਬਣਨ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਹ ਮਸਲਾ ਉਨ੍ਹਾਂ ਦੇ ਧਿਆਨ ਵਿੱਚ ਹੈ ਪਰ ਇਸ ਮਸਲੇ ਦਾ ਹੱਲ ਕੇਂਦਰ ਸਰਕਾਰ ਹੀ ਕਰ ਸਕਦੀ ਹੈ। ਕਿਉਂਕਿ ਇਨ੍ਹਾਂ ਸਿੱਖਾਂ ਦੀਆਂ ਵੋਟਾਂ ਬਣਨ ਲਈ ਗੁਰਦੁਆਰਾ ਕਾਨੂੰਨ ਵਿੱਚ ਸੋਧ ਕਰਨੀ ਪਵੇਗੀ ਅਤੇ ਇਹ ਮਸਲਾ ਉਹ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਜ਼ਰੂਰ ਚੁੱਕਣਗੇ ਤਾਂ ਜੋ ਇਨ੍ਹਾਂ ਸਿੱਖਾਂ ਨੂੰ ਵੀ ਬਣਦਾ ਹੱਕ ਮਿਲ ਸਕੇ।
ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ, ਵਧੀਕ ਮੈਨੇਜਰ ਹਰਦੇਵ ਸਿੰਘ ਅਤੇ ਜਸਵੀਰ ਸਿੰਘ, ਮੈਨੇਜਰ ਅਮਰਜੀਤ ਸਿੰਘ ਬਾਡ਼ੀਆ, ਮੈਨੇਜਰ ਸੰਦੀਪ ਸਿੰਘ ਕਲੋਤਾਂ, ਸਰਕਲ ਪ੍ਰਧਾਨ ਜਥੇਦਾਰ ਸੁਰਿੰਦਰ ਸਿੰਘ ਗੁਰਮੁਖ ਸਿੰਘ ਰਾਣਾ, ਰਜਿੰਦਰ ਸਿੰਘ ਸਨੌਲੀ, ਅਵਤਾਰ ਸਿੰਘ ਸਨੌਲੀ, ਗੁਰਚਰਨ ਸਿੰਘ ਨੰਬਰਦਾਰ, ਹਰਜਿੰਦਰ ਸਿੰਘ ਪ੍ਰਧਾਨ, ਸੰਤੋਖ ਸਿੰਘ , ਇੰਦਰ ਸਿੰਘ, ਰਵਿੰਦਰ ਸਿੰਘ, ਦੀਵਾਨ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ ਦੇ ਇਹ ਮੁਲਾਜ਼ਮ ਦੋ ਦਿਨਾਂ ਦੀ ਛੁੱਟੀ 'ਤੇ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8